|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ 'ਚ ਛੁੱਟੀ ਦਾ ਐਲਾਨ

ਨਿਊਜ਼ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 23 ਮਾਰਚ ਨੂੰ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪਿਛਲੀ ਸਰਕਾਰ ਵੇਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ‘ਤੇ ਸਿਰਫ਼ ਨਵਾਂਸ਼ਹਿਰ 'ਚ ਛੁੱਟੀ ਹੁੰਦੀ ਸੀ, ਹੁਣ ਤੋਂ ਪੂਰੇ ਪੰਜਾਬ 'ਚ 23 ਮਾਰਚ ਨੂੰ ਛੁੱਟੀ ਹੋਵੇਗੀ।

NRI Post Desk · 1710 ਦਿਨ ਪਹਿਲਾਂ · ਅੱਪਡੇਟ 1710 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ 'ਚ ਛੁੱਟੀ ਦਾ ਐਲਾਨ
📷 NRI Post Desk

ਨਿਊਜ਼ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 23 ਮਾਰਚ ਨੂੰ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪਿਛਲੀ ਸਰਕਾਰ ਵੇਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ‘ਤੇ ਸਿਰਫ਼ ਨਵਾਂਸ਼ਹਿਰ 'ਚ ਛੁੱਟੀ ਹੁੰਦੀ ਸੀ, ਹੁਣ ਤੋਂ ਪੂਰੇ ਪੰਜਾਬ 'ਚ 23 ਮਾਰਚ ਨੂੰ ਛੁੱਟੀ ਹੋਵੇਗੀ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਅੱਜ ਸੀਐੱਮ ਮਾਨ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦਾ ਤੀਸਰਾ ਤੇ ਆਖਰੀ ਦਿਨ ਹੈ। ਸੀ.ਐੱਮ. ਮਾਨ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ ਤੇ ਸੰਵਿਧਾਨ ਨਿਰਮਾਤਾ ਡਾ. ਭੀਮਰਾਵ ਅੰਬੇਡਕਰ ਦੀ ਮੂਰਤੀ ਲੱਗੇਗੀ। ਕਾਂਗਰਸ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਇੱਕ ਚੰਗਾ ਕਦਮ ਦੱਸਿਆ। ਅੱਜ ਆਖਰੀ ਦਿਨ ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਦੇ ਪ੍ਰਸਤਾਵ ‘ਤੇ ਬਹਿਸ ਵਿਧਾਨ ਸਭਾ ਦੇ ਅਗਲੇ ਸੈਸ਼ਨ ਤੱਕ ਟਾਲ ਦਿੱਤੀ ਗਈ। ਮਾਨ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 23 ਮਾਰਚ ਨੂੰ ਐਂਟੀ-ਕੁਰੱਪਸ਼ਨ ਨੰਬਰ ਜਾਰੀ ਕਰਨਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!