|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਹੁਣ ਸੈਂਕੜੇ ਪ੍ਰਵਾਸੀਆਂ ਨੂੰ ਮਿਲੇਗਾ ਕੈਨੇਡਾ ਆਉਣ ਦਾ ਮੌਕਾ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਖ਼ਬਰ ਮਿਲੀ ਹੈ ਕਿ ਕੈਨੇਡਾ ਦੇ ਮੀਟ ਪ੍ਰੋਸੈਸਿੰਗ ਖੇਤਰ ਵਿਚ ਕਿਰਤੀਆਂ ਦੀ ਕਮੀ ਨਾਲ ਨਜਿੱਠਣ ਲਈ ਫ਼ੈਡਰਲ ਸਰਕਾਰ ਵੱਲੋਂ ਜਲਦ ਹੀ ਇਕ ਨਵੀਂ ਇੰਮੀਗ੍ਰੇਸ਼ਨ ਯੋਜਨਾ ਪੇਸ਼ ਕੀਤੀ ਜਾ ਰਹੀ ਹੈ ਜਿਸ ਤਹਿਤ ਸੈਂਕੜੇ ਪ੍ਰਵਾਸੀਆਂ ਨੂੰ ਕੈਨੇਡਾ ਆਉਣ ਦਾ ਮੌਕਾ ਮਿਲੇਗਾ। ਸੂਤਰਾਂ ਨੇ ਦੱਸਿਆ ਕਿ ਕੈਨੇਡਾ ਸਰਕਾਰ ਦੁਆਰਾ ਤਿੰਨ ਸਾਲਾ ਐਗਰੀ-ਫੂਡ ਇੰਮੀਗ੍ਰੇਸ਼ਨ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਖ਼ਬਰ ਮਿਲੀ ਹੈ ਕਿ ਕੈਨੇਡਾ ਦੇ ਮੀਟ ਪ੍ਰੋਸੈਸਿੰਗ ਖੇਤਰ ਵਿਚ ਕਿਰਤੀਆਂ ਦੀ ਕਮੀ ਨਾਲ ਨਜਿੱਠਣ ਲਈ ਫ਼ੈਡਰਲ ਸਰਕਾਰ ਵੱਲੋਂ ਜਲਦ ਹੀ ਇਕ ਨਵੀਂ ਇੰਮੀਗ੍ਰੇਸ਼ਨ ਯੋਜਨਾ ਪੇਸ਼ ਕੀਤੀ ਜਾ ਰਹੀ ਹੈ ਜਿਸ ਤਹਿਤ ਸੈਂਕੜੇ ਪ੍ਰਵਾਸੀਆਂ ਨੂੰ ਕੈਨੇਡਾ ਆਉਣ ਦਾ ਮੌਕਾ ਮਿਲੇਗਾ। ਸੂਤਰਾਂ ਨੇ ਦੱਸਿਆ ਕਿ ਕੈਨੇਡਾ ਸਰਕਾਰ ਦੁਆਰਾ ਤਿੰਨ ਸਾਲਾ ਐਗਰੀ-ਫੂਡ ਇੰਮੀਗ੍ਰੇਸ਼ਨ ਪਾਇਲਟ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ ਜੋ ਪ੍ਰਵਾਸੀਆਂ ਕਾਮਿਆਂ ਲਈ ਪੀ.ਆਰ. ਦਾ ਰਾਹ ਵੀ ਪੱਧਰਾ ਕਰੇਗਾ।

ਸੰਬੰਧਿਤ ਖ਼ਬਰਾਂ

ਕੈਨੇਡੀਅਨ ਮੀਟ ਕੌਂਸਲ ਨੇ ਤਜਵੀਜ਼ਸ਼ੁਦਾ ਯੋਜਨਾ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਕਿਸਮ ਦੀ ਯੋਜਨਾ ਬਾਰੇ ਲੰਮੇ ਸਮੇਂ ਤੋਂ ਆਵਾਜ਼ ਉਠਾਈ ਜਾ ਰਹੀ ਸੀ ਤਾਂਕਿ ਮੀਟ ਪ੍ਰੋਸੈਸਿੰਗ ਦੇ ਖੇਤਰ ਵਿਚ ਕਿਰਤੀਆਂ ਦੀ ਕਿੱਲਤ ਖ਼ਤਮ ਕੀਤੀ ਜਾ ਸਕੇ। ਕੌਂਸਲ ਮੁਤਾਬਕ ਸਥਾਈ ਯੋਜਨਾ ਆਉਣ ਮਗਰੋਂ ਮੀਟ ਪ੍ਰੋਸੈਸਿੰਗ ਖੇਤਰ ਨੂੰ ਆਰਜ਼ੀ ਵਿਦੇਸ਼ੀ ਕਾਮਿਆਂ 'ਤੇ ਨਿਰਭਰ ਨਹੀਂ ਰਹਿਣਾ ਪਵੇਗਾ। ਕੈਨੇਡੀਅਨ ਮੀਟ ਕੌਂਸਲ ਮੁਤਾਬਕ ਇਸ ਵੇਲੇ ਘੱਟੋ-ਘੱਟ 1700 ਕਾਮਿਆਂ ਦੀ ਜ਼ਰਰੂਤ ਹੈ ਜਦਕਿ 900 ਬੁਚਰਜ਼ ਪੀ.ਆਰ. ਮਿਲਣ ਦੀ ਉਡੀਕ ਵਿਚ ਹਨ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!