|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਵਾਰੀਆਂ ਨਾਲ ਭਰੀ HRTC ਦੀ ਬੱਸ ਖੱਡ 'ਚ ਡਿੱਗੀ, 2 ਮੌਤਾਂ, 25 ਜ਼ਖ਼ਮੀ

ਨਿਊਜ਼ ਡੈਸਕ : ਹਿਮਾਚਲ ਦੇ ਮੰਡੀ ਜ਼ਿਲ੍ਹੇ 'ਚ ਵੀਰਵਾਰ ਨੂੰ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਇਕ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਹੈ। ਮੰਡੀ ਦੇ ਐੱਸਪੀ, ਡੀਸੀ ਤੇ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਜਾਣਕਾਰੀ ਮੁਤਾਬਕ ਵੀਰਵਾਰ ਦੁਪਹਿਰ ਸਰਕਾਘਾਟ ਉਪਮੰਡਲ ਦੇ ਅਧੀਨ ਪੈਂਦੇ ਚੰਦੇਸ

NRI Post Desk · 1728 ਦਿਨ ਪਹਿਲਾਂ · ਅੱਪਡੇਟ 1728 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਵਾਰੀਆਂ ਨਾਲ ਭਰੀ HRTC ਦੀ ਬੱਸ ਖੱਡ 'ਚ ਡਿੱਗੀ, 2 ਮੌਤਾਂ, 25 ਜ਼ਖ਼ਮੀ
📷 NRI Post Desk

ਨਿਊਜ਼ ਡੈਸਕ : ਹਿਮਾਚਲ ਦੇ ਮੰਡੀ ਜ਼ਿਲ੍ਹੇ 'ਚ ਵੀਰਵਾਰ ਨੂੰ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਇਕ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਹੈ। ਮੰਡੀ ਦੇ ਐੱਸਪੀ, ਡੀਸੀ ਤੇ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਜਾਣਕਾਰੀ ਮੁਤਾਬਕ ਵੀਰਵਾਰ ਦੁਪਹਿਰ ਸਰਕਾਘਾਟ ਉਪਮੰਡਲ ਦੇ ਅਧੀਨ ਪੈਂਦੇ ਚੰਦੇਸ਼ ਦੇ ਗ੍ਰਾਮ ਪੰਚਾਇਤ ਗਹਿਰ ਦੇ ਝੀਰ ਪਿੰਡ ਦੇ ਕੋਲ ਐੱਚਆਰਟੀਸੀ ਬੱਸ ਮੰਡੀ ਜ਼ਿਲ੍ਹੇ ਦੇ ਸਰਕਾਘਾਟ ਨਜ਼ਦੀਕ ਖੱਡ ਵਿਚ ਜਾ ਡਿੱਗੀ। ਇਸ ਦੌਰਾਨ ਇਕ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਹਾਦਸਾ ਦੁਪਹਿਰ ਇਕ ਵਜੇ ਦੇ ਕਰੀਬ ਵਾਪਰਿਆ।

ਸੰਬੰਧਿਤ ਖ਼ਬਰਾਂ

ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਨੇ ਤੁਰੰਤ ਪ੍ਰਭਾਵ ਨਾਲ ਮੌਕੇ 'ਤੇ ਪਹੁੰਚ ਕੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਜਾਮਨੀ ਤੇ ਸਰਕਾਘਾਟ ਹਸਪਤਾਲਾਂ 'ਚ ਭੇਜਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਬਜ਼ੁਰਗ ਔਰਤ ਅਤੇ ਇਕ ਬੇਟੀ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!