|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਾਈਕਮਾਨ ਜਾਖੜ ਦੇ ਅਸਤੀਫ਼ੇ ਨੂੰ ਮਨਜ਼ੂਰ ਨਹੀਂ ਕਰੇਗੀ - ਕੈਪਟਨ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਲੋਕ ਸਭਾ ਚੋਣਾਂ ਵਿੱਚ ਫੇਲ ਹੋਏ ਮਿਸ਼ਨ 13 ਤੋਂ ਬਾਅਦ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਹਾਈਕਮਾਂਡ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਜਾਖੜ ਨੇ ਇਹ ਅਸਤੀਫ਼ਾ ਕਾਂਗਰਸ ਦੀ ਹੋਈ ਹਾਰ ਮਗਰੋਂ ਨੈਤਿਕਤਾ ਦੇ ਆਧਾਰ 'ਤੇ ਦਿੱਤਾ ਹੈ ਹਾਲਾਂਕਿ ਅਜੇ ਤੱਕ ਪਾਰਟੀ ਵੱਲੋਂ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਗਿਆ ਹੈ। ਦੱਸ ਦਈਏ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (ਵਿਕਰਮ ਸਹਿਜਪਾਲ) : ਲੋਕ ਸਭਾ ਚੋਣਾਂ ਵਿੱਚ ਫੇਲ ਹੋਏ ਮਿਸ਼ਨ 13 ਤੋਂ ਬਾਅਦ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਹਾਈਕਮਾਂਡ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਜਾਖੜ ਨੇ ਇਹ ਅਸਤੀਫ਼ਾ ਕਾਂਗਰਸ ਦੀ ਹੋਈ ਹਾਰ ਮਗਰੋਂ ਨੈਤਿਕਤਾ ਦੇ ਆਧਾਰ 'ਤੇ ਦਿੱਤਾ ਹੈ ਹਾਲਾਂਕਿ ਅਜੇ ਤੱਕ ਪਾਰਟੀ ਵੱਲੋਂ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਉੱਤੇ ਕੈਪਟਨ ਅਮਰਿੰਦਰ ਸਿੰਘ ਨੇ ਅਸਹਿਮਤੀ ਪ੍ਰਗਟਾਈ ਹੈ। ਕੈਪਟਨ ਨੇ ਬਿਆਨ ਦਿੱਤਾ ਕਿ ਹਾਈਕਮਾਨ ਜਾਖੜ ਦਾ ਅਸਤੀਫਾ ਮਨਜ਼ੂਰ ਨਹੀਂ ਕਰੇਗੀ।

ਸੰਬੰਧਿਤ ਖ਼ਬਰਾਂ

ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ ਉੱਤੇ ਟਵੀਟ ਕਰ ਕੇ ਜਾਖੜ ਦੇ ਅਸਤੀਫ਼ੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ਼ੈਰ ਜ਼ਰੂਰੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੁਨੀਲ ਜਾਖੜ ਦਾ ਅਸਤੀਫ਼ਾ ਰੱਦ ਕਰ ਦੇਣਗੇ। ਕੈਪਟਨ ਨੇ ਕਿਹਾ ਕਿ ਜਾਖੜ ਦੀ ਪਰਫਾਰਮੈਂਸ ਸਭ ਤੋਂ ਵਧੀਆ ਸੀ ਪਰ ਲੋਕਾਂ ਨੇ ਫਿਰ ਵੀ ਬਾਲੀਵੁੱਡ ਸਿਤਾਰਾ ਚੁਣਿਆ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਗੁਰਦਾਸਪੁਰ ਦੇ ਲੋਕਾਂ ਨੇ ਉਮੀਦਵਾਰਾਂ ਦੇ ਗੁਣ ਨਾ ਵੇਖ ਕੇ ਇੱਕ ਸਟਾਰ ਫੇਸ ਨੂੰ ਚੁੱਣਿਆ ਜਿਸ ਤੋਂ ਆਉਣ ਵਾਲੇ ਸਮੇਂ ਵਿੱਚ ਲੋਕ ਆਪਣੇ ਫ਼ੈਸਲੇ ਤੋਂ ਬਹੁਤ ਕੁੱਝ ਸਿੱਖਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!