ਹੁਸ਼ਿਆਰਪੁਰ: ਗੜ੍ਹਸ਼ੰਕਰ ਨੰਗਲ ਰੋਡ ਨਜ਼ਦੀਕ ਪਿੰਡ ਕੋਟ ਵਿਖੇ ਇਕ ਟਿੱਪਰ ਦੇ ਪਹਿਲਾਂ ਕਾਰ 'ਤੇ ਪਲਟਣ ਅਤੇ ਫਿਰ ਇਕ ਮੋਟਰਸਾਈਕਲ ਨੂੰ ਵੀ ਆਪਣੀ ਲਪੇਟ ਵਿਚ ਲੈਣ ਤੋਂ ਬਾਅਦ ਇਸ ਹਾਦਸੇ ਵਿਚ 1 ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ 2 ਗੰਭੀਰ ਰੂਪ ਜ਼ਖਮੀ ਹੋ ਗਏ। ਕਾਰ ਸਵਾਰ 2 ਵਿਅਕਤੀ ਬਰਿੰਦਰ ਕੁਮਾਰ ਅਤੇ ਅਜੇ ਕੁਮਾਰ ਸੈਂਟਰ ਟਾਊਨ ਜਲੰਧਰ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚੋਂ ਅਜੇ ਕੁਮਾਰ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਵਰਿੰਦਰ ਕੁਮਾਰ ਅਤੇ ਮੋਟਰਸਾਈਕਲ ਸਵਾਰ ਅਸ਼ਵਨੀ ਕੁਮਾਰ ਜ਼ਖ਼ਮੀ ਹੋ ਗਏ।
ਸੰਬੰਧਿਤ ਖ਼ਬਰਾਂ
ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਸਵਾਰ ਨੌਜਵਾਨ ਟਿੱਪਰ ਦੇ ਥੱਲੇ ਆ ਗਏ ਜਿਨ੍ਹਾਂ ਨੂੰ ਬਾਹਰ ਕੱਢਣ ਲਈ ਲਗਭਗ 2 ਘੰਟੇ ਦਾ ਸਮਾਂ ਲੱਗ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਅਤੇ ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਟੀਮ ਮੌਕੇ 'ਤੇ ਪਹੁੰਚ ਗਈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਭਰਤੀ ਕਰਾਇਆ ਗਿਆ ਹੈ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।






