|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੈ ਅਸਤੀਫ਼ੇ ਨੂੰ ਛੱਡ ਵਿਰੋਧੀ ਧਿਰ ਦੀਆਂ ਸਾਰੀਆਂ ਮੰਗਾਂ ਮੰਨਣ ਨੂੰ ਤਿਆਰ : ਇਮਰਾਨ ਖ਼ਾਨ

ਲਾਹੌਰ ਡੈਸਕ (Vikram Sehajpal) : ਉਲਮਾ-ਏ-ਇਸਲਾਮ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦੇ ਆਜ਼ਾਦੀ ਮਾਰਚ ਰਾਹੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਬਾਅ 'ਚ ਆ ਗਏ ਹਨ। ਉਹ ਆਪਣੇ ਅਸਤੀਫ਼ੇ ਨੂੰ ਛੱਡ ਕੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨਣ ਨੂੰ ਤਿਆਰ ਹੋ ਗੇ ਹਨ। ਇਮਰਾਨ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਅਸਤੀਫ਼ਾ ਨਹੀਂ ਦੇਣਗੇ, ਪਰ ਸਾਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਾਹੌਰ ਡੈਸਕ (Vikram Sehajpal) : ਉਲਮਾ-ਏ-ਇਸਲਾਮ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦੇ ਆਜ਼ਾਦੀ ਮਾਰਚ ਰਾਹੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਬਾਅ 'ਚ ਆ ਗਏ ਹਨ। ਉਹ ਆਪਣੇ ਅਸਤੀਫ਼ੇ ਨੂੰ ਛੱਡ ਕੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨਣ ਨੂੰ ਤਿਆਰ ਹੋ ਗੇ ਹਨ। ਇਮਰਾਨ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਅਸਤੀਫ਼ਾ ਨਹੀਂ ਦੇਣਗੇ, ਪਰ ਸਾਰੀਆਂ ਜਾਇਜ਼ ਮੰਗਾਂ ਮੰਨਣ ਲਈ ਰਾਜ਼ੀ ਹਨ।

ਸੰਬੰਧਿਤ ਖ਼ਬਰਾਂ

ਐਕਸਪ੍ਰਰੈੱਸ ਟਿ੍ਬਿਊਨ ਅਖ਼ਬਾਰ ਮੁਤਾਬਕ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵਿਰੋਧੀ ਪਾਰਟੀਆਂ ਨਾਲ ਗੱਲਬਾਤ ਲਈ ਰੇਲ ਮੰਤਰੀ ਪਰਵੇਜ਼ ਖੱਟਕ ਦੀ ਪ੍ਰਧਾਨਗੀ 'ਚ ਇਕ ਕਮੇਟੀ ਬਣਾਈ ਹੈ। ਉਨ੍ਹਾਂ ਨੇ ਇਸ ਕਮੇਟੀ ਨਾਲ ਬੈਠਕ 'ਚ ਵਿਰੋਧੀ ਧਿਰ ਦੀਆਂ ਮੰਗਾਂ 'ਤੇ ਆਪਣੀ ਸਹਿਮਤੀ ਦਿੱਤੀ। ਰੇਲ ਮੰਤਰੀ ਦੀ ਅਗਵਾਈ ਵਾਲੀ ਕਮੇਟੀ ਸੋਮਵਾਰ ਰਾਤ ਅੜਿੱਕਾ ਦੂਰ ਕਰਨ ਲਈ ਮੌਲਾਨਾ ਫਜ਼ਲੁਰ ਨੂੰ ਮਿਲਣ ਗਈ ਸੀ। ਇਸ ਤੋਂ ਪਹਿਲਾਂ ਫਜ਼ਲੁਰ ਨੇ ਆਪਣੇ ਸਮਰਥਕਾਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਅਸਤੀਫ਼ੇ ਤਕ ਵਿਰੋਧ ਮੁਜ਼ਾਹਰੇ ਜਾਰੀ ਰਹਿਣਗੇ।

ਅਸੀਂ ਅੱਗੇ ਵਧਦੇ ਰਹਾਂਗੇ ਤੇ ਕਦੀ ਪਿੱਛੇ ਨਹੀਂ ਹਟਾਂਗੇ। 66 ਸਾਲਾ ਫਜ਼ਲੁਰ ਪੀਐੱਮ ਇਮਰਾਨ ਦੇ ਅਸਤੀਫ਼ੇ ਦੀ ਮੰਗ ਲੈ ਕੇ ਕਰਾਚੀ ਤੋਂ ਆਜ਼ਾਦੀ ਮਾਰਚ ਲੈ ਕੇ ਰਾਜਧਾਨੀ ਇਸਲਾਮਾਬਾਦ ਪਹੁੰਚੇ ਹਨ ਤੇ ਬੀਤੇ ਸ਼ੁੱਕਰਵਾਰ ਤੋਂ ਆਪਣੇ ਹਜ਼ਾਰਾਂ ਸਮਰਥਕਾਂ ਨਾਲ ਧਰਨੇ 'ਤੇ ਬੈਠੇ ਹਨ। ਉਨ੍ਹਾਂ ਦੇ ਇਸ ਅੰਦੋਲਨ ਨੂੰ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਤੇ ਪਾਕਿਸਤਾਨ ਪੀਪੁਲਸ ਪਾਰਟੀ (ਪੀਪੀਪੀ) ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਨੇ ਆਪਣਾ ਸਮਰਥਨ ਦਿੱਤਾ ਹੋਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!