|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਤੀ ਨੇ ਪਤਨੀ ਨੂੰ ਸੰਗਲਾਂ ਨਾਲ ਬੰਨ੍ਹ ਘਰ 'ਚ ਬਣਾਇਆ ਬੰਧਕ (Video)

ਅੰਮ੍ਰਿਤਸਰ (ਐਨ.ਆਰ.ਆਈ.ਮੀਡਿਆ) : ਦਿਲ ਦੇਹਲਾ ਦੇਣ ਵਾਲਾ ਇੱਕ ਮਾਮਲਾ ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਦੇ ਅਧੀਨ ਅਮਰਕੋਟ ਇਲਾਕੇ ਤੋਂ ਸਾਹਮਣੇ ਆਇਆ। ਜਿੱਥੇ ਇਕ ਪਤੀ ਵੱਲੋਂ ਆਪਣੀ ਹੀ ਪਤਨੀ ਨੂੰ ਸੰਗਲਾਂ ਨਾਲ ਬੰਨ੍ਹ ਕੇ ਉਸ ਦੇ ਹੱਥਾਂ ਤੇ ਅਤੇ ਬਾਹਾਂ ਤੇ ਬਲੇਡ ਨਾਲ ਕਈ ਵਾਰ ਕਰਕੇ ਉਸ ਨੂੰ ਘਰ ਵਿੱਚ ਬੰਦ ਬਣਾਇਆ ਗਿਆ। ਇਸ ਸਬੰਧ ਵਿੱਚ ਪੱਤਰਕਾਰਾਂ ਨੂੰ ਪੀੜਤ ਔਰਤ ਵੱਲੋਂ

NRI Post Desk · 2235 ਦਿਨ ਪਹਿਲਾਂ · ਅੱਪਡੇਟ 2235 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਤੀ ਨੇ ਪਤਨੀ ਨੂੰ ਸੰਗਲਾਂ ਨਾਲ ਬੰਨ੍ਹ ਘਰ 'ਚ ਬਣਾਇਆ ਬੰਧਕ (Video)
📷 NRI Post Desk

ਅੰਮ੍ਰਿਤਸਰ (ਐਨ.ਆਰ.ਆਈ.ਮੀਡਿਆ) : ਦਿਲ ਦੇਹਲਾ ਦੇਣ ਵਾਲਾ ਇੱਕ ਮਾਮਲਾ ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਦੇ ਅਧੀਨ ਅਮਰਕੋਟ ਇਲਾਕੇ ਤੋਂ ਸਾਹਮਣੇ ਆਇਆ। ਜਿੱਥੇ ਇਕ ਪਤੀ ਵੱਲੋਂ ਆਪਣੀ ਹੀ ਪਤਨੀ ਨੂੰ ਸੰਗਲਾਂ ਨਾਲ ਬੰਨ੍ਹ ਕੇ ਉਸ ਦੇ ਹੱਥਾਂ ਤੇ ਅਤੇ ਬਾਹਾਂ ਤੇ ਬਲੇਡ ਨਾਲ ਕਈ ਵਾਰ ਕਰਕੇ ਉਸ ਨੂੰ ਘਰ ਵਿੱਚ ਬੰਦ ਬਣਾਇਆ ਗਿਆ। ਇਸ ਸਬੰਧ ਵਿੱਚ ਪੱਤਰਕਾਰਾਂ ਨੂੰ ਪੀੜਤ ਔਰਤ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਸ ਦਾ ਉਸ ਦੇ ਪਤੀ ਨਾਲ ਦੂਸਰਾ ਵਿਆਹ ਹੋਇਆ ਹੈ ਅਤੇ ਇਹ ਵਿਆਹ ਉਨ੍ਹਾਂ ਦੋਨਾਂ ਨੇ ਆਪਣੀ ਮਨਮਰਜ਼ੀ ਨਾਲ ਹੀ ਕੀਤਾ ਸੀ।

ਪਿਛਲੇ ਕੁਝ ਮਹੀਨਿਆਂ ਤੋਂ ਉਸ ਦੀ ਉਸ ਦੇ ਪਤੀ ਨਾਲ ਕਿਸੇ ਗੱਲ ਤੋਂ ਅਣਬਣ ਹੋਈ ਸੀ। ਜਿਸ ਕਰਕੇ ਉਹ ਇਕ ਦੂਜੇ ਤੋਂ ਵੱਖ ਰਹਿ ਰਹੇ ਸਨ ਲੇਕਿਨ ਉਸਦੇ ਪਤੀ ਵੱਲੋਂ ਧੋਖੇ ਨਾਲ ਬੀਤੇ ਦਿਨ ਉਸ ਨੂੰ ਆਪਣੇ ਘਰ ਬੁਲਾ ਲਿਆ ਗਿਆ ਤੇ ਉਸ ਤੋਂ ਬਾਅਦ ਉਸ ਨੂੰ ਸੰਗਲਾਂ ਨਾਲ ਬੰਨ੍ਹ ਕੇ ਉਸ ਦੇ ਬਾਹਾਂ ਉੱਤੇ ਬਲੇਟ ਨਾਲ ਕਈ ਵਾਰ ਕੀਤੇ ਅਤੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।

ਸੰਬੰਧਿਤ ਖ਼ਬਰਾਂ

ਜਿਸ ਤੋਂ ਬਾਅਦ ਉਸ ਦੇ ਪਤੀ ਵੱਲੋਂ ਉਸ ਨੂੰ ਸੰਗਲਾਂ ਨਾਲ ਬੰਨ੍ਹ ਕੇ ਘਰ ਤੋਂ ਚਲਾ ਗਿਆ ਅਤੇ ਬਹੁਤ ਹੀ ਮੁਸ਼ਕਿਲ ਨਾਲ ਪੀੜਤ ਔਰਤ ਨੇ ਆਪਣੇ ਆਪ ਨੂੰ ਕਿਸੇ ਤਰੀਕੇ ਉਸ ਕਮਰੇ ਬਾਹਰ ਨਿਕਲੀ ਤੇ ਆਂਢ ਗੁਆਂਢ ਨੂੰ ਦੱਸ ਕੇ ਉਸ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ। ਓਥੇ ਹੀ ਹੁਣ ਪੀੜਤ ਔਰਤ ਇਸ ਇਨਸਾਫ਼ ਦੀ ਗੁਹਾਰ ਲਗਾ ਰਹੀ।

ਦੂਜੇ ਪਾਸੇ ਜਦੋਂ ਮੌਕੇ ਤੇ ਪੁਲਿਸ ਪਹੁੰਚੀ ਤਾਂ ਪੁਲਿਸ ਨੇ ਦੇਖਿਆ ਕਿ ਪੀੜਿਤ ਲੜਕੀ ਦੇ ਨੂੰ ਸੰਗਲਾਂ ਨਾਲ ਬੰਨ੍ਹਿਆ ਹੋਇਆ ਹੈ। ਉਸ ਦੀ ਬਾਹਾਂ ਤੇ ਤੇਜ਼ਧਾਰ ਬਲੇਡ ਨਾਲ ਕਈ ਵਾਰ ਵੀ ਕੀਤੇ ਹੋਏ ਹੈ। ਜਿਸ ਸਬੰਧੀ ਪੁਲਸ ਨੇ ਪੀੜਤ ਲੜਕੀ ਦੇ ਬਿਆਨ ਕਲਮਬੰਦ ਕਰਕੇ ਉਸਦੇ ਪਤੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!