|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਜਿਹੜਾ ਮੇਰੀ ਗੱਲ ਦਾ ਵਿਰੋਧ ਕਰਦਾ, ਕਰਦਾ ਰਹੇ, ਮੈਨੂੰ ਕੋਈ ਪਰਵਾਹ ਨਹੀਂ : ਗੁਰਦਾਸ ਮਾਨ

ਅਜਨਾਲਾ (ਇੰਦਰਜੀਤ ਸਿੰਘ) : ਜਿਹੜਾ ਮੇਰੀ ਗੱਲ ਦਾ ਵਿਰੋਧ ਕਰਦਾ ਹੈ, ਕਰਦਾ ਰਹੇ, ਮੈਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਹੈ।' ਬੁੱਧਵਾਰ ਨੂੰ ਇਹ ਗੱਲ ਵਿਦੇਸ਼ ਤੋਂ ਪਰਤੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕਹੀ। ਹਿੰਦੀ ਦਿਵਸ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 'ਇਕ ਰਾਸ਼ਟਰ ਇਕ ਭਾਸ਼ਾ' ਦਾ ਨਾਅਰਾ ਦਿੰਦੇ ਹੋਏ ਸਾਰੇ ਦੇਸ਼ ਵਿਚ ਇਕ ਭਾਸ਼ਾ ਹਿੰਦੀ ਲਾਗੂ ਕਰਨ ਬਾਰੇ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅਜਨਾਲਾ (ਇੰਦਰਜੀਤ ਸਿੰਘ) : ਜਿਹੜਾ ਮੇਰੀ ਗੱਲ ਦਾ ਵਿਰੋਧ ਕਰਦਾ ਹੈ, ਕਰਦਾ ਰਹੇ, ਮੈਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਹੈ।' ਬੁੱਧਵਾਰ ਨੂੰ ਇਹ ਗੱਲ ਵਿਦੇਸ਼ ਤੋਂ ਪਰਤੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕਹੀ। ਹਿੰਦੀ ਦਿਵਸ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 'ਇਕ ਰਾਸ਼ਟਰ ਇਕ ਭਾਸ਼ਾ' ਦਾ ਨਾਅਰਾ ਦਿੰਦੇ ਹੋਏ ਸਾਰੇ ਦੇਸ਼ ਵਿਚ ਇਕ ਭਾਸ਼ਾ ਹਿੰਦੀ ਲਾਗੂ ਕਰਨ ਬਾਰੇ ਕਿਹਾ ਸੀ, ਜਿਸ ਦਾ ਦੱਖਣ ਭਾਰਤ ਅਤੇ ਪੰਜਾਬ ਵਿਚ ਵਿਰੋਧ ਹੋਇਆ ਸੀ। ਵੱਡੀ ਪੱਧਰ 'ਤੇ ਲੋਕਾਂ ਨੇ ਕਿਹਾ ਸੀ ਕਿ ਉਹ ਆਪਣੀ ਮਾਤ ਭਾਸ਼ਾ ਨਹੀਂ ਛੱਡ ਸਕਦੇ।

ਸੰਬੰਧਿਤ ਖ਼ਬਰਾਂ

ਇਸ 'ਤੇ ਜਿੱਥੇ ਪੂਰੇ ਮੁਲਕ ਵਿਚ ਬਹਿਸਾਂ ਤੇ ਚਰਚਾਵਾਂ ਦਾ ਦੌਰ ਸ਼ੁਰੂ ਹੋਇਆ ਉੱਥੇ ਪੰਜਾਬ ਤੋਂ ਲੈ ਕੇ ਵਿਦੇਸ਼ ਤਕ ਵੱਖ-ਵੱਖ ਵਿਚਾਰ ਉੱਭਰ ਕੇ ਸਾਹਮਣੇ ਆਏ। ਇਸ ਦੌਰਾਨ ਵਿਦੇਸ਼ ਵਿਚ ਸ਼ੋਅ ਕਰਨ ਗਏ ਗੁਰਦਾਸ ਮਾਨ ਨੇ ਕਿਹਾ ਸੀ ਕਿ ਪੰਜਾਬੀ ਮਾਂ ਬੋਲੀ ਹੈ ਅਤੇ ਹਿੰਦੀ ਮਾਸੀ ਹੈ। ਉਨ੍ਹਾਂ ਅਮਿਤ ਸ਼ਾਹ ਦੇ 'ਇਕ ਰਾਸ਼ਟਰ ਇਕ ਭਾਸ਼ਾ' ਦੇ ਬਿਆਨ ਦਾ ਸਮਰਥਨ ਕੀਤਾ ਸੀ। ਇਸ ਤੋਂ ਬਾਅਦ ਗੁਰਦਾਸ ਮਾਨ ਦਾ ਵਿਰੋਧ ਸ਼ੁਰੂ ਹੋ ਗਿਆ ਸੀ। ਵਿਦੇਸ਼ ਵਿਚ ਵੀ ਉਨ੍ਹਾਂ ਖ਼ਿਲਾਫ਼ ਮੁਜ਼ਾਹਰੇ ਹੋਏ ਸਨ।

ਵਿਦੇਸ਼ ਤੋਂ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਏਅਰਪੋਰਟ ਰਾਜਾਸਾਂਸੀ 'ਤੇ ਪਹੁੰਚਣ 'ਤੇ ਵੀ ਗੁਰਦਾਸ ਮਾਨ ਦੇ ਤੇਵਰ ਓਦਾਂ ਦੇ ਹੀ ਦਿਖੇ। ਭਾਰੀ ਸੁਰੱਖਿਆ ਵਿਚਕਾਰ ਉਨ੍ਹਾਂ ਬਸ ਏਨਾ ਹੀ ਕਿਹਾ ਕਿ 'ਮੈਂ ਜੋ ਕਹਿਣਾ ਸੀ ਕਹਿ ਦਿੱਤਾ। ਹੁਣ ਜੇਕਰ ਕੋਈ ਵਿਰੋਧ ਕਰਦਾ ਹੈ ਤਾਂ ਕਰਦਾ ਰਹੇ। ਮੈਂ ਕੁਝ ਵੀ ਲੈਣਾ-ਦੇਣਾ ਨਹੀਂ ਹੈ।' ਇਸ ਤੋਂ ਬਾਅਦ ਉਹ ਗੱਡੀ ਵਿਚ ਬੈਠ ਕੇ ਰਵਾਨਾ ਹੋ ਗਏ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!