|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੇਕਰ ਤੁਹਾਨੂੰ ਵੀ ਹੈ ਗੈਸ ਦੀ ਸਮੱਸਿਆ ਤਾਂ ਲਓ ਇਹ Diet

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਸੀਂ ਬਾਹਰੋਂ ਜੰਕ ਫੂਡ ਖਾਣਾ ਵਧੇਰੇ ਪਸੰਦ ਕਰਦੇ ਹਾਂ। ਇਸ ਖਾਣ ਪੀਣ ਕਰਕੇ ਪੇਟ ਦੀ ਗੈਸ ਦੀ ਸਮੱਸਿਆ ਲਗਭਗ ਹਰ ਵਿਅਕਤੀ ਨੂੰ ਹੈ। ਗੈਸ ਦੀ ਸਮੱਸਿਆ ਦੇਖਣ ਅਤੇ ਸੁਣਨ 'ਚ ਕਾਫੀ ਆਮ ਲੱਗਦੀ ਹੈ। ਪਰ ਕਈ ਵਾਰ ਇਹ ਬਹੁਤ ਜ਼ਿਆਦਾ ਪਰੇਸ਼ਾਨ ਕਰਦੀ ਹੈ। ਬਹੁਤ ਸਾਰੇ ਲੋਕ ਅਕਸਰ ਇਸ ਸਮੱਸਿਆ ਦਾ ਸਾਹਮਣਾ ਕਰਦੇ ਹਨ। ਜਿਸ ਕਾਰਨ ਉਨ੍ਹਾਂ ਨੂੰ ਲਗਭਗ ਹਰ ਰੋ

NRI Post Desk · 1743 ਦਿਨ ਪਹਿਲਾਂ · ਅੱਪਡੇਟ 1743 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੇਕਰ ਤੁਹਾਨੂੰ ਵੀ ਹੈ ਗੈਸ ਦੀ ਸਮੱਸਿਆ ਤਾਂ ਲਓ ਇਹ Diet
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਸੀਂ ਬਾਹਰੋਂ ਜੰਕ ਫੂਡ ਖਾਣਾ ਵਧੇਰੇ ਪਸੰਦ ਕਰਦੇ ਹਾਂ। ਇਸ ਖਾਣ ਪੀਣ ਕਰਕੇ ਪੇਟ ਦੀ ਗੈਸ ਦੀ ਸਮੱਸਿਆ ਲਗਭਗ ਹਰ ਵਿਅਕਤੀ ਨੂੰ ਹੈ। ਗੈਸ ਦੀ ਸਮੱਸਿਆ ਦੇਖਣ ਅਤੇ ਸੁਣਨ 'ਚ ਕਾਫੀ ਆਮ ਲੱਗਦੀ ਹੈ। ਪਰ ਕਈ ਵਾਰ ਇਹ ਬਹੁਤ ਜ਼ਿਆਦਾ ਪਰੇਸ਼ਾਨ ਕਰਦੀ ਹੈ। ਬਹੁਤ ਸਾਰੇ ਲੋਕ ਅਕਸਰ ਇਸ ਸਮੱਸਿਆ ਦਾ ਸਾਹਮਣਾ ਕਰਦੇ ਹਨ। ਜਿਸ ਕਾਰਨ ਉਨ੍ਹਾਂ ਨੂੰ ਲਗਭਗ ਹਰ ਰੋਜ਼ ਬਦਹਜ਼ਮੀ ਅਤੇ ਐਸੀਡਿਟੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਲਸਣ - ਰੋਜ਼ਾਨਾ ਸਵੇਰੇ ਖਾਲੀ ਪੇਟ ਲਸਣ ਦੀਆਂ ਕਲੀਆਂ ਦਾ ਸੇਵਨ ਕਰਨ ਨਾਲ ਗੈਸ ਦੀ ਸਮੱਸਿਆ ਨੂੰ ਦੂਰ ਕਰਨ 'ਚ ਕਾਫੀ ਹੱਦ ਤੱਕ ਮਦਦ ਮਿਲਦੀ ਹੈ। ਇੰਨਾ ਹੀ ਨਹੀਂ ਲਸਣ ਖਾਣ ਨਾਲ ਕੋਲੈਸਟ੍ਰਾਲ ਲੈਵਲ ਅਤੇ ਪਾਚਨ ਤੰਤਰ ਵੀ ਠੀਕ ਰਹਿੰਦਾ ਹੈ। ਨਾਲ ਹੀ ਸਰੀਰ ਨੂੰ ਡੀਟੌਕਸ ਵੀ ਕੀਤਾ ਜਾਂਦਾ ਹੈ।

ਸੰਬੰਧਿਤ ਖ਼ਬਰਾਂ

ਕੇਲਾ - ਗੈਸ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਕੇਲੇ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਤੁਹਾਨੂੰ ਗੈਸ ਤੋਂ ਛੁਟਕਾਰਾ ਪਾਉਣ 'ਚ ਕਾਫੀ ਮਦਦ ਮਿਲ ਸਕਦੀ ਹੈ। ਕੇਲੇ 'ਚ ਫਾਈਬਰ, ਆਇਰਨ ਅਤੇ ਕੈਲਸ਼ੀਅਮ ਵਰਗੇ ਪੋਸ਼ਕ ਤੱਤ ਹੁੰਦੇ ਹਨ, ਜੋ ਗੈਸ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ 'ਚ ਮਦਦ ਕਰਦੇ ਹਨ।

ਠੰਡਾ ਦੁੱਧ - ਪੇਟ 'ਚ ਗੈਸ ਦੀ ਸਮੱਸਿਆ ਨੂੰ ਦੂਰ ਕਰਨ 'ਚ ਵੀ ਠੰਡਾ ਦੁੱਧ ਮਦਦਗਾਰ ਸਾਬਤ ਹੋ ਸਕਦਾ ਹੈ। ਰੋਜ਼ਾਨਾ ਸਵੇਰੇ ਇੱਕ ਗਲਾਸ ਠੰਡੇ ਦੁੱਧ ਦਾ ਸੇਵਨ ਕਰਨ ਨਾਲ ਗੈਸ ਦੇ ਨਾਲ-ਨਾਲ ਦਿਲ ਦੀ ਜਲਨ ਅਤੇ ਖੱਟੇ ਡਕਾਰ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ। ਇਸ ਦੇ ਨਾਲ ਹੀ ਸਰੀਰ ਨੂੰ ਪੋਸ਼ਣ ਅਤੇ ਊਰਜਾ ਵੀ ਮਿਲਦੀ ਹੈ।

ਖੀਰਾ - ਖੀਰਾ ਖਾਣ ਨਾਲ ਪੇਟ 'ਚ ਗੈਸ ਬਣਨ ਦੀ ਸਮੱਸਿਆ ਵੀ ਕਾਫੀ ਹੱਦ ਤੱਕ ਘੱਟ ਹੋ ਜਾਂਦੀ ਹੈ। ਇਸ ਲਈ ਤੁਹਾਨੂੰ ਰੋਜ਼ਾਨਾ ਸਲਾਦ 'ਚ ਖੀਰੇ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਹ ਪੇਟ ਨੂੰ ਠੰਡਾ ਰੱਖਦਾ ਹੈ ਅਤੇ ਸਰੀਰ ਨੂੰ ਹਾਈਡਰੇਟ ਰੱਖਣ ਵਿੱਚ ਵੀ ਮਦਦ ਕਰਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!