ਹੁਸ਼ਿਆਰਪੁਰ — ਇਥੋਂ ਦੇ ਥਾਣਾ ਬੁਲੋਵਾਲ ਸਾਹਿਬ ਨੇੜੇ ਪਿੰਡ ਮਾਣਕ ਢੇਰੀ 'ਚ ਬੀਤੀ 26 ਜੂਨ ਨੂੰ ਇਕ ਪ੍ਰਵਾਸੀ ਦੇ ਘਰ ਦੇ ਬਾਹਰ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕਰਨ ਦੇ ਮਾਮਲੇ 'ਚ ਐੱਨ.ਆਰ.ਆਈ. ਪਰਿਵਾਰ ਵੱਲੋਂ ਹੁਸ਼ਿਆਰਪੁਰ ਪੁਲਸ 'ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਗਏ ਹਨ। ਜਾਣਕਾਰੀ ਦਿੰਦੇ ਘਰ ਦੇ ਮਾਲਕ ਗੁਰਵਿੰਦਰ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਨਿਊਂਜ਼ੀਲੈਂਡ 'ਚ ਰਹਿੰਦੇ ਹਨ। ਕੁਝ ਸਮਾਂ ਪਹਿਲਾਂ ਉਹ ਕਿਸੇ ਕੰਮ ਲਈ ਆਪਣੇ ਪਿੰਡ ਆਏ ਸਨ ਅਤੇ 7 ਜੂਨ ਨੂੰ ਵਾਪਸ ਨਿਊਜ਼ੀਲੈਂਡ ਚਲੇ ਗਏ ਸਨ। ਇਸ ਤੋਂ ਬਾਅਦ 26 ਜੂਨ ਨੂੰ ਇਕ ਮੋਟਰਸਾਈਕਲ 'ਤੇ ਸਵਾਰ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਘਰ 'ਤੇ ਫਾਇਰਿੰਗ ਕੀਤੀ ਗਈ।
ਸੰਬੰਧਿਤ ਖ਼ਬਰਾਂ
ਉਨ੍ਹਾਂ ਨੂੰ ਸ਼ੱਕ ਹੈ ਕਿ ਘਰ 'ਤੇ ਫਾਇਰਿੰਗ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਸੀ ਪਰ ਹਮਲਾਵਰਾਂ ਨੂੰ ਇਹ ਨਹੀਂ ਪਤਾ ਸੀ ਕਿ ਉਹ ਵਿਦੇਸ਼ ਜਾ ਚੁੱਕੇ ਹਨ। ਪੁਲਸ ਵੱਲੋਂ ਇਸ ਸਬੰਧੀ ਜਾਂਚ ਉਪਰੰਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਸ਼ੱਕੀਆਂ ਦੇ ਸਕੈੱਚ ਵੀ ਬਣਵਾਏ ਗਏ ਸਨ ਪਰ ਇਸ ਮਾਮਲੇ 'ਚ ਇਸ ਤੋਂ ਇਲਾਵਾ ਅਜੇ ਤੱਕ ਵੀ ਕੋਈ ਕਾਰਵਾਈ ਨਹੀਂ ਕੀਤੀ ਹੈ। ਗੁਰਵਿੰਦਰ ਨੇ ਅਪੀਲ ਕੀਤੀ ਕਿ ਪੁਲਸ ਇਸ ਮਾਮਲੇ 'ਚ ਜਲਦੀ ਤੋਂ ਜਲਦੀ ਕਾਰਵਾਈ ਕਰੇ ਨਹੀਂ ਤਾਂ ਪਿੰਡ ਵਾਸੀਆਂ ਦੇ ਨਾਲ ਜ਼ਿਲਾ ਪੁਲਸ ਮੁਖੀ ਨੂੰ ਮਿਲਣਗੇ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।






