|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਜਲਦੀ ਹੀ ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾਉਣ ਜਾ ਰਿਹਾ ਹਾਂ : ਬਰਾੜ

ਬਰਨਾਲਾ : ਨੌਜਵਾਨਾਂ ਨੂੰ ਨੌਕਰੀ ਦਿਵਾਉਣ, ਸਮਾਰਟ ਫੋਨ ਦੇਣ ਸਮੇਤ ਕਿਸਾਨਾਂ ਦੇ ਕਰਜ਼ੇ 'ਤੇ ਲੀਕ ਮਾਰਨ ਦੇ ਜੋ ਫ਼ਾਰਮ ਭਰੇ ਗਏ ਸਨ, ਉਹ ਸਾਰੇ ਸਬੂਤ ਵਜੋਂ ਲੈ ਕੇ ਜਲਦੀ ਹੀ ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾਉਣ ਜਾ ਰਿਹਾ ਹਾਂ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਨੂੰ ਅਲਵਿਦਾ ਆਖ ਅਕਾਲੀ ਦਲ 'ਚ ਸ਼ਾਮਲ ਹੋਏ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੇ ਅਕਾਲੀ-ਭਾਜਪਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਰਨਾਲਾ : ਨੌਜਵਾਨਾਂ ਨੂੰ ਨੌਕਰੀ ਦਿਵਾਉਣ, ਸਮਾਰਟ ਫੋਨ ਦੇਣ ਸਮੇਤ ਕਿਸਾਨਾਂ ਦੇ ਕਰਜ਼ੇ 'ਤੇ ਲੀਕ ਮਾਰਨ ਦੇ ਜੋ ਫ਼ਾਰਮ ਭਰੇ ਗਏ ਸਨ, ਉਹ ਸਾਰੇ ਸਬੂਤ ਵਜੋਂ ਲੈ ਕੇ ਜਲਦੀ ਹੀ ਮਾਣਯੋਗ ਅਦਾਲਤ ਦਾ ਦਰਵਾਜ਼ਾ ਖੜਕਾਉਣ ਜਾ ਰਿਹਾ ਹਾਂ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਨੂੰ ਅਲਵਿਦਾ ਆਖ ਅਕਾਲੀ ਦਲ 'ਚ ਸ਼ਾਮਲ ਹੋਏ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੇ ਅਕਾਲੀ-ਭਾਜਪਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ 'ਚ ਹੰਡਿਆਇਆ ਬਾਜ਼ਾਰ ਬਰਨਾਲਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ।

ਸੰਬੰਧਿਤ ਖ਼ਬਰਾਂ

ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫ਼ੀ 'ਤੇ ਬੋਲਦਿਆਂ ਜਿੱਥੇ ਉਨ੍ਹਾਂ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ, ਉਥੇ ਹੀ ਢੀਂਡਸਾ ਨੂੰ ਇਕ ਬੇਦਾਗ ਤੇ ਇਮਾਨਦਾਰ ਆਗੂ ਦੱਸਿਆ।ਆਮ ਆਦਮੀ ਪਾਰਟੀ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਅਤੇ ਸ੍ਰੀ ਗੁਰੂ ਗ੍ੰਥ ਸਾਹਿਬ ਦੀ ਹਜ਼ੂਰੀ ਦੋਵੇਂ ਹੀ ਪਵਿੱਤਰ ਅਸਥਾਨ ਹਨ, ਜਿੱਥੇ ਆਪ ਦਾ ਸੂਬਾ ਪ੍ਰਧਾਨ ਦਾਰੂ ਪੀ ਕੇ ਗਿਆ ਸੀ, ਜਿਸ ਖ਼ਿਲਾਫ਼ ਸਿੱਖ ਸੰਗਤ 'ਚ ਭਾਰੀ ਰੋਸ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!