|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਵੇਂ ਸੰਸਦ ਦੇ ਨਿਰਮਾਣ ਵਾਲੀ ਥਾਂ ਦੀ ਬਜ਼ਾਏ ਕੋਰੋਨਾ ਦੀ ਦੂਜੀ ਲਹਿਰ ਦੋਰਾਨ ਕਿਸੇ ਹਸਪਤਾਲ ਦਾ ਦੌਰਾ ਕਰਦੇ ਮੋਦੀ : ਰਾਹੁਲ ਗਾਂਧੀ

ਦਿੱਲੀ (ਦੇਵ ਇੰਦਰਜੀਤ) : ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਵੇਂ ਸੰਸਦ ਭਵਨ ਦੇ ਨਿਰਮਾਣ ਵਾਲੀ ਥਾਂ ਦਾ ਦੌਰਾ ਕਰਨ ਨੂੰ ਲੈ ਕੇ ਤੰਜ ਕੱਸਿਆ ਹੈ। ਕਾਂਗਰਸ ਮੁਤਾਬਕ ਕਾਸ਼! ਪ੍ਰਧਾਨ ਮੰਤਰੀ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ।

NRI Post Desk · 1886 ਦਿਨ ਪਹਿਲਾਂ · ਅੱਪਡੇਟ 1886 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਵੇਂ ਸੰਸਦ ਦੇ ਨਿਰਮਾਣ ਵਾਲੀ ਥਾਂ ਦੀ ਬਜ਼ਾਏ ਕੋਰੋਨਾ ਦੀ ਦੂਜੀ ਲਹਿਰ ਦੋਰਾਨ ਕਿਸੇ ਹਸਪਤਾਲ ਦਾ ਦੌਰਾ ਕਰਦੇ ਮੋਦੀ : ਰਾਹੁਲ ਗਾਂਧੀ
📷 NRI Post Desk

ਦਿੱਲੀ (ਦੇਵ ਇੰਦਰਜੀਤ) : ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਵੇਂ ਸੰਸਦ ਭਵਨ ਦੇ ਨਿਰਮਾਣ ਵਾਲੀ ਥਾਂ ਦਾ ਦੌਰਾ ਕਰਨ ਨੂੰ ਲੈ ਕੇ ਤੰਜ ਕੱਸਿਆ ਹੈ। ਕਾਂਗਰਸ ਮੁਤਾਬਕ ਕਾਸ਼! ਪ੍ਰਧਾਨ ਮੰਤਰੀ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਹਸਪਤਾਲ ਦਾ ਦੌਰਾ ਕੀਤਾ ਹੁੰਦਾ।

ਜਦੋਂ ਲੋਕ ਆਪਣੇ ਪਰਿਵਾਰਕ ਮੈਂਬਰਾਂ ਦੀ ਜਾਨ ਬਚਾਉਣ ਲਈ ਸੰਘਰਸ਼ ਕਰ ਰਹੇ ਸਨ। ਪਾਰਟੀ ਬੁਲਾਰੇ ਪਵਨ ਖੇੜਾ ਨੇ ਇਹ ਦੋਸ਼ ਵੀ ਲਾਇਆ ਕਿ ਪ੍ਰਧਾਨ ਮੰਤਰੀ ਦਾ ਨਵੇਂ ਸੰਸਦ ਭਵਨ ਦੇ ਨਿਰਮਾਣ ਵਾਲੀ ਥਾਂ ਦਾ ਦੌਰਾ ਕਰਨਾ ‘ਅਸੰਵੇਦਨਸ਼ੀਲ’ ਰਵੱਈਆ ਹੈ।

ਸੰਬੰਧਿਤ ਖ਼ਬਰਾਂ

ਪਵਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਜਦੋਂ ਲੋਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਬਚਾਉਣ ਦੀ ਜਦੋ-ਜਹਿੱਦ ਕਰ ਰਹੇ ਸਨ, ਕਾਸ਼, ਉਸ ਸਮੇਂ ਪ੍ਰਧਾਨ ਮੰਤਰੀ ਕਿਸੇ ਹਸਪਤਾਲ ਜਾਂ ਕਿਸੇ ਨਿਰਮਾਣ ਅਧੀਨ ਹਸਪਤਾਲ ਦਾ ਦੌਰਾ ਕਰ ਲੈਂਦੇ ਪਰ ਸੰਸਦ ਦੇ ਨਿਰਮਾਣ ਵਾਲੀ ਥਾਂ ਦੇ ਦੌਰੇ ਦਾ ਅਸੀਂ ਸਮਰਥਨ ਨਹੀਂ ਕਰ ਸਕਦੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਨੂੰ ਨਵੇਂ ਸੰਸਦ ਭਵਨ ਦੇ ਨਿਰਮਾਣ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਉੱਥੋਂ ਚੱਲ ਰਹੇ ਨਿਰਮਾਣ ਕੰਮ ਦਾ ਜਾਇਜ਼ਾ ਲਿਆ। ਨਵੇਂ ਸੰਸਦ ਭਵਨ ਦਾ ਨਿਰਮਾਣ ਅਗਲੇ ਸਾਲ ਦੇ ਦੂਜੇ ਸਾਲ ਦੇ ਅੱਧ ਤਕ ਪੂਰਾ ਹੋਣ ਦੀ ਉਮੀਦ ਹੈ।

ਮੋਦੀ ਨੇ ਨਿਰਮਾਣ ਕੰਮ ਦਾ ਨਿਰੀਖਣ ਕੀਤਾ ਅਤੇ ਇਸ ਕੰਮ ’ਚ ਲੋਕਾਂ ਨਾਲ ਗੱਲਬਾਤ ਕੀਤੀ। ਇਹ ਇਮਾਰਤ ਸੈਂਟਰਲ ਵਿਸਟਾ ਪ੍ਰਾਜੈਕਟ ਦਾ ਹਿੱਸਾ ਹੈ, ਜਿਸ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੀ ਰਹੀ ਹੈ। ਸਰਕਾਰੀ ਅਧਿਕਾਰੀਆਂ ਮੁਤਾਬਕ 2022 ਵਿਚ ਸੰਸਦ ਦਾ ਸਰਦ ਰੁੱਤ ਸੈਸ਼ਨ ਨਵੇਂ ਸੰਸਦ ਭਵਨ ’ਚ ਹੋਵੇਗਾ। ਸੰਸਦ ਦੇ ਨਵੇਂ ਭਵਨ ਦਾ ਖੇਤਰਫ਼ਲ 64,500 ਵਰਗ ਫੁੱਟ ਹੋਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!