|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਸਤਿੰਦਰ ਸਰਤਾਜ ਨੇ ਕੀਤਾ ਆਪਣੀ ਨਵੀਂ ਫਿਲਮ ਦਾ ਐਲਾਨ, ਜੋ ਅਗਲੇ ਸਾਲ ਹੋਵੇਗੀ ਰਿਲੀਜ਼

ਮੁੰਬਈ — ਸਤਿੰਦਰ ਸਰਤਾਜ ਦਾ ਨਾਂ ਦੁਨੀਆ ਭਰ 'ਚ ਹਰ ਇਕ ਮੰਚ 'ਤੇ ਬੜ੍ਹੇ ਹੀ ਸਤਿਕਾਰ ਨਾਲ ਲਿਆ ਜਾਂਦਾ ਹੈ। ਪੰਜਾਬੀ ਗਾਇਕੀ ਅਤੇ ਅਤੇ ਸਿਨੇਮਾ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਰਤਾਜ ਹੁਣ ਦਰਸ਼ਕਾਂ ਲਈ ਇਕ ਹੋਰ ਤੋਹਫਾ ਲੈ ਕੇ ਆ ਰਹੇ ਹਨ।ਦੱਸ ਦਈਏ ਉਨ੍ਹਾਂ ਦੀ ਨਵੀਂ ਫਿਲਮ 'ਇੱਕੋ-ਮਿੱਕੇ' ਦੀ ਪਹਿਲੀ ਝਲਕ ਸਾਹਮਣੇ ਆ ਚੁੱਕੀ ਹੈ, ਜਿਸ 'ਚ ਅਦਾਕਾਰ ਅਦਿਤੀ ਸ਼ਰਮਾ ਫੀਮੇਲ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ — ਸਤਿੰਦਰ ਸਰਤਾਜ ਦਾ ਨਾਂ ਦੁਨੀਆ ਭਰ 'ਚ ਹਰ ਇਕ ਮੰਚ 'ਤੇ ਬੜ੍ਹੇ ਹੀ ਸਤਿਕਾਰ ਨਾਲ ਲਿਆ ਜਾਂਦਾ ਹੈ। ਪੰਜਾਬੀ ਗਾਇਕੀ ਅਤੇ ਅਤੇ ਸਿਨੇਮਾ 'ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਰਤਾਜ ਹੁਣ ਦਰਸ਼ਕਾਂ ਲਈ ਇਕ ਹੋਰ ਤੋਹਫਾ ਲੈ ਕੇ ਆ ਰਹੇ ਹਨ।ਦੱਸ ਦਈਏ ਉਨ੍ਹਾਂ ਦੀ ਨਵੀਂ ਫਿਲਮ 'ਇੱਕੋ-ਮਿੱਕੇ' ਦੀ ਪਹਿਲੀ ਝਲਕ ਸਾਹਮਣੇ ਆ ਚੁੱਕੀ ਹੈ, ਜਿਸ 'ਚ ਅਦਾਕਾਰ ਅਦਿਤੀ ਸ਼ਰਮਾ ਫੀਮੇਲ ਲੀਡ 'ਚ ਨਜ਼ਰ ਆਵੇਗੀ। ਇਹ ਫਿਲਮ ਅਗਲੇ ਸਾਲ ਯਾਨੀ 2020 ਦੀ 13 ਮਾਰਚ ਨੂੰ ਰਿਲੀਜ਼ ਹੋਣ ਵਾਲੀ ਹੈ। ਪੰਕਜ ਵਰਮਾ ਦੀ ਕਹਾਣੀ ਅਤੇ ਨਿਰਦੇਸ਼ਨ 'ਚ ਬਣੀ ਇਹ ਫਿਲਮ ਪਿਆਰ ਦੀ ਅਨੋਖੀ ਦਾਸਤਾਨ ਹੋਣ ਵਾਲੀ ਹੈ, ਜਿਸ ਦੇ ਪੋਸਟਰ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ। ਸਤਿੰਦਰ ਸਰਤਾਜ ਨੇ ਵੀ ਫਿਲਮ 'ਚ ਮੁਹੱਬਤੀ ਜ਼ਿੰਦਗੀ ਦੇ ਸੰਦੇਸ਼ ਦਿੱਤੇ ਹਨ। ਪੰਜਾਬੀ ਫੀਚਰ ਫਿਲਮਸ ਦੀ ਪੇਸ਼ਕੇਸ਼ ਇਹ ਫਿਲਮ ਸਤਿੰਦਰ ਸਰਤਾਜ ਦੀ ਦੂਜੀ ਪੰਜਾਬੀ ਫਿਲਮ ਹੋਣ ਵਾਲੀ ਹੈ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਤਿੰਦਰ ਸਰਤਾਜ ਆਪਣੀ ਡੈਬਿਊ ਫਿਲਮ 'ਦਿ ਬਲੈਕ ਪ੍ਰਿੰਸ' ਰਾਹੀਂ ਦੁਨੀਆ ਭਰ 'ਚ ਕਾਫੀ ਚਰਚਾ ਖੱਟ ਚੁੱਕੇ ਹਨ। ਹੁਣ ਰੋਮੈਂਟਿਕ ਡਰਾਮਾ ਨਾਲ ਲੰਬੇ ਸਮੇਂ ਬਾਅਦ ਸਤਿੰਦਰ ਸਰਤਾਜ ਸਿਲਵਰ ਸਕ੍ਰੀਨ 'ਤੇ ਵਾਪਸੀ ਕਰਨ ਜਾ ਰਹੇ ਹਨ। ਹੁਣ ਇਹ ਦੇਖਣਾ ਕਾਫੀ ਦਿਲਚਸਪ ਹੋਵੇਗਾ ਸਤਿੰਦਰ ਸਰਤਾਜ ਅਤੇ ਅਦਿਤੀ ਸ਼ਰਮਾ 'ਇੱਕੋ-ਮਿੱਕੇ' ਨਾਲ ਦਰਸ਼ਕਾਂ ਦਾ ਦਿਲ ਜਿੱਤਣ 'ਚ ਕਾਮਯਾਬ ਹੁੰਦੇ ਹਨ ਜਾਂ ਨਹੀਂ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!