|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਤਨੀ ਦਾ ਅੰਤਿਮ ਸੰਸਕਾਰ ਕਰਕੇ ਆਏ ਪਤੀ ਦੀ ਹੋਈ ਕਰੰਟ ਲਗਣ ਨਾਲ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂੜੇਕੇ ਕਲਾਂ ਵਿੱਖੇ ਪਿੰਡ ਪੱਖੋ ਕਲਾਂ ਵਿਖੇ ਪਤੀ-ਪਤਨੀ ਦੀ ਦੋ ਵੱਖ-ਵੱਖ ਘਟਨਾਵਾਂ ਵਿੱਚ ਇੱਕੋ ਦਿਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਸਤਪਾਲ ਸਿੰਘ ਵਾਸੀ ਸਮਰਾ ਪੱਤੀ ਕਾਫੀ ਸਮੇਂ ਤੋਂ ਕੈਂਸਰ ਨਾਲ ਪੀੜਤ ਸੀ। ਬੀਤੇ ਦਿਨ ਉਸ ਦੀ ਮੌਤ ਹੋ ਗਈ। ਉਸ ਦਾ ਅੰਤਿਮ ਸੰਸਕਾਰ ਕਰ ਕੇ ਉਸ ਦਾ ਪਤੀ, ਪਿੰਡ ਵ

NRI Post Desk · 1701 ਦਿਨ ਪਹਿਲਾਂ · ਅੱਪਡੇਟ 1701 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਤਨੀ ਦਾ ਅੰਤਿਮ ਸੰਸਕਾਰ ਕਰਕੇ ਆਏ ਪਤੀ ਦੀ ਹੋਈ ਕਰੰਟ ਲਗਣ ਨਾਲ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂੜੇਕੇ ਕਲਾਂ ਵਿੱਖੇ ਪਿੰਡ ਪੱਖੋ ਕਲਾਂ ਵਿਖੇ ਪਤੀ-ਪਤਨੀ ਦੀ ਦੋ ਵੱਖ-ਵੱਖ ਘਟਨਾਵਾਂ ਵਿੱਚ ਇੱਕੋ ਦਿਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਸਤਪਾਲ ਸਿੰਘ ਵਾਸੀ ਸਮਰਾ ਪੱਤੀ ਕਾਫੀ ਸਮੇਂ ਤੋਂ ਕੈਂਸਰ ਨਾਲ ਪੀੜਤ ਸੀ। ਬੀਤੇ ਦਿਨ ਉਸ ਦੀ ਮੌਤ ਹੋ ਗਈ। ਉਸ ਦਾ ਅੰਤਿਮ ਸੰਸਕਾਰ ਕਰ ਕੇ ਉਸ ਦਾ ਪਤੀ, ਪਿੰਡ ਵਾਸੀ ਅਤੇ ਸਾਕ-ਸਬੰਧੀ ਘਰ ਵਾਪਸ ਆ ਗਏ ਸਨ।

ਸੰਬੰਧਿਤ ਖ਼ਬਰਾਂ

ਬੀਤੀ ਸ਼ਾਮ ਜਦੋਂ ਉਸ ਮ੍ਰਿਤਕ ਜਨਾਨੀ ਦਾ ਪਤੀ ਸਤਪਾਲ ਸਿੰਘ ਆਪਣੇ ਘਰ ਲੱਗੀ ਪਾਣੀ ਵਾਲੀ ਮੋਟਰ ਚਲਾਉਣ ਲੱਗਿਆ ਤਾਂ ਉਸ ਨੂੰ ਕਰੰਟ ਨੇ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ। ਮ੍ਰਿਤਕ ਪਤੀ-ਪਤਨੀ ਆਪਣੇ ਪਿੱਛੇ 15 ਸਾਲ ਦੀ ਧੀ ਛੱਡ ਗਏ, ਜੋ ਕਿ 10ਵੀਂ ਜਮਾਤ ਦੀ ਵਿਦਿਆਰਥਣ ਹੈ। ਮਾਂ-ਪਿਓ ਦੀ ਮੌਤ ਮਗਰੋਂ ਧੀ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!