|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਿਜਾਬ ਵਿਵਾਦ : ਪਟੀਸ਼ਨ ਸੂਚੀਬੱਧ ਕਰਨ ’ਤੇ ਵਿਚਾਰ ਕਰੇਗਾ ਸੁਪਰੀਮ ਕੋਰਟ

ਨਿਊਜ਼ ਡੈਸਕ (ਜਸਕਮਲ) : ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਹਿਜਾਬ ਵਿਵਾਦ ’ਚ ਕਰਨਾਟਕ ਹਾਈ ਕੋਰਟ ਤੋਂ ਬਕਾਇਆ ਮਾਮਲੇ ਆਪਣੇ ਕੋਲ ਤਬਦੀਲ ਕਰਨ ਸਬੰਧੀ ਪਟੀਸ਼ਨ ਸੂਚੀਬੱਧ ਕਰਨ ਦੀ ਅਪੀਲ ’ਤੇ ਵਿਚਾਰ ਕਰੇਗਾ। ਚੀਫ ਜਸਟਿਸ ਐੱਨਵੀ ਰਾਮੰਨਾ, ਜਸਟਿਸ ਏਐੱਸ ਬੋਪੰਨਾ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਮਾਮਲੇ ਦੀ ਸੁਣਵਾਈ ਕਰ ਰਿਹਾ ਹੈ ਤੇ ਉਸ ਨੂੰ ਇਸ ’ਤੇ

NRI Post Desk · 1749 ਦਿਨ ਪਹਿਲਾਂ · ਅੱਪਡੇਟ 1749 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹਿਜਾਬ ਵਿਵਾਦ : ਪਟੀਸ਼ਨ ਸੂਚੀਬੱਧ ਕਰਨ ’ਤੇ ਵਿਚਾਰ ਕਰੇਗਾ ਸੁਪਰੀਮ ਕੋਰਟ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਹਿਜਾਬ ਵਿਵਾਦ ’ਚ ਕਰਨਾਟਕ ਹਾਈ ਕੋਰਟ ਤੋਂ ਬਕਾਇਆ ਮਾਮਲੇ ਆਪਣੇ ਕੋਲ ਤਬਦੀਲ ਕਰਨ ਸਬੰਧੀ ਪਟੀਸ਼ਨ ਸੂਚੀਬੱਧ ਕਰਨ ਦੀ ਅਪੀਲ ’ਤੇ ਵਿਚਾਰ ਕਰੇਗਾ। ਚੀਫ ਜਸਟਿਸ ਐੱਨਵੀ ਰਾਮੰਨਾ, ਜਸਟਿਸ ਏਐੱਸ ਬੋਪੰਨਾ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਮਾਮਲੇ ਦੀ ਸੁਣਵਾਈ ਕਰ ਰਿਹਾ ਹੈ ਤੇ ਉਸ ਨੂੰ ਇਸ ’ਤੇ ਸੁਣਵਾਈ ਕਰ ਕੇ ਫ਼ੈਸਲਾ ਦੇਣਾ ਚਾਹੀਦਾ ਹੈ। ਸੀਨੀਅਰ ਵਕੀਲ ਕਪਿਲ ਸਿੱਬਲ ਨੇ ਇਸ ਮਾਮਲੇ ਨੂੰ ਸਿਖਰਲੀ ਅਦਾਲਤ ’ਚ ਤਬਦੀਲ ਕਰਨ ਤੇ ਇਸ ਦੀ ਸੁਣਵਾਈ ਨੌਂ ਜੱਜਾਂ ਦੇ ਬੈਂਚ ਤੋਂ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, ‘ਸਮੱਸਿਆ ਇਹ ਹੈ ਕਿ ਸਕੂਲ ਤੇ ਕਾਲਜ ਬੰਦ ਹਨ। ਲੜਕੀਆਂ ’ਤੇ ਪਥਰਾਅ ਹੋ ਰਿਹਾ ਹੈ।

ਸੰਬੰਧਿਤ ਖ਼ਬਰਾਂ

ਇਹ ਵਿਵਾਦ ਪੂਰੇ ਦੇਸ਼ ’ਚ ਫ਼ੈਲ ਰਿਹਾ ਹੈ।’ ਸਿੱਬਲ ਨੇ ਕਿਹਾ ਕਿ ਉਹ ਇਸ ਮਾਮਲੇ ’ਚ ਕੋਈ ਹੁਕਮ ਨਹੀਂ ਚਾਹੁੰਦੇ ਸਿਰਫ਼ ਇਹ ਚਾਹੁੰਦੇ ਹਨ ਕਿ ਸੁਣਵਾਈ ਲਈ ਅਪੀਲ ਸੂਚੀਬੱਧ ਕੀਤੀ ਜਾਵੇ। ਇਸ ਤੋਂ ਬਾਅਦ ਚੀਫ ਜਸਟਿਸ ਨੇ ਕਿਹਾ, ‘ਅਸੀਂ ਇਸ ’ਤੇ ਗੌਰ ਕਰਾਂਗੇ।’ ਇਸ ਤੋਂ ਪਹਿਲਾਂ ਸਿੱਬਲ ਨੇ ਕਿਹਾ ਕਿ ਹਿਜਾਬ ਨੂੰ ਲੈ ਕੇ ਵਿਵਾਦ ਕਰਨਾਟਕ ’ਚ ਹੋ ਰਿਹਾ ਸੀ ਤੇ ਹੁਣ ਇਹ ਪੂਰੇ ਦੇਸ਼ ’ਚ ਫ਼ੈਲ ਰਿਹਾ ਹੈ। ਇਸ ’ਚ ਹੁਣ ਪੂਰੇ ਦੇਸ਼ ਦੇ ਬੱਚੇ ਸ਼ਾਮਲ ਹੋ ਰਹੇ ਹਨ।

ਉਹ ਵੀ ਜਦੋਂ ਹੁਣ ਪ੍ਰੀਖਿਆਵਾਂ ਨੂੰ ਸਿਰਫ਼ ਦੋ ਮਹੀਨੇ ਰਹਿ ਗਏ ਹਨ। ਇਸ ਤੋਂ ਬਾਅਦ ਬੈਂਚ ਨੇ ਕਿਹਾ, ‘ਕਿਰਪਾ ਕਰ ਕੇ ਰੁਕੋ। ਇਸ ’ਚ ਅਸੀਂ ਕੁਝ ਨਹੀਂ ਕਰ ਸਕਦੇ। ਹਾਈ ਕੋਰਟ ਨੂੰ ਫ਼ੈਸਲਾ ਸੁਣਾਉਣ ਦਿਓ। ਅਸੀਂ ਤੁਰੰਤ ਮਾਮਲੇ ’ਚ ਦਖਲ ਕਿਉਂ ਦੇਈਏ। ਬੈਂਚ ਨੇ ਕਿਹਾ ਕਿ ਦਖਲ ਦੇਣਾ ਜਲਦਬਾਜ਼ੀ ਹੋਵੇਗੀ ਤੇ ਇਹ ਦੇਖਣ ਲਈ ਕੀ ਕੁਝ ਅੰਤਰਿਮ ਰਾਹਤ ਦਿੱਤੀ ਜਾਂਦੀ ਹੈ ਜਾਂ ਨਹੀਂ, ਹਾਈ ਕੋਰਟ ਨੂੰ ਕੁਝ ਸਮਾਂ ਦਿੱਤਾ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!