|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਿਜਾਬ ਵਿਵਾਦ : ਹਿਜਾਬ ਦੀ ਇਜਾਜ਼ਤ ਨਾ ਮਿਲਣ ’ਤੇ 231 ਵਿਦਿਆਰਥਣਾਂ ਨੇ ਪ੍ਰੀਖਿਆ ਦੇਣ ਤੋਂ ਕੀਤੀ ਨਾਂਹ 

ਨਿਊਜ਼ ਡੈਸਕ : ਕਰਨਾਟਕ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਸੂਬੇ ’ਚ ਫਿਰ ਹਿਜਾਬ ਵਿਵਾਦ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ ਹੈ। ਉੱਪਿਨੰਗਾਡੀ ’ਚ ਹਿਜਾਬ ਪਹਿਨ ਕੇ ਕਾਲਜ ਪਹੁੰਚੀਆਂ 231 ਮੁਸਲਿਮ ਵਿਦਿਆਰਥਣਾਂ ਨੂੰ ਹਿਜਾਬ ਦੀ ਇਜਾਜ਼ਤ ਨਾ ਮਿਲਣ ’ਤੇ ਵਿਦਿਆਰਥਣਾਂ ਨੇ ਸਰਕਾਰੀ ਪੀਯੂ ਕਾਲਜ ਦੀ ਪ੍ਰੀਖਿਆ ’ਚ ਬੈਠਣ ਤੋਂ ਇਨਕਾਰ ਕਰ ਦਿੱਤਾ। ਕਾਲਜ ਨੇ ਵਿਦਿਆਰਥਣਾਂ ਨੂੰ ਕਿਹਾ ਸੀ ਕਿ

NRI Post Desk · 1712 ਦਿਨ ਪਹਿਲਾਂ · ਅੱਪਡੇਟ 1712 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਿਜਾਬ ਵਿਵਾਦ : ਹਿਜਾਬ ਦੀ ਇਜਾਜ਼ਤ ਨਾ ਮਿਲਣ ’ਤੇ 231 ਵਿਦਿਆਰਥਣਾਂ ਨੇ ਪ੍ਰੀਖਿਆ ਦੇਣ ਤੋਂ ਕੀਤੀ ਨਾਂਹ 
📷 NRI Post Desk

ਨਿਊਜ਼ ਡੈਸਕ : ਕਰਨਾਟਕ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਸੂਬੇ ’ਚ ਫਿਰ ਹਿਜਾਬ ਵਿਵਾਦ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ ਹੈ। ਉੱਪਿਨੰਗਾਡੀ ’ਚ ਹਿਜਾਬ ਪਹਿਨ ਕੇ ਕਾਲਜ ਪਹੁੰਚੀਆਂ 231 ਮੁਸਲਿਮ ਵਿਦਿਆਰਥਣਾਂ ਨੂੰ ਹਿਜਾਬ ਦੀ ਇਜਾਜ਼ਤ ਨਾ ਮਿਲਣ ’ਤੇ ਵਿਦਿਆਰਥਣਾਂ ਨੇ ਸਰਕਾਰੀ ਪੀਯੂ ਕਾਲਜ ਦੀ ਪ੍ਰੀਖਿਆ ’ਚ ਬੈਠਣ ਤੋਂ ਇਨਕਾਰ ਕਰ ਦਿੱਤਾ। ਕਾਲਜ ਨੇ ਵਿਦਿਆਰਥਣਾਂ ਨੂੰ ਕਿਹਾ ਸੀ ਕਿ ਉਹ ਹਿਜਾਬ ਪਹਿਨ ਕੇ ਪ੍ਰੀਖਿਆ ’ਚ ਸ਼ਾਮਲ ਨਹੀਂ ਹੋ ਸਕਦੀਆਂ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਕੈਂਪਸ ’ਚ ਜੰਮ ਕੇ ਪ੍ਰਦਰਸ਼ਨ ਕੀਤਾ।

ਸੰਬੰਧਿਤ ਖ਼ਬਰਾਂ

ਮੀਡੀਆ ਰਿਪੋਰਟਾਂ ਮੁਤਾਬਕ, ਕਾਲਜ ਨੇ ਹਾਈਕੋਰਟ ਦੇ ਹੁਕਮ ਦਾ ਹਵਾਲਾ ਦਿੱਤਾ ਸੀ। ਪੀਯੂ ਕਾਲਜ ਦੇ ਉਪ ਨਿਰਦੇਸ਼ਕ ਨੇ ਕਿਹਾ ਕਿ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਾ ਪ੍ਰੀਖਿਆ ’ਚ ਸ਼ਾਮਲ ਨਹੀਂ ਹੋ ਸਕੇਗਾ ਪਰ ਵਿਦਿਆਰਥਣਾਂ ਨੇ ਉਨ੍ਹਾਂ ਦੀ ਇਕ ਨਹੀਂ ਸੁਣੀ ਅਤੇ ਬਿਨਾਂ ਪ੍ਰੀਖਿਆ ਦਿੱਤੇ ਹੀ ਕਾਲਜ ਤੋਂ ਪਰਤ ਆਈਆਂ। ਦੂਜੇ ਪਾਸੇ ਕਰਨਾਟਕ ਹਾਈ ਕੋਰਟ ਵੀ ਫ਼ੈਸਲੇ ਨੂੰ ਚੁਣੌਤੀ ਦੇ ਰਹੀਆਂ ਪਟੀਸ਼ਨਾਂ ’ਤੇ ਸੁਣਵਾਈ ਲਈ ਤਿਆਰ ਹੈ। ਜਾਣਕਾਰੀ ਅਨੁਸਾਰ ਸੁਣਵਾਈ ਹੋਲੀ ਛੁੱਟੀ ਤੋਂ ਬਾਅਦ ਹੋ ਸਕਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!