|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਲੰਧਰ 'ਚ ਤੇਜ ਹਨੇਰੀ ਚੱਲਣ ਕਾਰਨ ਹਸਪਤਾਲ ਦੀ ਡਿੱਗੀ ਕੰਧ, 1 ਦੀ ਮੌਤ

ਜਲੰਧਰ (ਵਿਕਰਮ ਸਹਿਜਪਾਲ) : ਪੰਜਾਬ ਦੇ ਜਲੰਧਰ ਸ਼ਹਿਰ 'ਚ ਦੇਰ ਰਾਤ ਤੇਜ਼ ਹਵਾ ਚੱਲਣ ਨਾਲ ਗੁਰੂ ਨਾਨਕ ਮਿਸ਼ਨ ਚੌਕ ਸਥਿਤ ਇਕ ਪ੍ਰਾਈਵੇਟ ਹਸਪਤਾਲ ਦੀ ਕੰਧ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਟੀਮ, ਥਾਣਾ 4 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਕਰਦੇ ਹੋਏ ਕਾਰ 'ਤੇ ਡਿੱਗੀ ਕੰਧ ਨੂੰ ਚੁਕਵਾਇਆ ਅਤੇ ਨੌਜਵਾਨ ਨੂੰ ਬਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ (ਵਿਕਰਮ ਸਹਿਜਪਾਲ) : ਪੰਜਾਬ ਦੇ ਜਲੰਧਰ ਸ਼ਹਿਰ 'ਚ ਦੇਰ ਰਾਤ ਤੇਜ਼ ਹਵਾ ਚੱਲਣ ਨਾਲ ਗੁਰੂ ਨਾਨਕ ਮਿਸ਼ਨ ਚੌਕ ਸਥਿਤ ਇਕ ਪ੍ਰਾਈਵੇਟ ਹਸਪਤਾਲ ਦੀ ਕੰਧ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਟੀਮ, ਥਾਣਾ 4 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਕਰਦੇ ਹੋਏ ਕਾਰ 'ਤੇ ਡਿੱਗੀ ਕੰਧ ਨੂੰ ਚੁਕਵਾਇਆ ਅਤੇ ਨੌਜਵਾਨ ਨੂੰ ਬਾਹਰ ਕੱਢਿਆ ਪਰ ਕਾਰ ਚਾਲਕ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ ਕਾਰ ਚਾਲਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਪੁਲਸ ਅਨੁਸਾਰ ਉਕਤ ਕਾਰ ਚਾਲਕ ਆਪਣੇ ਮਾਲਕ ਦੇ ਨਾਲ ਹਸਪਤਾਲ 'ਚ ਮਰੀਜ਼ ਨੂੰ ਮਿਲਣ ਆਇਆ ਸੀ। ਕਾਰ ਚਾਲਕ ਕਾਰ ਨੂੰ ਕੰਧ ਦੀ ਸਾਈਡ 'ਤੇ ਲਗਾ ਕੇ ਵਿਚ ਹੀ ਬੈਠਾ ਇੰਤਜ਼ਾਰ ਕਰਨ ਲੱਗਾ। ਇਸ ਦੌਰਾਨ ਤੇਜ਼ ਹਵਾ ਕਾਰਨ ਕੰਧ ਉਸ 'ਤੇ ਡਿੱਗ ਗਈ। ਜਦੋਂ ਤੱਕ ਨੌਜਵਾਨ ਨੂੰ ਕੱਢਿਆ ਜਾਂਦਾ, ਉਸ ਦੀ ਮੌਤ ਹੋ ਚੁੱਕੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!