|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਾਈਕੋਰਟ ਵੱਲੋਂ ਮਜੀਠੀਆ ਨੂੰ ਰਾਹਤ; 24 ਜਨਵਰੀ ਤਕ ਵਧਾਈ ਅੰਤ੍ਰਿਮ ਸੁਰੱਖਿਆ

ਨਿਊਜ਼ ਡੈਸਕ (ਜਸਕਮਲ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ 'ਚ ਪੰਜਾਬ ਪੁਲਿਸ ਵੱਲੋਂ 20 ਦਸੰਬਰ ਨੂੰ ਦਰਜ ਕੀਤੇ ਗਏ ਨਸ਼ਿਆਂ ਦੇ ਕੇਸ 'ਚ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ 24 ਜਨਵਰੀ ਤਕ ਵਧਾ ਦਿੱਤੀ ਹੈ। ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਚੀਮਾ ਨੇ ਦੱਸਿਆ

NRI Post Desk · 1773 ਦਿਨ ਪਹਿਲਾਂ · ਅੱਪਡੇਟ 1773 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਾਈਕੋਰਟ ਵੱਲੋਂ ਮਜੀਠੀਆ ਨੂੰ ਰਾਹਤ; 24 ਜਨਵਰੀ ਤਕ ਵਧਾਈ ਅੰਤ੍ਰਿਮ ਸੁਰੱਖਿਆ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ 'ਚ ਪੰਜਾਬ ਪੁਲਿਸ ਵੱਲੋਂ 20 ਦਸੰਬਰ ਨੂੰ ਦਰਜ ਕੀਤੇ ਗਏ ਨਸ਼ਿਆਂ ਦੇ ਕੇਸ 'ਚ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ 24 ਜਨਵਰੀ ਤਕ ਵਧਾ ਦਿੱਤੀ ਹੈ। ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਚੀਮਾ ਨੇ ਦੱਸਿਆ ਕਿ ਜਸਟਿਸ ਲੀਜ਼ਾ ਗਿੱਲ ਦੀ ਬੈਂਚ ਵੱਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਦੀ ਮੁੜ ਸ਼ੁਰੂ ਹੋਈ ਸੁਣਵਾਈ ਦੌਰਾਨ ਇਹ ਹੁਕਮ ਦਿੱਤਾ ਗਿਆ।

ਸੰਬੰਧਿਤ ਖ਼ਬਰਾਂ

10 ਜਨਵਰੀ ਨੂੰ ਹਾਈਕੋਰਟ ਨੇ ਮਜੀਠੀਆ ਨੂੰ 12 ਜਨਵਰੀ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਕਿਹਾ ਸੀ ਤੇ ਪੁਲਿਸ ਨੂੰ ਵੀ ਉਸ ਨੂੰ ਗ੍ਰਿਫਤਾਰ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਕਰੀਬ 20 ਦਿਨਾਂ ਤਕ ਰੂਪੋਸ਼ ਰਹਿਣ ਤੋਂ ਬਾਅਦ, ਮਜੀਠੀਆ ਹਾਈ ਕੋਰਟ ਵੱਲੋਂ ਉਨ੍ਹਾਂ ਨੂੰ ਅੰਤਰਿਮ ਸੁਰੱਖਿਆ ਦੇਣ ਤੋਂ ਇਕ ਦਿਨ ਬਾਅਦ ਸਾਹਮਣੇ ਆਇਆ। ਉਹ ਮੋਹਾਲੀ 'ਚ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਸਾਹਮਣੇ ਪੇਸ਼ ਹੋਏ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!