|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੇ ਮੋਦੀ ਮੁੜ ਬਣਨ PM ਤਾਂ ਭਾਰਤ-ਪਾਕਿ ਸਬੰਧਾਂ 'ਚ ਆਵੇਗਾ ਸੁਧਾਰ: ਇਮਰਾਨ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਚੋਣਾਂ ਵਿੱਚ ਜਿੱਤ ਹਾਸਲ ਕਰਦੀ ਹੈ ਤਾਂ ਭਾਰਤ ਨਾਲ ਸ਼ਾਂਤੀ ਸੰਭਾਵਨਾ ਬਹਿਤਰ ਹੋ ਸਕਦੀ ਹੈ। ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਜੇ ਅਗਲੀ ਭਾਰਤੀ ਸਰਕਾਰ ਵਿਰੋਧੀ ਧਿਰ ਕਾਂਗਰਸ ਪਾਰਟੀ ਦੀ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਚੋਣਾਂ ਵਿੱਚ ਜਿੱਤ ਹਾਸਲ ਕਰਦੀ ਹੈ ਤਾਂ ਭਾਰਤ ਨਾਲ ਸ਼ਾਂਤੀ ਸੰਭਾਵਨਾ ਬਹਿਤਰ ਹੋ ਸਕਦੀ ਹੈ। ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਜੇ ਅਗਲੀ ਭਾਰਤੀ ਸਰਕਾਰ ਵਿਰੋਧੀ ਧਿਰ ਕਾਂਗਰਸ ਪਾਰਟੀ ਦੀ ਹੋਈ ਤਾਂ ਕਸ਼ਮੀਰ ਬਾਰੇ ਪਾਕਿਸਤਾਨ ਦੇ ਨਾਲ ਸਮਝੌਤਾ ਕਰਨ 'ਚ ਦੇਰੀ ਹੋ ਸਕਦੀ ਹੈ। ਇਮਰਾਨ ਖਾਨ ਨੇ ਇੱਕ ਇੰਟਰਵਿਊ ਦੌਰਾਨ ਵਿਦੇਸ਼ੀ ਪੱਤਰਕਾਰਾਂ ਨਾਲ ਗੱਲਬਾਤ ਕਰ ਦੀਆਂ ਕਿਹਾ, "ਜੇਕਰ ਭਾਜਪਾ ਪਾਰਟੀ ਜਿੱਤਦੀ ਹੈ ਤਾਂ ਕਸ਼ਮੀਰ ਦੇ ਮਸਲੇ ਦਾ ਹੱਲ ਕੱਢਿਆ ਜਾ ਸਕਦਾ ਹੈ।

ਸੰਬੰਧਿਤ ਖ਼ਬਰਾਂ

" ਜ਼ਿਕਰਯੋਗ ਹੈ ਕਿ ਭਾਰਤ 'ਚ ਲੋਕ ਸਭਾ ਚੋਣਾਂ ਦੇ 7 ਗੇੜਿਆਂ 'ਚ ਪੈਣੀਆਂ ਹਨ ਤੇ ਪਹਿਲੇ ਗੇੜ ਲਈ ਵੋਟਿੰਗ 11 ਅਪ੍ਰੈਲ ਨੂੰ ਪੈਣਗੀਆਂ ਤੇ ਨਤੀਜਿਆਂ ਦਾ ਐਲਾਨ 23 ਮਈ ਨੂੰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਐਤਵਾਰ ਨੂੰ ਚਿਤਾਵਨੀ ਦਿੱਤੀ ਸੀ ਕਿ "ਇਸਲਾਮਾਬਾਦ ਨੂੰ ਭਰੋਸੇਯੋਗ ਖੁਫੀਆਂ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਇਸ ਮਹੀਨੇ ਭਾਰਤ ਮੁੜ ਹਮਲਾ ਕਰੇਗਾ।" ਭਾਰਤ ਨੇ ਪਾਕਿਸਤਾਨ ਦੇ ਇਸ ਦਾਅਵੇ ਨੂੰ ਗੈਰਜ਼ਿੰਮੇਵਾਰ ਦੱਸਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!