|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਮਲੇ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ, ਕੈਪਟਨ ਸਰਕਾਰ ਨੇ ਬੁਲਾਈ ਬੈਠਕ

26 ਫਰਵਰੀ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

26 ਫਰਵਰੀ, ਸਿਮਰਨ ਕੌਰ- (NRI MEDIA) :

ਮੀਡਿਆ ਡੈਸਕ (ਸਿਮਰਨ ਕੌਰ) : ਭਾਰਤੀ ਹਵਾਈ ਫ਼ੌਜ ਵੱਲੋਂ ਪੁਲਵਾਮਾ ਅਤਿਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਸਥਿਤ ਅਤਿਵਾਦੀਆਂ ਦੇ ਟਿਕਾਣਿਆਂ ‘ਤੇ ਭਾਰਤ ਵਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਹਾਲਾਤ ਬਾਰੇ ਵਿਚਾਰ ਚਰਚਾ ਕਰਨ ਲਈ ਅਹਿਮ ਮੀਟਿੰਗ ਕੀਤੀ।

ਸੰਬੰਧਿਤ ਖ਼ਬਰਾਂ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਹੱਦੀ ਇਲਾਕਿਆਂ ਵਿਚ ਹਾਈ-ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਜ਼ਮੀਨੀ ਪੱਧਰ ‘ਤੇ ਸਰਹੱਦੀ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਵਾਈ ਫ਼ੌਜ ਵੱਲੋਂ ਕੀਤੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਡੀਅਨ ਏਅਰਫੋਰਸ ਨੇ ਪਾਕਿਸਤਾਨ ਅਤੇ ਅਤਿਵਾਦੀ ਜਥੇਬੰਦੀਆਂ ਨੂੰ ਢੁਕਵਾਂ ਜਵਾਬ ਦਿੱਤਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!