|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹਿਮਾਚਲ 'ਚ ਬਰਫ਼ਬਾਰੀ, ਚੰਡੀਗੜ੍ਹ 'ਚ 8 ਡਿਗਰੀ ਤਕ ਡਿੱਗਿਆ ਪਾਰਾ, ਅਗਲੇ 72 ਘੰਟਿਆਂ 'ਚ ਪਵੇਗਾ ਸੰਘਣਾ ਕੋਹਰਾ

ਚੰਡੀਗੜ੍ਹ: ਪਹਾੜਾਂ 'ਚ ਬਰਫ਼ਬਾਰੀ ਕਾਰਨ ਚੱਲ ਰਹੀ ਸੀਤ ਲਹਿਰ ਨੇ ਮੈਦਾਨੀ ਇਲਾਕਿਆਂ 'ਚ ਕਾਂਬਾ ਛੇੜ ਦਿੱਤਾ ਹੈ। ਚੰਡੀਗੜ੍ਹ 'ਚ ਘੱਟੋ-ਘੱਟ ਪਾਰਾ 9.4 ਡਿਗਰੀ ਦਰਜ ਕੀਤਾ ਗਿਆ ਹੈ। ਉੱਥੇ ਹੀ ਵਧ ਤੋਂ ਵਧ ਤਾਪਮਾਨ 'ਚ ਵੀ ਵੱਡੀ ਗਿਰਾਵਟ ਦਰਜ ਕੀਤੀ ਗਈ। ਆਮ ਨਾਲੋਂ ਅੱਠ ਡਿਗਰੀ ਘੱਟ ਰਹਿ ਕੇ ਇਹ ਚੰਡੀਗੜ੍ਹ 'ਚ 13.1 ਡਿਗਰੀ ਦਰਜ ਕੀਤਾ ਗਿਆ। ਇਸੇ ਦਰਮਿਆਨ ਵੀਰਵਾਰ ਨੂੰ ਵੀ ਦਿਨ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ: ਪਹਾੜਾਂ 'ਚ ਬਰਫ਼ਬਾਰੀ ਕਾਰਨ ਚੱਲ ਰਹੀ ਸੀਤ ਲਹਿਰ ਨੇ ਮੈਦਾਨੀ ਇਲਾਕਿਆਂ 'ਚ ਕਾਂਬਾ ਛੇੜ ਦਿੱਤਾ ਹੈ। ਚੰਡੀਗੜ੍ਹ 'ਚ ਘੱਟੋ-ਘੱਟ ਪਾਰਾ 9.4 ਡਿਗਰੀ ਦਰਜ ਕੀਤਾ ਗਿਆ ਹੈ। ਉੱਥੇ ਹੀ ਵਧ ਤੋਂ ਵਧ ਤਾਪਮਾਨ 'ਚ ਵੀ ਵੱਡੀ ਗਿਰਾਵਟ ਦਰਜ ਕੀਤੀ ਗਈ। ਆਮ ਨਾਲੋਂ ਅੱਠ ਡਿਗਰੀ ਘੱਟ ਰਹਿ ਕੇ ਇਹ ਚੰਡੀਗੜ੍ਹ 'ਚ 13.1 ਡਿਗਰੀ ਦਰਜ ਕੀਤਾ ਗਿਆ। ਇਸੇ ਦਰਮਿਆਨ ਵੀਰਵਾਰ ਨੂੰ ਵੀ ਦਿਨ ਭਰ ਸੂਰਜ ਦੇਵਤਾ ਦੇ ਦਰਸ਼ਨ ਨਹੀਂ ਹੋਏ। ਲੋਕਾਂ ਨੂੰ ਦਿਨ ਵੇਲੇ ਵੀ ਠੰਢ ਤੋਂ ਰਾਹਤ ਨਹੀਂ ਮਿਲੀ।

ਲਗਾਤਾਰ ਪਾਰਾ ਡਿੱਗਣ ਕਾਰਨ ਪੰਜਾਬ ਤੇ ਹਰਿਆਣਾ ਦੇ ਕਈ ਸ਼ਹਿਰ ਸ਼ਿਮਲੇ ਤੋਂ ਵੀ ਠੰਢੇ ਰਹੇ। ਜਲੰਧਰ, ਬਠਿੰਡਾ ਤੇ ਪਟਿਆਲਾ ਦਾ ਘੱਟੋ-ਘੱਟ ਤਾਪਮਾਨ ਸ਼ਿਮਲੇ ਤੋਂ ਵੀ ਘੱਟ ਰਿਹਾ। ਠੰਢ ਕਾਰਨ ਬਠਿੰਡੇ 'ਚ ਇਕ ਬਜ਼ੁਰਗ ਦੀ ਮੌਤ ਹੋ ਗਈ। ਵੀਰਵਾਰ ਨੂੰ ਜਲੰਧਰ ਦਾ ਘੱਟੋ-ਘੱਟ ਤਾਪਮਾਨ 6.0, ਬਠਿੰਡੇ ਦਾ 5.8 ਤੇ ਪਟਿਆਲੇ ਦਾ 5.5 ਡਿਗਰੀ ਸੈਲਸੀਅਸ ਰਿਹਾ ਜਦਕਿ ਸ਼ਿਮਲੇ ਦਾ ਘੱਟੋ-ਘੱਟ ਤਾਪਮਾਨ 6.5 ਡਿਗਰੀ ਸੈਲਸੀਅਸ ਰਿਹਾ। ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ ਸਭ ਤੋਂ ਜ਼ਿਆਦਾ ਗਿਰਵਾਟ ਦਰਜ ਕੀਤੀ ਗਈ। ਇੱਥੋਂ ਦਾ ਵੱਧ ਤੋਂ ਵੱਧ ਤਾਪਮਾਨ 12.8 ਡਿਗਰੀ ਸੈਲਸੀਅਸ ਰਿਹਾ ਜੋ ਕਿ ਆਮ ਨਾਲੋਂ 8 ਡਿਗਰੀ ਸੈਲਸੀਅਸ ਘੱਟ ਸੀ। ਚੰਡੀਗੜ੍ਹ ਮੌਸਮ ਵਿਭਾਗ ਦੀ ਮੰਨੀਏ ਤਾਂ ਸਵੇਰ ਵੇਲੇ ਧੁੰਦ ਪਵੇਗੀ ਤੇ ਦਿਨ ਵੇਲੇ ਮੌਸਮ ਸਾਫ਼ ਰਹੇਗਾ। 23 ਦਸੰਬਰ ਨੂੰ ਕਈ ਥਾਈਂ ਮੁੜ ਬੱਦਲਵਾਈ ਹੋਵੇਗੀ। ਲੁਧਿਆਣੇ ਵਿਚ 23 ਤੇ 24 ਦਸੰਬਰ ਨੂੰ ਬਾਰਿਸ਼ ਦੀ ਸੰਭਾਵਨਾ ਹੈ।

ਅਗਲੇ 72 ਘੰਟਿਆਂ ਲਈ ਮੌਸਮ ਵਿਭਾਗ ਦਾ ਦਾਅਵਾ ਹੈ ਕਿ ਪੰਜਾਬ ਅਤੇ ਹਰਿਆਣਾ 'ਚ ਕੋਹਰਾ ਹੋਰ ਸੰਘਣਾ ਹੋਣ ਦੇ ਆਸਾਰ ਹਨ। ਸ਼ੁੱਕਰਵਾਰ ਨੂੰ ਕੋਹਰੇ ਕਾਰਨ ਕੋਲਡ ਡੇਅ ਰਹਿਣ ਦਾ ਅਨੁਮਾਨ ਹੈ। ਕਈ ਥਾਈਂ ਤਾਂ ਸੀਵਰ ਕੋਲਡ ਡੇਅ ਯਾਨੀ ਘੱਟੋ-ਘੱਟ ਤਾਪਮਾਨ ਜ਼ਿਆਦਾ ਡਿੱਗਣ ਦੀ ਗੱਲ ਕਹੀ ਗਈ ਹੈ। ਚੰਡੀਗੜ੍ਹ 'ਚ ਵੀ ਕੋਹਰੇ ਦਾ ਵੱਡੇ ਪੱਧਰ 'ਤੇ ਅਸਰ ਦੇਖਣ ਨੂੰ ਮਿਲੇਗਾ।

ਸ਼ਹਿਰ ਵੱਧ ਤੋਂ ਵੱਧ ਤਾਪਮਾਨ ਘੱਟੋ-ਘੱਟ ਤਾਪਮਾਨ

ਪਟਿਆਲਾ 15.0 5.5

ਫਿਰੋਜ਼ਪੁਰ 15.6 5.7

ਸੰਬੰਧਿਤ ਖ਼ਬਰਾਂ

ਬਠਿੰਡਾ 15.6 5.8

ਜਲੰਧਰ 13.4 6.0

ਸ਼ਿਮਲਾ 12.0 6.5

ਅੰਮ੍ਰਿਤਸਰ 12.8 8.0

ਲੁਧਿਆਣਾ 13.4 7.0

ਹਿਮਾਚਲ ਦੇ ਜ਼ਿਆਦਾਤਰ ਇਲਾਕਿਆਂ ਵਿਚ ਵੀਰਵਾਰ ਨੂੰ ਵੀ ਠੰਢ ਤੋਂ ਕੋਈ ਰਾਹਤ ਨਹੀਂ ਮਿਲੀ। ਕੇਲਾਂਗ ਤੇ ਕਲਪਾ ਵਿਚ ਤਾਪਮਾਨ ਸਿਫ਼ਰ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਸੂਬੇ ਵਿਚ 21 ਦਸੰਬਰ ਤਕ ਭਾਰੀ ਬਾਰਿਸ਼ ਤੇ ਬਰਫ਼ਬਾਰੀ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਕੇਂਦਰ ਸ਼ਿਮਲਾ ਦੇ ਨਿਰਦੇਸ਼ਕ ਮਨਮੋਹਨ ਸਿੰਘ ਨੇ ਦੱਸਿਆ ਕਿ ਲਾਹੌਲ-ਸਪਿਤੀ ਦਾ ਸ਼ਹਿਰ ਕੇਲਾਂਗ ਮਨਫ਼ੀ 12 ਡਿਗਰੀ ਸੈਲਸੀਅਸ ਨਾਲ ਸੂਬੇ ਦੇ ਸਭ ਤੋਂ ਠੰਢਾ ਸਥਾਨ ਰਿਹਾ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!