|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਿਆਨਕ ਸੜਕ ਹਾਦਸਾ: ਟਰੱਕ ਤੇ ਮੋਟਰਸਾਈਕਲ 'ਚ ਟੱਕਰ, ਇਕ ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਰੱਕ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਪੁਲਿਸ ਅਧਿਕਾਰੀ ਸਤਪਾਲ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਕਰਮਗੜ੍ਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਏਕੋਟ ਵੱਲ ਜਾ ਰਿਹਾ ਸੀ। ਰਸਤੇ ਵਿੱਚ ਟਰੱਕ ਨੇ ਉਸ ਦ

NRI Post Desk · 1701 ਦਿਨ ਪਹਿਲਾਂ · ਅੱਪਡੇਟ 1701 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਰੱਕ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਪੁਲਿਸ ਅਧਿਕਾਰੀ ਸਤਪਾਲ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਕਰਮਗੜ੍ਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਏਕੋਟ ਵੱਲ ਜਾ ਰਿਹਾ ਸੀ। ਰਸਤੇ ਵਿੱਚ ਟਰੱਕ ਨੇ ਉਸ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਸੰਬੰਧਿਤ ਖ਼ਬਰਾਂ

ਇਸ ਹਾਦਸੇ ਵਿਚ ਬਲਦੇਵ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜਗਦੇਵ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਕਰਮਗੜ੍ਹ ਦੇ ਬਿਆਨਾਂ 'ਤੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!