|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਮੁੜ ਹਸਪਤਾਲ 'ਚ ਦਾਖਲ....!

ਵੇਸ੍ਟ ਬੰਗਾਲ,ਕਲਕੱਤਾ(ਦੇਵ ਇੰਦਰਜੀਤ):ਬੀਸੀਸੀਆਈ ਪ੍ਰਧਾਨ ਅਤੇ ਸਾਬਕਾ ਕ੍ਰਿਕੇਟਰ ਸੌਰਵ ਗਾਂਗੁਲੀ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ।ਉਨ੍ਹਾਂ ਨੂੰ ਕੋਲਕਾਤਾ ਦੇ ਅਪੋਲੋ ਹਸਪਤਾਲ 'ਚ ਦਾਖਲ ਕਰਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਕੁਝ ਦਿਨ ਪਹਿਲਾਂ ਹੀ ਸੌਰਵ ਗਾਂਗੁਲੀ ਨੂੰ ਹਾਰਟ ਅਟੈਕ ਆਇਆ ਸੀ, ਜਿਸ ਕਾਰਨ ਉਨ੍ਹਾਂ ਦਾ ਐਂਜੀਓਪਲਾਸਟੀ ਕੀਤਾ ਗਿਆ ਸੀ।ਬੀਸੀ

NRI Post Desk · 2129 ਦਿਨ ਪਹਿਲਾਂ · ਅੱਪਡੇਟ 2129 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਮੁੜ ਹਸਪਤਾਲ 'ਚ ਦਾਖਲ....!
📷 NRI Post Desk

ਵੇਸ੍ਟ ਬੰਗਾਲ,ਕਲਕੱਤਾ(ਦੇਵ ਇੰਦਰਜੀਤ):ਬੀਸੀਸੀਆਈ ਪ੍ਰਧਾਨ ਅਤੇ ਸਾਬਕਾ ਕ੍ਰਿਕੇਟਰ ਸੌਰਵ ਗਾਂਗੁਲੀ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ।ਉਨ੍ਹਾਂ ਨੂੰ ਕੋਲਕਾਤਾ ਦੇ ਅਪੋਲੋ ਹਸਪਤਾਲ 'ਚ ਦਾਖਲ ਕਰਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਕੁਝ ਦਿਨ ਪਹਿਲਾਂ ਹੀ ਸੌਰਵ ਗਾਂਗੁਲੀ ਨੂੰ ਹਾਰਟ ਅਟੈਕ ਆਇਆ ਸੀ, ਜਿਸ ਕਾਰਨ ਉਨ੍ਹਾਂ ਦਾ ਐਂਜੀਓਪਲਾਸਟੀ ਕੀਤਾ ਗਿਆ ਸੀ।ਬੀਸੀਸੀਆਈ ਪ੍ਰਧਾਨ ਸੌਰਵ ਗਾਂਗੁਲੀ ਦਾ ਕੋਲਕਾਤਾ ਦੇ ਵੁਡਲੈਂਡਸ ਹਸਪਤਾਲ 'ਚ ਐਂਜੀਓਪਲਾਸਟੀ ਕੀਤਾ ਗਿਆ ਸੀ।ਹੁਣ ਉਨ੍ਹਾਂ ਦੀ ਤਬੀਅਤ ਇੱਕ ਵਾਰ ਫਿਰ ਵਿਗੜਣ 'ਤੇ ਹਸਪਤਾਲ ਦੀ ਡਾਕਟਰ ਰੁਪਾਲੀ ਬਸੂ ਨੇ ਕਿਹਾ ਕਿ ਦਾਦਾ (ਸੌਰਵ ਗਾਂਗੁਲੀ) ਨੂੰ ਧਮਨੀਆਂ 'ਚ ਰੁਕਾਵਟ ਲਈ ਪ੍ਰੀਖਣ ਕਰਵਾਉਣਾ ਹੈ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ 7 ਜਨਵਰੀ ਨੂੰ ਸੌਰਵ ਗਾਂਗੁਲੀ ਨੂੰ ਵੁਡਲੈਂਡਸ ਤੋਂ ਛੁੱਟੀ ਮਿਲੀ ਸੀ।2 ਜਨਵਰੀ ਨੂੰ ਸੌਰਵ ਗਾਂਗੁਲੀ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸਤੋਂ ਬਾਅਦ ਉਨ੍ਹਾਂ ਨੂੰ ਕੋਲਕਾਤਾ ਦੇ ਵੁਡਲੈਂਡਸ ਹਸਪਤਾਲ 'ਚ ਭਰਤੀ ਕਰਾਇਆ ਗਿਆ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!