|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੁਸ਼ਿਆਰਪੁਰ ਸਾਈਕਲਿੰਗ ਹੱਬ ਬਣਨ ਦੀ ਰਾਹ 'ਤੇ

ਹੁਸ਼ਿਆਰਪੁਰ (ਇੰਦਰਜੀਤ ਸਿੰਘ ਚਾਹਲ) : ਸੂਬੇ ਦੇ ਸਭ ਤੋਂ ਵੱਡੇ ਰਨਿੰਗ ਈਵੈਂਟ ਨਾਲ ਜਿਲ੍ਹਾ ਹੁਸ਼ਿਆਰਪੁਰ ਸਾਈਕਲਿੰਗ ਹੱਬ ਬਣਨ ਦੀ ਰਾਹ 'ਤੇ ਪੈ ਗਿਆ ਹੈ, ਕਿਉਂਕਿ ਜਿਲ੍ਹਾ ਪ੍ਰਸਾਸ਼ਨ ਵਲੋਂ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਪੰਜਾਬ ਦਾ ਪਹਿਲਾ ਸਰਟੀਫਾਇਡ ਰੋਡ ਈਵੈਂਟ 'ਹੁਸ਼ਿਆਰਪੁਰ ਰਾਈਡ ਐਂਡ ਰਨ' ਲਾਜਵੰਤੀ ਸਟੇਡੀਅਮ ਵਿਖੇ ਕਰਵਾਇਆ ਗਿਆ ਹੈ। ਈਵੈਂਟ ਵਿਚ ਜਿੱਥੇ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹੁਸ਼ਿਆਰਪੁਰ (ਇੰਦਰਜੀਤ ਸਿੰਘ ਚਾਹਲ) : ਸੂਬੇ ਦੇ ਸਭ ਤੋਂ ਵੱਡੇ ਰਨਿੰਗ ਈਵੈਂਟ ਨਾਲ ਜਿਲ੍ਹਾ ਹੁਸ਼ਿਆਰਪੁਰ ਸਾਈਕਲਿੰਗ ਹੱਬ ਬਣਨ ਦੀ ਰਾਹ 'ਤੇ ਪੈ ਗਿਆ ਹੈ, ਕਿਉਂਕਿ ਜਿਲ੍ਹਾ ਪ੍ਰਸਾਸ਼ਨ ਵਲੋਂ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਪੰਜਾਬ ਦਾ ਪਹਿਲਾ ਸਰਟੀਫਾਇਡ ਰੋਡ ਈਵੈਂਟ 'ਹੁਸ਼ਿਆਰਪੁਰ ਰਾਈਡ ਐਂਡ ਰਨ' ਲਾਜਵੰਤੀ ਸਟੇਡੀਅਮ ਵਿਖੇ ਕਰਵਾਇਆ ਗਿਆ ਹੈ। ਈਵੈਂਟ ਵਿਚ ਜਿੱਥੇ ਚੋਟੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਾਈਕਲਿਸਟ ਵਲੋਂ 122 ਕਿਲੋਮੀਟਰ ਅਰਧ ਪਹਾੜੀ ਏਰੀਏ ਵਿਚ ਸਾਈਕਲ ਰੇਸ ਲਗਾਈ ਗਈ, ਉਥੇ ਹਾਫ ਮੈਰਾਥਨ ਵਿਚ ਵੀ ਬੱਚੇ, ਨੌਜਵਾਨ ਅਤੇ ਬਜ਼ੁਰਗ ਖੂਬ ਦੌੜੇ। ਸਭ ਤੋਂ ਪਹਿਲਾਂ ਸਵੇਰੇ ਸਾਈਕਲਿੰਗ ਰੇਸ ਰਵਾਨਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ, ਐਸ.ਐਸ.ਪੀ. ਸ਼੍ਰੀ ਜੇ.ਏਲਨਚੇਲੀਅਨ, ਡਿਪਟੀ ਕਮਿਸ਼ਨਰ ਰੋਪੜ ਸ਼੍ਰੀ ਸੁਮਿਤ ਜਾਰੰਗਲ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

ਸੰਬੰਧਿਤ ਖ਼ਬਰਾਂ

ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ 'ਰਾਈਡ ਅਵੇਅ ਫਰਾਮ ਡਰੱਗਜ਼' ਵਿਸ਼ੇ ਤਹਿਤ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇਣ ਲਈ ਕਰਵਾਇਆ ਗਿਆ ਇਹ ਈਵੈਂਟ ਸਾਈਕਲਿੰਗ ਦੇ ਖੇਤਰ ਵਿਚ ਵੀ ਨਵੀਂ ਦਿਸ਼ਾ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਅਤੇ ਬਜ਼ੁਰਗਾਂ ਵਲੋਂ ਦਿਖਾਇਆ ਗਿਆ ਜੋਸ਼ ਸਾਬਿਤ ਕਰਦਾ ਹੈ ਕਿ ਆਉਣ ਵਾਲੇ ਸਮੇਂ ਵਿਚ ਹੁਸ਼ਿਆਰਪੁਰ ਸਾਈਕਲਿੰਗ ਹੱਬ ਵਜੋਂ ਵਿਕਸਿਤ ਹੋਵੇਗਾ। ਉਨਾਂ ਕਿਹਾ ਕਿ ਇਸ ਈਵੈਂਟ ਰਾਹੀਂ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣ ਤੋਂ ਇਲਾਵਾ ਵੋਟਾਂ ਪ੍ਰਤੀ ਜਾਗਰੂਕ ਵੀ ਕੀਤਾ ਗਿਆ, ਤਾਂ ਜੋ ਵੋਟਰ ਬਿਨਾਂ ਕਿਸੇ ਡਰ ਅਤੇ ਭੈਅ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਉਨਾਂ ਕਿਹਾ ਕਿ ਜਨਤਾ ਨੂੰ ਚੰਗੀ ਸਿਹਤ ਬਾਰੇ ਜਾਗਰੂਕ ਕਰਨਾ ਇਸ ਈਵੈਂਟ ਦਾ ਮੁੱਖ ਉਦੇਸ਼ ਸੀ।

ਇਸ ਤੋਂ ਇਲਾਵਾ ਸਾਈਕਲ ਰੇਸ ਕਰਵਾਉਣ ਦਾ ਮੁੱਖ ਉਦੇਸ਼ ਇਹੀ ਹੈ ਕਿ ਅੰਤਰਰਾਸ਼ਟਰੀ ਪੱਧਰ 'ਤੇ ਧਿਆਨ ਖਿੱਚਿਆ ਜਾ ਸਕੇ ਕਿ ਹੁਸ਼ਿਆਰਪੁਰ ਜ਼ਿਲਾ ਸਾਈਕਲਿੰਗ ਹੱਬ ਵਜੋ ਵਿਕਸਿਤ ਹੋ ਸਕਦਾ ਹੈ। ਸਮਾਰੋਹ ਦੌਰਾਨ ਜਿੱਥੇ ਪੰਜਾਬ ਪੁਲਿਸ ਟਰੁੱਪ ਪਟਿਆਲਾ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ, ਉਥੇ ਹੈਲੀਕਾਪਟਰ ਅਤੇ ਪੈਰਾਗਲਾਈਡਰ ਨੇ ਦਰਸ਼ਕਾਂ ਉਪਰ ਫੁੱਲਾਂ ਦੀ ਵਰਖਾ ਕਰਕੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਇਸ ਮੌਕੇ ਜੂੰਬਾ ਡਾਂਸ, ਡੀ.ਜੇ., ਆਰ.ਜੇ. ਤੋਂ ਇਲਾਵਾ ਨਹਿਰੂ ਯੁਵਾ ਕੇਂਦਰ ਵਲੋਂ ਭੰਗੜਾ ਵੀ ਪੇਸ਼ ਕੀਤਾ ਗਿਆ। 'ਹੁਸ਼ਿਆਰਪੁਰ ਰਾਈਡ ਐਂਡ ਰਨ' ਈਵੈਂਟ ਵਿਚ 178 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਾਈਕਲਿਸਟ ਨੇ 122 ਕਿਲੋਮੀਟਰ ਸਾਈਕਲ ਰੇਸ ਲਗਾਈ, ਜਦਕਿ 21 ਕਿਲੋਮੀਟਰ, 10 ਕਿਲੋਮੀਟਰ ਅਤੇ 5 ਕਿਲੋਮੀਟਰ ਹਾਫ ਮੈਰਾਥਨ ਵੀ ਕਰਵਾਈ ਗਈ, ਜਿਸ ਵਿਚ ਹਜ਼ਾਰਾਂ ਵਿਅਕਤੀਆਂ ਨੇ ਹਿੱਸਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮ੍ਰਿਤ ਸਿੰਘ, ਐਸ.ਪੀ. (ਐਚ) ਸ਼੍ਰੀ ਬਲਬੀਰ ਸਿੰਘ, ਐਸ.ਡੀ.ਐਮ ਮੁਕੇਰੀਆਂ ਸ਼੍ਰੀ ਅਦਿਤਿਆ ਉਪਲ, ਆਈ.ਏ.ਐਸ ਅਧਿਕਾਰੀ ਸ਼੍ਰੀ ਗੌਤਮ ਜੈਨ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਅਮਿਤ ਸਰੀਨ, ਐਸ.ਡੀ.ਐਮ. ਗੜ•ਸ਼ੰਕਰ ਸ਼੍ਰੀ ਹਰਬੰਸ ਸਿੰਘ, ਐਸ.ਡੀ.ਐਮ ਦਸੂਹਾ ਸ਼੍ਰੀਮਤੀ ਜੋਤੀ ਬਾਲਾ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ ਤੋਂ ਇਲਾਵਾ ਭਾਰੀ ਗਿਣਤੀ ਵਿਚ ਹੋਰ ਸਖਸ਼ੀਅਤਾਂ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!