|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੇਮਾ ਮਾਲਿਨੀ ਵੱਲੋਂ ਕਿਸਾਨਾਂ ਖਿਲਾਫ ਦਿੱਤਾ ਬਿਆਨ ‘ਨਾਸਮਝੀ’ ਕਰਾਰ

ਨਵੀਂ ਦਿੱਲੀ (ਦੇਵ ਇੰਦਰਜੀਤ)- ਦਿੱਲੀ-ਬਹਾਦਰਗੜ੍ਹ ਮਾਰਗ ’ਤੇ ਟਿਕਰੀ ਬਾਰਡਰ ਉਪਰ ਧਰਨੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰਿਆਂ ਨੇ ਕਿਸਾਨਾਂ ਨੂੰ ਸ਼ਾਂਤ ਤਰੀਕੇ ਨਾਲ ਕੇਂਦਰ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ।

NRI Post Desk · 2141 ਦਿਨ ਪਹਿਲਾਂ · ਅੱਪਡੇਟ 2141 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੇਮਾ ਮਾਲਿਨੀ ਵੱਲੋਂ ਕਿਸਾਨਾਂ ਖਿਲਾਫ ਦਿੱਤਾ ਬਿਆਨ ‘ਨਾਸਮਝੀ’ ਕਰਾਰ
📷 NRI Post Desk

ਨਵੀਂ ਦਿੱਲੀ (ਦੇਵ ਇੰਦਰਜੀਤ)- ਦਿੱਲੀ-ਬਹਾਦਰਗੜ੍ਹ ਮਾਰਗ ’ਤੇ ਟਿਕਰੀ ਬਾਰਡਰ ਉਪਰ ਧਰਨੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰਿਆਂ ਨੇ ਕਿਸਾਨਾਂ ਨੂੰ ਸ਼ਾਂਤ ਤਰੀਕੇ ਨਾਲ ਕੇਂਦਰ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤੇ ਕਰਵਾਇਆ ਕਿ ਕਿਸਾਨਾਂ ਦੀ ਮੰਗ ਖੇਤੀ ਕਾਨੂੰਨ ਰੱਦ ਕਰਵਾਉਣਾ ਹੈ ਨਾ ਕਿ ਉਹ ਇਸ ’ਚ ਕੋਈ ਸੋਧ ਚਾਹੁੰਦੇ ਹਨ। ਇੱਥੇ ਵੀ 11 ਕਿਸਾਨ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੁਖਦਰਸ਼ਨ ਸਿੰਘ ਨੱਤ ਨੇ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਸਾਹਮਣੇ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਹਾਈਕਮਾਂਡ ਦੀਆਂ ਹਦਾਇਤਾਂ ’ਤੇ ਇਸ ਪਾਰਟੀ ਦੇ ਨੇਤਾ ਕਿਸਾਨ ਅੰਦੋਲਨ ਖ਼ਿਲਾਫ਼ ਲਗਾਤਾਰ ਪੁੱਠੇ ਸਿੱਧੇ ਬਿਆਨ ਦਿੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸੰਸਦ ਮੈਂਬਰ ਆਪਣੇ ਸੰਸਦੀ ਹਲਕੇ ’ਚ ਕਰਵਾਏ ਗਏ ਵਿਕਾਸ ਕਾਰਜ ਤਾਂ ਗਿਣਾ ਨਹੀਂ ਸਕੀ ਪਰ ਉਸ ਨੂੰ ਇਹ ਪਤਾ ਹੈ ਕਿ ਕਿਸਾਨ ਖੇਤੀ ਕਾਨੂੰਨਾਂ ਬਾਰੇ ਕੁਝ ਨਹੀਂ ਜਾਣਦੇ ਹਨ।

ਹੇਮਾ ਮਾਲਿਨੀ ਵੱਲੋਂ ਕਿਸਾਨਾਂ ਬਾਰੇ ਦਿੱਤੇ ਗਏ ਬਿਆਨ ਨੂੰ ਉਨ੍ਹਾਂ ਨਾਸਮਝੀ ਕਰਾਰ ਦਿੱਤਾ ਹੈ। ਪਲਵਲ ਧਰਨੇ ਉਪਰ ਵੀ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਅਤੇ ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਰੱਜ ਕੇ ਕੋਸਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!