|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਾਈਕੋਰਟ ਨੇ ਪੰਜਾਬ ’ਚ ਬਾਹਰਲੇ ਸੂਬਿਆਂ ਦੀ ਫ਼ਸਲ ਵੇਚਣ ਤੇ ਲਾਈ ਰੋਕ

ਪੰਜਾਬ (ਐਨ .ਆਰ .ਆਈ ਮੀਡਿਆ ): ਪੰਜਾਬ ਵਿੱਚ ਸਸਤੇ ਰੇਟਾਂ ’ਤੇ ਫਸਲ ਮੰਗਵਾ ਕੇ ਸੂਬੇ ਦੀਆਂ ਮੰਡੀਆਂ ਵਿੱਚ ਮਹਿੰਗੇ ਸਰਕਾਰੀ ਰੇਟਾਂ ’ਤੇ ਵੇਚਣ ਨੂੰ ਲੈ ਕੇ ਹਾਈਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਦੀਆਂ ਸਰਕਾਰੀ ਮੰਡੀਆਂ ਵਿੱਚ ਇਹ ਫਸਲ ਨਹੀਂ ਵੇਚੀ ਜਾ ਸਕੇਗੀ। ਦੱਸਣਯੋਗ ਹੈ ਕਿ ਅਜਿਹੇ ਪੰਜਾਬ ਵਿੱਚ ਕਈ ਮਾਮਲੇ ਸਾਹਮਣੇ ਆ ਰਹੇ ਹਨ ਜਦੋਂ ਬਾਹਰਲੇ ਸੂਬਿਆਂ ਤੋਂ ਘੱਟ ਰੇ

NRI Post Desk · 2199 ਦਿਨ ਪਹਿਲਾਂ · ਅੱਪਡੇਟ 2199 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਾਈਕੋਰਟ ਨੇ ਪੰਜਾਬ ’ਚ ਬਾਹਰਲੇ ਸੂਬਿਆਂ ਦੀ ਫ਼ਸਲ ਵੇਚਣ ਤੇ ਲਾਈ ਰੋਕ
📷 NRI Post Desk

ਪੰਜਾਬ (ਐਨ .ਆਰ .ਆਈ ਮੀਡਿਆ ): ਪੰਜਾਬ ਵਿੱਚ ਸਸਤੇ ਰੇਟਾਂ ’ਤੇ ਫਸਲ ਮੰਗਵਾ ਕੇ ਸੂਬੇ ਦੀਆਂ ਮੰਡੀਆਂ ਵਿੱਚ ਮਹਿੰਗੇ ਸਰਕਾਰੀ ਰੇਟਾਂ ’ਤੇ ਵੇਚਣ ਨੂੰ ਲੈ ਕੇ ਹਾਈਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਦੀਆਂ ਸਰਕਾਰੀ ਮੰਡੀਆਂ ਵਿੱਚ ਇਹ ਫਸਲ ਨਹੀਂ ਵੇਚੀ ਜਾ ਸਕੇਗੀ। ਦੱਸਣਯੋਗ ਹੈ ਕਿ ਅਜਿਹੇ ਪੰਜਾਬ ਵਿੱਚ ਕਈ ਮਾਮਲੇ ਸਾਹਮਣੇ ਆ ਰਹੇ ਹਨ ਜਦੋਂ ਬਾਹਰਲੇ ਸੂਬਿਆਂ ਤੋਂ ਘੱਟ ਰੇਟ ‘ਤੇ ਫਸਲਾਂ ਮੰਗਵਾ ਕੇ ਸੂਬੇ ਦੀਆਂ ਮੰਡੀਆਂ ਵਿੱਚ ਵੇਚਿਆ ਜਾਂਦਾ ਹੈ, ਜਿਸ ਨਾਲ ਕੁਝ ਲੋਕਾਂ ਵੱਲੋਂ ਤਾਂ ਮੁਨਾਫਾ ਕਮਾਇਆ ਜਾ ਰਿਹਾ ਹੈ ਪਰ ਕਿਸਾਨਾਂ ਨੂੰ ਇਸ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਸੰਬੰਧੀ ਕਿਸਾਨਾਂ ਵਿੱਚ ਰੋਸ ਵੀ ਪਾਇਆ ਜਾ ਰਿਹਾ ਹੈ। ਪਰ ਹੁਣ ਹਾਈਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਦੀਆਂ ਸਰਕਾਰੀ ਮੰਡੀਆਂ ਵਿੱਚ ਇਹ ਫਸਲ ਨਹੀਂ ਵੇਚੀ ਜਾ ਸਕੇਗੀ, ਹਾਲਾਂਕਿ ਬਾਹਰਲੇ ਸੂਬਿਆਂ ਤੋਂ ਫਸਲ ਮੰਗਵਾਉਣ ’ਤੇ ਰੋਕ ਨਹੀਂ ਲਗਾਈ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!