|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਇਮੀਗ੍ਰੇਸ਼ਨ

ਨੂਰ ਦੀ ਸੁਰੱਖਿਆ ’ਤੇ ਹਾਈ ਅਲਰਟ- ਪਰੇਸ਼ਾਨ ਕਰਨ ਵਾਲਿਆਂ ਲਈ ਵੱਡੀ ਚੇਤਾਵਨੀ!

ਲਾਹੌਰ (ਪਾਇਲ): ਲਾਹੌਰ ਹਾਈ ਕੋਰਟ ਨੇ ਅੱਜ ਪੁਲਿਸ ਨੂੰ ਭਾਰਤੀ ਸਿੱਖ ਮਹਿਲਾ ਨੂੰ ਪ੍ਰੇਸ਼ਾਨ ਨਾ ਕਰਨ ਦੇ ਹੁਕਮ ਦਿੱਤੇ ਜਿਸ ਨੇ ਧਰਮ ਬਦਲ ਕੇ ਸਥਾਨਕ ਮੁਸਲਿਮ ਸ਼ਖ਼ਸ ਨਾਲ ਵਿਆਹ ਕਰ ਲਿਆ ਸੀ। ਸਰਬਜੀਤ ਕੌਰ ਅਤੇ ਨਾਸਿਰ ਹੁਸੈਨ ਨੇ ਅੱਜ ਲਾਹੌਰ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਸ਼ਿਕਾਇਤ ਦਿੱਤੀ ਕਿ ਪੁਲਿਸ ਨੇ ਸ਼ੇਖੂਪੁਰਾ ਦੇ ਫਾਰੂਕਾਬਾਦ ਸਥਿਤ ਉਸ ਦੇ ਘਰ ’ਤੇ ਛਾਪਾ ਮਾਰ ਕੇ ਉਨ੍

NRI Post Desk · 375 ਦਿਨ ਪਹਿਲਾਂ · ਅੱਪਡੇਟ 375 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨੂਰ ਦੀ ਸੁਰੱਖਿਆ ’ਤੇ ਹਾਈ ਅਲਰਟ- ਪਰੇਸ਼ਾਨ ਕਰਨ ਵਾਲਿਆਂ ਲਈ ਵੱਡੀ ਚੇਤਾਵਨੀ!
📷 NRI Post Desk

ਲਾਹੌਰ (ਪਾਇਲ): ਲਾਹੌਰ ਹਾਈ ਕੋਰਟ ਨੇ ਅੱਜ ਪੁਲਿਸ ਨੂੰ ਭਾਰਤੀ ਸਿੱਖ ਮਹਿਲਾ ਨੂੰ ਪ੍ਰੇਸ਼ਾਨ ਨਾ ਕਰਨ ਦੇ ਹੁਕਮ ਦਿੱਤੇ ਜਿਸ ਨੇ ਧਰਮ ਬਦਲ ਕੇ ਸਥਾਨਕ ਮੁਸਲਿਮ ਸ਼ਖ਼ਸ ਨਾਲ ਵਿਆਹ ਕਰ ਲਿਆ ਸੀ। ਸਰਬਜੀਤ ਕੌਰ ਅਤੇ ਨਾਸਿਰ ਹੁਸੈਨ ਨੇ ਅੱਜ ਲਾਹੌਰ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਸ਼ਿਕਾਇਤ ਦਿੱਤੀ ਕਿ ਪੁਲਿਸ ਨੇ ਸ਼ੇਖੂਪੁਰਾ ਦੇ ਫਾਰੂਕਾਬਾਦ ਸਥਿਤ ਉਸ ਦੇ ਘਰ ’ਤੇ ਛਾਪਾ ਮਾਰ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਤੇ ਉਨ੍ਹਾਂ ’ਤੇ ਵਿਆਹ ਤੋੜਨ ਲਈ ਦਬਾਅ ਬਣਾਇਆ।

ਸੰਬੰਧਿਤ ਖ਼ਬਰਾਂ

ਸਰਬਜੀਤ ਕੌਰ ਨੇ ਕਿਹਾ ਕਿ ਉਸ ਦਾ ਪਤੀ ਪਾਕਿਸਤਾਨੀ ਨਾਗਰਿਕ ਹੈ ਅਤੇ ਉਸ ਨੇ ਵੀਜ਼ਾ ਵਧਾਉਣ ਤੇ ਪਾਕਿਸਤਾਨੀ ਨਾਗਰਿਕਤਾ ਹਾਸਲ ਕਰਨ ਲਈ ਭਾਰਤੀ ਦੂਤਾਵਾਸ ਨਾਲ ਸੰਪਰਕ ਕੀਤਾ ਹੈ। ਹਾਈ ਕੋਰਟ ਦੇ ਜੱਜ ਫਾਰੂਕ ਹੈਦਰ ਨੇ ਪੁਲਿਸ ਨੂੰ ਹੁਕਮ ਦਿੱਤਾ ਕਿ ਪਟੀਸ਼ਨਰਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਸਰਬਜੀਤ ਕੌਰ (48) ਉਨ੍ਹਾਂ ਸਿੱਖ ਸ਼ਰਧਾਲੂਆਂ ’ਚ ਸ਼ਾਮਲ ਸੀ ਜੋ ਇਸ ਮਹੀਨੇ ਦੀ ਸ਼ੁਰੂਆਤ ’ਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮਾਂ ’ਚ ਸ਼ਾਮਲ ਹੋਣ ਲਈ ਭਾਰਤ ਤੋਂ ਪਾਕਿਸਤਾਨ ਆਏ ਸਨ। ਸ਼ਰਧਾਲੂ 13 ਨਵੰਬਰ ਨੂੰ ਭਾਰਤ ਪਰਤ ਆਏ ਪਰ ਸਰਬਜੀਤ ਕੌਰ ਲਾਪਤਾ ਪਾਈ ਗਈ।

ਲਾਹੌਰ ਦੇ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਰਬਜੀਤ ਕੌਰ ਨੇ ਚਾਰ ਨਵੰਬਰ ਨੂੰ ਪਾਕਿਸਤਾਨ ਪਹੁੰਚਣ ਤੋਂ ਇੱਕ ਦਿਨ ਬਾਅਦ ਲਾਹੌਰ ਤੋਂ ਤਕਰੀਬਨ 50 ਕਿਲੋਮੀਟਰ ਦੂਰ ਸ਼ੇਖੂਪੁਰਾ ਜ਼ਿਲ੍ਹੇ ਦੇ ਨਾਸਿਰ ਹੁਸੈਨ ਨਾਲ ਵਿਆਹ ਕਰ ਲਿਆ ਸੀ।

🔔 ਇਮੀਗ੍ਰੇਸ਼ਨ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਨੂਰ ਦੀ ਸੁਰੱਖਿਆ ’ਤੇ ਹਾਈ ਅਲਰਟ- ਪਰੇਸ਼ਾਨ ਕਰਨ ਵਾਲਿਆਂ ਲਈ ਵੱਡੀ ਚੇਤਾਵਨੀ! — NRI Post