|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਫ਼ਿਰੋਜ਼ਪੁਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ

ਫਿਰੋਜ਼ਪੁਰ (ਰਾਘਵ) : ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਲੇਲੀ ਵਾਲਾ ਨੇੜੇ ਬੀਤੇ ਦਿਨ ਦੋ ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋ ਗਏ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਫ਼ਿਰੋਜ਼ਪੁਰ ਦੇ ਏਐੱਸਆਈ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ

NRI Post Desk · 485 ਦਿਨ ਪਹਿਲਾਂ · ਅੱਪਡੇਟ 485 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਫ਼ਿਰੋਜ਼ਪੁਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ
📷 NRI Post Desk

ਫਿਰੋਜ਼ਪੁਰ (ਰਾਘਵ) : ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਲੇਲੀ ਵਾਲਾ ਨੇੜੇ ਬੀਤੇ ਦਿਨ ਦੋ ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋ ਗਏ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਫ਼ਿਰੋਜ਼ਪੁਰ ਦੇ ਏਐੱਸਆਈ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਪਿੰਡ ਲੇਲੀ ਵਾਲਾ ਨੇੜੇ ਵਾਪਰਿਆ, ਜਦੋਂ ਇਕ ਮਾਰੂਤੀ ਸਿਆਜ਼ ਕਾਰ (ਨੰਬਰ ਪੀਬੀ-65 ਏਵੀ-6700) ਅਤੇ ਇਕ ਵੈਨਿਊ ਕਾਰ (ਨੰਬਰ ਪੀਬੀ-03ਬੀਕੇ 2309) ਆਪਸ ਵਿਚ ਟਕਰਾ ਗਈਆਂ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਵਿਚ ਮੌਕੇ ’ਤੇ ਹੀ ਗੁਰਨਾਮ ਸਿੰਘ ਨਾਂ ਦੇ ਵਿਅਕਤੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਦੋ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਪੁਲਸ ਅਨੁਸਾਰ ਇਹ ਹਾਦਸਾ ਕਥਿਤ ਤੌਰ ’ਤੇ ਤੇਜ਼ ਰਫਤਾਰ ਅਤੇ ਲਾਪਰਵਾਹੀ ਕਾਰਨ ਵਾਪਰਿਆ।

ਸੰਬੰਧਿਤ ਖ਼ਬਰਾਂ

ਮੁੱਢਲੀ ਜਾਂਚ ਤੋਂ ਬਾਅਦ ਮ੍ਰਿਤਕ ਗੁਰਨਾਮ ਸਿੰਘ ਦੇ ਰਿਸ਼ਤੇਦਾਰ ਰਣਜੋਧ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਮਹਿਮਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਸ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਫ਼ਿਰੋਜ਼ਪੁਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ — NRI Post