|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਤੀ-ਪਤਨੀ ਨੇ ਆਪਣੀ ਹੀ ਧੀ ਦਾ ਬੇਰਹਿਮੀ ਨਾਲ ਕੀਤਾ ਕਤਲ

ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਢੋਟੀਆਂ 'ਚ ਲੰਘੀ ਰਾਤ ਪਤੀ-ਪਤਨੀ ਤੇ ਉਨ੍ਹਾਂ ਦੀ ਧੀ ਨੂੰ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਘਟਨਾ ਦਾ ਖੁਲਾਸਾ ਸਵੇਰੇ ਹੋਇਆ। ਇਲਾਕੇ ਵਿਚ ਤੀਹਰੇ ਕਤਲ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਦਾ ਪਤਾ ਚੱਲਦਿਆਂ ਦੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਢੋਟੀਆਂ 'ਚ ਲੰਘੀ ਰਾਤ ਪਤੀ-ਪਤਨੀ ਤੇ ਉਨ੍ਹਾਂ ਦੀ ਧੀ ਨੂੰ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਘਟਨਾ ਦਾ ਖੁਲਾਸਾ ਸਵੇਰੇ ਹੋਇਆ। ਇਲਾਕੇ ਵਿਚ ਤੀਹਰੇ ਕਤਲ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਦਾ ਪਤਾ ਚੱਲਦਿਆਂ ਦੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ। ਫ਼ਿਲਹਾਲ ਅਣਪਛਾਤੇ ਹੱਤਿਆਰਿਆਂ ਖ਼ਿਲਾਫ਼ ਪੁਲਿਸ ਕਾਰਵਾਈ ਕਰਨ ਜਾ ਰਹੀ ਹੈ। ਕਤਲ ਦੇ ਕਾਰਨਾਂ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਪੜਤਾਲ ਕੀਤੀ ਜਾ ਰਹੀ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਪਿੰਡ ਢੋਟੀਆਂ ਨਿਵਾਸੀ ਦਲਬੀਰ ਸਿੰਘ (50) ਪੁੱਤਰ ਬਚਿੰਤ ਸਿੰਘ, ਉਸ ਦੀ ਪਤਨੀ ਲਖਬੀਰ ਕੌਰ ਅਤੇ 16 ਸਾਲਾ ਲੜਕੀ ਮਨਜਿੰਦਰ ਕੌਰ ਉਰਫ ਪਿੰਕੀ ਦੀਆਂ ਲਾਸ਼ਾਂ ਸ਼ੁੱਕਰਵਾਰ ਸਵੇਰੇ ਖ਼ੂਨ ਨਾਲ ਲਿੱਬੜੀਆਂ ਮਿਲੀਆਂ। ਦਲਬੀਰ ਸਿੰਘ ਤੇ ਉਸ ਦੀ ਲੜਕੀ ਦੀ ਲਾਸ਼ ਮੰਜੇ ਉੱਪਰ ਪਈ ਸੀ, ਜਦਕਿ ਉਸ ਦੀ ਪਤਨੀ ਦੀ ਲਾਸ਼ ਕੁਝ ਦੂਰ ਜ਼ਮੀਨ 'ਕੇ ਪਈ ਸੀ। ਤਿੰਨਾਂ ਦੇ ਮੂੰਹ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਬੁਰੀ ਤਰ੍ਹਾਂ ਨਾਲ ਵੱਢ ਦਿੱਤਾ ਗਿਆ ਸੀ। ਲੜਕੀ ਦੇ ਦੋਵੇਂ ਹੱਥ ਵੀ ਵੱਢੇ ਹੋਏ ਸਨ। ਅੰਦਾਜ਼ਾ ਹੈ ਕਿ ਤਿੰਨਾਂ ਨੂੰ ਰਾਤ ਸੁੱਤੇ ਸਮੇਂ ਹੱਤਿਆਰਿਆਂ ਨੇ ਆਪਣਾ ਸ਼ਿਕਾਰ ਬਣਾਇਆ।

ਘਟਨਾ ਸਥਾਨ 'ਤੇ ਐੱਸਪੀ ਇਨਵੈਸਟੀਗੇਸ਼ਨ ਹਰਜੀਤ ਸਿੰਘ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਵੀ ਪਹੁੰਚੇ। 'ਪੰਜਾਬੀ ਜਾਗਰਣ' ਨਾਲ ਗੱਲਬਾਤ ਕਰਦਿਆਂ ਐੱਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਕਬਜ਼ੇ ਵਿਚ ਲੈ ਲਿਆ ਗਿਆ ਹੈ। ਫਿਲਹਾਲ ਅਣਪਛਾਤੇ ਲੋਕਾਂ ਖ਼ਿਲਾਫ਼ ਕਤਲ ਦਾ ਮੁਕੱਦਮਾ ਥਾਣਾ ਸਰਹਾਲੀ ਵਿਖੇ ਦਰਜ ਕੀਤਾ ਜਾ ਰਿਹਾ ਹੈ। ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੜਤਾਲ ਕੀਤੀ ਜਾ ਰਹੀ ਹੈ ਕਿਉਂਕਿ ਤਿੰਨਾਂ ਨੂੰ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਜੋੜੇ ਦੀ ਇਕ 7 ਸਾਲਾ ਧੀ ਜਸ਼ਨਪ੍ਰੀਤ ਕੌਰ ਵੀ ਹਮਲਾਵਰਾਂ ਦਾ ਸ਼ਿਕਾਰ ਹੋਈ ਪਰ ਗਨੀਮਤ ਰਹੀ ਕਿ ਉਸ ਦੀ ਜਾਨ ਬਚ ਗਈ। ਉਹ ਤਰਨਤਾਰਨ ਦੇ ਇਕ ਹਸਪਤਾਲ 'ਚ ਜ਼ੇਰੇ ਇਲਾਜ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!