|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਸ਼ੋਅ ਲਾਉਣ ਗਏ Honey singh ਦੀ ਕੀਤੀ ਕੁੱਟਮਾਰ, FIR ਦਰਜ

ਨਿਊਜ਼ ਡੈਸਕ : ਦੱਖਣੀ ਦਿੱਲੀ ਦੇ ਇਕ ਕਲੱਬ 'ਚ ਸ਼ੋਅ ਕਰਨ ਪਹੁੰਚੇ ਗਾਇਕ ਹਨੀ ਸਿੰਘ (Yo Yo Honey Singh) ਨਾਲ ਕਥਿਤ ਤੌਰ 'ਤੇ ਬਦਸਲੂਕੀ ਅਤੇ ਕੁੱਟਮਾਰ ਕੀਤੀ ਗਈ ਹੈ। 27 ਮਾਰਚ ਨੂੰ ਦੱਖਣੀ ਦਿੱਲੀ ਦੇ ਇੱਕ ਕਲੱਬ 'ਚ ਗਾਇਕ ਹਨੀ ਸਿੰਘ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨ ਤੋਂ ਬਾਅਦ ਚਾਰ ਤੋਂ ਪੰਜ ਅਣਪਛਾਤੇ ਲੋਕਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਸ਼ਿਕਾਇਤ ਦੇ ਆ

NRI Post Desk · 1694 ਦਿਨ ਪਹਿਲਾਂ · ਅੱਪਡੇਟ 1690 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸ਼ੋਅ ਲਾਉਣ ਗਏ Honey singh ਦੀ ਕੀਤੀ ਕੁੱਟਮਾਰ, FIR ਦਰਜ
📷 NRI Post Desk

ਨਿਊਜ਼ ਡੈਸਕ : ਦੱਖਣੀ ਦਿੱਲੀ ਦੇ ਇਕ ਕਲੱਬ 'ਚ ਸ਼ੋਅ ਕਰਨ ਪਹੁੰਚੇ ਗਾਇਕ ਹਨੀ ਸਿੰਘ (Yo Yo Honey Singh) ਨਾਲ ਕਥਿਤ ਤੌਰ 'ਤੇ ਬਦਸਲੂਕੀ ਅਤੇ ਕੁੱਟਮਾਰ ਕੀਤੀ ਗਈ ਹੈ। 27 ਮਾਰਚ ਨੂੰ ਦੱਖਣੀ ਦਿੱਲੀ ਦੇ ਇੱਕ ਕਲੱਬ 'ਚ ਗਾਇਕ ਹਨੀ ਸਿੰਘ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨ ਤੋਂ ਬਾਅਦ ਚਾਰ ਤੋਂ ਪੰਜ ਅਣਪਛਾਤੇ ਲੋਕਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਸ਼ਿਕਾਇਤ ਦੇ ਆਧਾਰ 'ਤੇ ਦਿੱਲੀ ਪੁਲਿਸ ਨੇ ਹੁਣ ਐਫ.ਆਈ.ਆਰ.ਦਰਜ ਕਰ ਲਈ ਹੈ।

ਸੰਬੰਧਿਤ ਖ਼ਬਰਾਂ

ਇਕ ਨਿੱਜੀ ਨਿਊਜ਼ ਏਜੰਸੀ ਦੀ ਖਬਰ ਮੁਤਾਬਕ, ਹਨੀ ਸਿੰਘ ਤੇ ਉਨ੍ਹਾਂ ਦੇ ਵਕੀਲ ਈਸ਼ਾਨ ਮੁਖਰਜੀ ਵੱਲੋਂ 28 ਮਾਰਚ ਨੂੰ 'ਪ੍ਰੇਸ਼ਾਨ, ਦੁਰਵਿਵਹਾਰ ਤੇ ਧਮਕਾਉਣ' ਦੀ ਸ਼ਿਕਾਇਤ ਤੋਂ ਬਾਅਦ ਦਿੱਲੀ ਪੁਲਿਸ ਨੇ FIR ਦਰਜ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ 27 ਮਾਰਚ ਨੂੰ ਸਕੋਲ ਕਲੱਬ, ਸਾਊਥ ਐਕਸਟੈਂਸ਼ਨ-2 ਵਿਖੇ ਵਾਪਰੀ ਸੀ। ਐਫਆਈਆਰ ਮੁਤਾਬਕ ਯੋ ਯੋ ਹਨੀ ਸਿੰਘ 26 ਅਤੇ 27 ਮਾਰਚ ਦੀ ਦਰਮਿਆਨੀ ਰਾਤ ਨੂੰ ਕਲੱਬ ਵਿੱਚ ਪਰਫਾਰਮ ਕਰਨ ਆਏ ਸੀ। ਫਿਰ 27 ਮਾਰਚ ਦੀ ਰਾਤ ਨੂੰ ਸ਼ੋਅ ਦੌਰਾਨ ਚਾਰ-ਪੰਜ ਲੋਕਾਂ ਦਾ ਇੱਕ ਗਰੁੱਪ ਜ਼ਬਰਦਸਤੀ ਸਟੇਜ 'ਤੇ ਚੜ੍ਹ ਗਿਆ ਅਤੇ ਕਲਾਕਾਰਾਂ ਨਾਲ ਹੱਥੋਪਾਈ ਸ਼ੁਰੂ ਕਰ ਦਿੱਤੀ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!