|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲਿਆ ਤਾਂ ਅੰਦੋਲਨ ਹੋਵੇਗਾ ਹੋਰ ਤੇਜ਼ : ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਮਹਿਕਮਾ ਹੈ, ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੇ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲਿਆ ਤਾਂ ਕਾਂਗਰਸ ਆਪਣਾ ਅੰਦੋਲਨ ਹੋਰ ਤੇਜ਼ ਕਰ ਦੇਵੇਗੀ। ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ’ਚ ਅੱਜ ਕਾਂਗਰਸੀਆਂ ਨੇ ਲਖੀਮਪੁਰ ਖੀਰੀ ਲਈ ਰਵਾਨਾ ਹੋਣ ਤੋਂ ਪਹਿਲਾਂ

NRI Post Desk · 1876 ਦਿਨ ਪਹਿਲਾਂ · ਅੱਪਡੇਟ 1876 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲਿਆ ਤਾਂ ਅੰਦੋਲਨ ਹੋਵੇਗਾ ਹੋਰ ਤੇਜ਼ : ਸੁਖਜਿੰਦਰ ਸਿੰਘ ਰੰਧਾਵਾ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਮਹਿਕਮਾ ਹੈ, ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੇ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲਿਆ ਤਾਂ ਕਾਂਗਰਸ ਆਪਣਾ ਅੰਦੋਲਨ ਹੋਰ ਤੇਜ਼ ਕਰ ਦੇਵੇਗੀ। ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ’ਚ ਅੱਜ ਕਾਂਗਰਸੀਆਂ ਨੇ ਲਖੀਮਪੁਰ ਖੀਰੀ ਲਈ ਰਵਾਨਾ ਹੋਣ ਤੋਂ ਪਹਿਲਾਂ ਕਾਲੇ ਖੇਤੀ ਕਾਨੂੰਨਾਂ ਅਤੇ ਲਖੀਮਪੁਰ ਖੀਰੀ ’ਚ ਕਿਸਾਨਾਂ ਦੇ ਕਤਲਾਂ ਨੂੰ ਲੈ ਕੇ ਜੰਮ ਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਨਾਲ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਵੀ ਸਨ।

ਰੰਧਾਵਾ ਨੇ ਇਸ ਮੌਕੇ ’ਤੇ ਕਾਂਗਰਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਦੇ ਮਾਮਲੇ ਨੂੰ ਲੈ ਕੇ ਲੰਮੀ ਲੜਾਈ ਲੜਨ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਦੀ ਘਟਨਾ ਖ਼ਿਲਾਫ਼ ਉਹ ਪਹਿਲਾਂ ਹੀ ਰੋਸ ਪ੍ਰਦਰਸ਼ਨ ਕਰਨ ਲਈ ਜਾ ਚੁੱਕੇ ਸਨ ਅਤੇ ਉੱਤਰ ਪ੍ਰਦੇਸ਼ ਪੁਲਸ ਨੇ ਉਨ੍ਹਾਂ ਨੂੰ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਸੀ, ਜਿਸ ਕਾਰਨ ਅਖੀਰ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ ਸੀ।

ਸੰਬੰਧਿਤ ਖ਼ਬਰਾਂ

ਰੰਧਾਵਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਪੁਲਸ ਅਤੇ ਸਰਕਾਰ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੇ ਖ਼ਿਲਾਫ਼ ਕੰਮ ਕਰ ਰਹੀ ਹੈ। ਜੇ ਹੁਣ ਵੀ ਸਰਕਾਰ ਨੇ ਕਿਸਾਨਾਂ ਦੀਆਂ ਹੱਤਿਆਵਾਂ ਕਰਨ ਲਈ ਦੋਸ਼ੀ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਉਸ ਸਥਿਤੀ ’ਚ ਪਾਰਟੀ ਨੂੰ ਆਪਣਾ ਸੰਘਰਸ਼ ਹੋਰ ਤੇਜ਼ ਕਰਨਾ ਪਵੇਗਾ।

ਪ੍ਰਿਯੰਕਾ ਗਾਂਧੀ ਨੂੰ ਵੀ ਗੈਰ-ਕਾਨੂੰਨੀ ਤੌਰ ’ਤੇ ਉੱਤਰ ਪ੍ਰਦੇਸ਼ ਪੁਲਸ ਨੇ ਹਿਰਾਸਤ ’ਚ ਰੱਖਿਆ ਸੀ। ਕਾਂਗਰਸੀਆਂ ਨੂੰ ਘਟਨਾ ਵਾਲੇ ਸਥਾਨ ’ਤੇ ਜਾ ਕੇ ਪੀੜਤ ਪਰਿਵਾਰਾਂ ਨਾਲ ਮਿਲਣ ਦੀ ਕਿਉਂ ਨਹੀਂ ਇਜਾਜ਼ਤ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਨੇ ਸਭ ਤੋਂ ਪਹਿਲਾਂ ਕਿਸਾਨਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ ਸੀ।

ਉਨ੍ਹਾਂ ਨੇ ਕਿਹਾ ਕਿ ਅੰਨਦਾਤਾ ਦੇ ਅਪਮਾਨ ਨੂੰ ਕਿਸੇ ਵੀ ਤਰ੍ਹਾਂ ਸਹਿਣ ਨਹੀਂ ਕੀਤਾ ਜਾਵੇਗਾ। ਰੰਧਾਵਾ ਨੇ ਕਾਂਗਰਸੀਆਂ ਦੇ ਜਥੇ ਨੂੰ ਅੱਜ ਸਵੇਰੇ ਲਖੀਮਪੁਰ ਖੀਰੀ ਲਈ ਰਵਾਨਾ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!