|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਹੁਸ਼ਿਆਰਪੁਰ ਦੇ ਪਿੰਡਾਂ ਦਾ ਬਿਨਾਂ ਭੇਦਭਾਵ ਹੋਵੇਗਾ ਸਰਵਪੱਖੀ ਵਿਕਾਸ : ਅਰੋੜਾ

ਹੁਸ਼ਿਆਰਪੁਰ (ਇੰਦਰਜੀਤ ਸਿੰਘ ਚਾਹਲ) : ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਸਾਰੇ ਪਿੰਡਾਂ ਦਾ ਪਹਿਲ ਦੇ ਆਧਾਰ 'ਤੇ ਵਿਕਾਸ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਰਾਜਨੀਤੀ ਤੋਂ ਉਪਰ ਉਠ ਕੇ ਵਿਕਾਸ ਕਾਰਜ ਕਰਵਾਉਣ ਵਿੱਚ ਵਿਸ਼ਵਾਸ਼ ਰੱਖਦੀ ਹੈ ਅਤੇ ਜਲਦ ਹੀ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ ਪੰਜਾਬ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹੁਸ਼ਿਆਰਪੁਰ (ਇੰਦਰਜੀਤ ਸਿੰਘ ਚਾਹਲ) : ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਸਾਰੇ ਪਿੰਡਾਂ ਦਾ ਪਹਿਲ ਦੇ ਆਧਾਰ 'ਤੇ ਵਿਕਾਸ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਰਾਜਨੀਤੀ ਤੋਂ ਉਪਰ ਉਠ ਕੇ ਵਿਕਾਸ ਕਾਰਜ ਕਰਵਾਉਣ ਵਿੱਚ ਵਿਸ਼ਵਾਸ਼ ਰੱਖਦੀ ਹੈ ਅਤੇ ਜਲਦ ਹੀ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਕੀਰਤੀ ਨਗਰ ਵਿੱਚ ਹੁਸ਼ਿਆਰਪੁਰ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਮਾਰਟ ਵਿਲੇਜ਼ ਯੋਜਨਾ ਦੇ ਚੈਕ ਵੰਡ ਸਮਾਰੋਹ ਦੌਰਾਨ ਰੱਖੇ। ਇਸ ਦੌਰਾਨ ਉਨ੍ਹਾਂ 60 ਪਿੰਡਾਂ ਦੀਆਂ ਪੰਚਾਇਤਾਂ ਨੂੰ 4 ਕਰੋੜ ਰੁਪਏ ਦੇ ਚੈਕ ਵੰਡੇ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡ ਵਾਸੀਆਂ ਨਾਲ ਮਿਲ ਕੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਏਗੀ। ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਸਕੂਲਾਂ, ਸੜਕਾਂ, ਪੀਣ ਵਾਲੇ ਪਾਣੀ, ਕਮਿਊਨਿਟੀ ਸੈਂਟਰ, ਪਾਰਕ, ਲਾਇਬ੍ਰੇਰੀ, ਸ਼ਮਸ਼ਾਨਘਾਟ ਨੂੰ ਵਧੀਆ ਬਣਾਉਣ ਲਈ ਯੋਜਨਾ ਤਿਆਰ ਕਰਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਪਿੰਡ ਦੇ ਆਧਾਰਤ ਵਿਕਾਸ ਲਈ ਪੈਸਿਆਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪੰਚਾਇਤਾਂ ਪਾਸ ਵਧੇਰੇ ਜਗ੍ਹਾ ਹੈ, ਉਥੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਓਪਨ ਜਿਮ ਤੇ ਖੇਡ ਸਟੇਡੀਅਮਾਂ ਦੀ ਵਿਵਸਥਾ ਕਰਵਾਈ ਜਾਵੇਗੀ, ਤਾਂ ਕਿ ਲੋਕਾਂ ਨੂੰ ਸਿਹਤਮੰਦ ਬਣਾਇਆ ਜਾ ਸਕੇ। ਸ੍ਰੀ ਅਰੋੜਾ ਨੇ ਕਿਹਾ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੁਣ ਖਸਤਾ ਹਾਲਤ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦਾ ਐਨਾ ਵਿਕਾਸ ਹੋਵੇਗਾ ਕਿ ਪੰਜਾਬ ਵਿੱਚ ਹੁਸ਼ਿਆਰਪੁਰ ਦੇ ਪਿੰਡਾਂ ਦੀ ਉਦਾਹਰਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਰਾਜ ਦੇ ਲੋਕਾਂ ਵਿੱਚ ਭਰੋਸੇ ਦਾ ਮਾਹੌਲ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪਿੰਡਾਂ ਵਿੱਚ 100 ਪ੍ਰਤੀਸ਼ਤ ਸੀਵਰੇਜ਼ ਦਾ ਕੰਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਰਹੀ ਹੈ।

ਪੰਜਾਬ ਨਸ਼ੇ ਦੀ ਦਲਦਲ ਵਿੱਚੋਂ ਕਾਫ਼ੀ ਹੱਦ ਤੱਕ ਬਾਹਰ ਨਿਕਲ ਗਿਆ ਹੈ, ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੱਡੇ ਪੱਧਰ 'ਤੇ ਰੋਜ਼ਗਾਰ ਮੇਲੇ ਲਗਾਏ ਜਾਣ ਦਾ ਸਿਲਸਿਲਾ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੁਸ਼ਿਆਰਪੁਰ ਵਿੱਚ ਹੋਰ ਵੱਡੇ ਉਦਯੋਗਿਕ ਯੂਨਿਟ ਸਥਾਪਿਤ ਕਰਕੇ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਪਿੰਡਾਂ ਵਿੱਚ ਲੜਕੀਆਂ ਲਈ ਸਿਲਾਈ ਸੈਂਟਰ ਖੋਲ੍ਹੇ ਜਾਣਗੇ। ਇਸ ਮੌਕੇ ਜਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਕੈਪਟਨ ਕਰਮ ਚੰਦ, ਸ੍ਰੀ ਸੁਮਿਤਰ ਸਿੰਘ ਸੀਕਰੀ, ਡਾ. ਕੁਲਦੀਪ ਸਿੰਘ, ਸ੍ਰੀ ਕੁਲਦੀਪ ਅਰੋੜਾ, ਸ੍ਰੀ ਬਿੱਲਾ ਦਿਲਾਵਰ, ਸ੍ਰੀ ਰਾਮ ਲਾਲ ਤੋਂ ਇਲਾਵਾ ਪਿੰਡਾਂ ਦੇ ਸਰਪੰਚ, ਪੰਚ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!