|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੌਸੂਲ ਹਾਦਸਾ ਪੀੜਤਾਂ ਦੇ ਵਾਰਸਾਂ ਨੂੰ ਮਿਲੇਗਾ ਗੁਜ਼ਾਰਾ ਭੱਤਾ : ਪੰਜਾਬ ਕਾਂਗਰਸ

ਚੰਡੀਗੜ੍ਹ (ਦੇਵ ਇੰਦਰਜੀਤ) :ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਸਾਲ 2014 ਵਿਚ ਮੌਸੂਲ (ਇਰਾਕ) ਵਿਖੇ ਮਾਰੇ ਗਏ 27 ਪੰਜਾਬੀਆਂ ਵਿਚੋਂ 8 ਦੇ ਪਰਿਵਾਰਿਕ ਮੈਂਬਰਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦੇਣ ਨੂੰ ਪ੍ਰਵਾਨਗੀ ਦਿੱਤੀ ਹੈ, ਜੋ 24 ਅਕਤੂਬਰ, 2019 ਤੋਂ ਲਾਗੂ ਹੋਵੇਗਾ। ਮ੍ਰਿਤਕਾਂ ਦੇ ਮਾਪਿਆਂ ਨਾਲ ਸਬੰਧਿਤ 7 ਕੇਸ ਸਨ ਅਤੇ ਇਕ ਕੇਸ ਮੌਸੂਲ ਪੀੜਤ ਦੀ

NRI Post Desk · 1927 ਦਿਨ ਪਹਿਲਾਂ · ਅੱਪਡੇਟ 1927 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੌਸੂਲ ਹਾਦਸਾ ਪੀੜਤਾਂ ਦੇ ਵਾਰਸਾਂ ਨੂੰ ਮਿਲੇਗਾ ਗੁਜ਼ਾਰਾ ਭੱਤਾ : ਪੰਜਾਬ ਕਾਂਗਰਸ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) :ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਸਾਲ 2014 ਵਿਚ ਮੌਸੂਲ (ਇਰਾਕ) ਵਿਖੇ ਮਾਰੇ ਗਏ 27 ਪੰਜਾਬੀਆਂ ਵਿਚੋਂ 8 ਦੇ ਪਰਿਵਾਰਿਕ ਮੈਂਬਰਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦੇਣ ਨੂੰ ਪ੍ਰਵਾਨਗੀ ਦਿੱਤੀ ਹੈ, ਜੋ 24 ਅਕਤੂਬਰ, 2019 ਤੋਂ ਲਾਗੂ ਹੋਵੇਗਾ। ਮ੍ਰਿਤਕਾਂ ਦੇ ਮਾਪਿਆਂ ਨਾਲ ਸਬੰਧਿਤ 7 ਕੇਸ ਸਨ ਅਤੇ ਇਕ ਕੇਸ ਮੌਸੂਲ ਪੀੜਤ ਦੀ ਪਤਨੀ ਨਾਲ ਸਬੰਧਿਤ ਸੀ, ਜੋ ਸੂਬਾਈ ਨੀਤੀ ਅਨੁਸਾਰ ਤਰਸ ਦੇ ਆਧਾਰ ’ਤੇ ਨੌਕਰੀ ਲਈ ਯੋਗ ਨਹੀਂ ਸਨ। ਕੈਬਨਿਟ ਨੇ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਉਮਰ ਭਰ ਲਈ ਗੁਜ਼ਾਰਾ ਭੱਤਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ।

ਪੰਜਾਬ ਮੰਤਰੀ ਮੰਡਲ ਨੇ ਮੈਡੀਕਲ ਲਾਪਰਵਾਹੀ ਕਾਰਨ ਐੱਚ. ਆਈ.ਵੀ. ਪਾਜ਼ੇਟਿਵ ਖੂਨ ਚੜ੍ਹਾਉਣ ਦੇ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਪੰਜਾਬ ਪੀੜਤ ਮੁਆਵਜ਼ਾ ਸਕੀਮ-2017 ਨੋਟੀਫਿਕੇਸ਼ਨ ਦੇ ਖਰੜੇ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਹ ਸੋਧ ਦੋਸ਼ੀਆਂ ਤੋਂ ਮੁਆਵਜ਼ੇ ਦੀ ਰਕਮ ਦੀ ਵਸੂਲੀ ਨੂੰ ਵੀ ਸਮਰੱਥ ਬਣਾਏਗੀ, ਜਿਸ ਲਈ ਸਬੰਧਿਤ ਜ਼ਿਲ੍ਹਿਆਂ ਦੇ ਐੱਸ. ਐੱਸ. ਪੀ. ਅਦਾਲਤ ਵਿਚ ਅਰਜ਼ੀ ਦਾਖ਼ਲ ਕਰਨਗੇ ਅਤੇ ਫਿਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਪੰਜਾਬ ਦੇ ਡਾਇਰੈਕਟਰ ਕੇਸ ਦੀ ਪੈਰਵੀ ਕਰਨਗੇ।

ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਉਦਯੋਗ ਦੀ ਸਥਾਪਨਾ ਕਰਨ ਲਈ ਲੋੜੀਂਦੀ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਐੱਨ. ਓ. ਸੀ. ਦੀ ਸੂਚੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਐੱਨ. ਓ. ਸੀਜ਼ ਬਾਰੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਵਿਚ ਸੁਧਾਰ ਲਿਆਉਣ ਲਈ ਠੋਸ ਕਦਮ ਚੁੱਕਣ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਿਕ ਉੱਦਮੀਆਂ ਲਈ ਪ੍ਰਵਾਨਿਤ ਕੀਤੀ ਵਿਸਥਾਰਿਤ ਸੂਚੀ ਕਾਰੋਬਾਰ ਨੂੰ ਸੁਖਾਲਾ ਬਣਾਉਣ ਅਤੇ ਕਾਰਜਸ਼ੀਲ ਕਰਨ ਲਈ ਜਾਣਕਾਰੀ ਨਾਲ ਸਬੰਧਿਤ ਸਾਰੇ ਐੱਨ. ਓ. ਸੀਜ਼ ਤੱਕ ਪਹੁੰਚ ਕਰਨ ਲਈ ਉੱਦਮੀਆਂ ਲਈ ਬਿਨਾਂ ਸ਼ੱਕ ਅਹਿਮ ਵਸੀਲਾ ਸਾਬਿਤ ਹੋਵੇਗੀ। ਭਵਿੱਖ ਵਿਚ ਐੱਨ. ਓ. ਸੀਜ਼ ਦੀ ਪ੍ਰਵਾਨਿਤ ਸੂਚੀ ਵਿਚ ਵਾਧਾ ਸਬੰਧਿਤ ਵਿਭਾਗ ਮੰਤਰੀ ਮੰਡਲ ਦੀ ਮਨਜ਼ੂਰੀ ਉਪਰੰਤ ਕਰ ਸਕੇਗਾ।

ਸੰਬੰਧਿਤ ਖ਼ਬਰਾਂ

ਬਾਇਓ-ਫਿਊਲ ਦੀ ਮੈਨੂਫੈਕਚਰਿੰਗ ਲਈ ਸੂਬੇ ਵਿਚ ਖੇਤੀ ਰਹਿੰਦ-ਖੂੰਹਦ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਮੰਤਰੀ ਮੰਡਲ ਨੇ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ-2017 ਵਿਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ ਤਾਂ ਕਿ ਅਲਕੋਹਲ ਉਤਪਾਦਾਂ ਦਾ ਨਿਰਮਾਣ ਕਰਨ ਵਾਲੀਆਂ ਇਕੱਲੀਆਂ ਇਕਾਈਆਂ ਨੂੰ ਛੋਟ ਦਿੱਤੀ ਜਾ ਸਕੇ।

ਉਦਯੋਗਿਕ ਆਵਾਸ ਯੋਜਨਾ

ਮੰਤਰੀ ਮੰਡਲ ਨੇ ਪੰਜਾਬ ਉਦਯੋਗਿਕ ਹਾਊਸਿੰਗ ਐਕਟ, 1956 ਦੇ ਅਧੀਨ ਉਦਯੋਗਿਕ ਕਾਮਿਆਂ ਲਈ ਸਬਸਿਡੀ ਆਧਾਰਿਤ ਉਦਯੋਗਿਕ ਆਵਾਸ ਯੋਜਨਾ ਐੱਸ.ਆਈ.ਐੱਚ.ਐੱਸ. ਦੇ ਅਧੀਨ ਬਣਾਏ ਗਏ ਮਕਾਨਾਂ ਨੂੰ ਵੇਚਣ ਲਈ ਕਿਰਤ ਵਿਭਾਗ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਉਦਯੋਗਿਕ ਹਾਊਸਿੰਗ ਐਕਟ, 1956 ਅਧੀਨ ਉਦਯੋਗਿਕ ਕਾਮਿਆਂ ਲਈ ਸਬਸਿਡੀ ਵਾਲੀ ਉਦਯੋਗਿਕ ਰਿਹਾਇਸ਼ ਸਕੀਮ ਅਧੀਨ ਉਸਾਰੇ ਗਏ ਮਕਾਨਾਂ ਦੀ ਵਿਕਰੀ ਦੇ ਮਾਮਲੇ ਵਿਚ ਸਰਕਾਰੀ ਖਜ਼ਾਨੇ ’ਤੇ ਕੋਈ ਵਿੱਤੀ ਬੋਝ ਨਹੀਂ ਪਾਇਆ ਜਾਵੇਗਾ। ਇਸ ਸਬੰਧੀ ਸਰਕਾਰ ਦੇ ਖਜਾਨੇ ਵਿੱਚ ਮਾਲੀਆ ਜਮ੍ਹਾਂ ਹੋਵੇਗਾ ਅਤੇ ਗਰੀਬ ਮਜ਼ਦੂਰਾਂ ਨੂੰ ਮਕਾਨ ਮਿਲਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!