|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਨਾਜਾਇਜ਼ ਸ਼ਰਾਬ ਕੱਢਣ ਦਾ ਸਿਲਸਿਲਾ ਪੁਲਿਸ ਸਖਤੀ ਦੇ ਬਾਵਜੂਦ ਬਾਦਸਤੂਰ ਜਾਰੀ

ਜਗਰਾਓਂ : ਸਤਲੁਜ ਦਰਿਆ ਕੰਢੇ ਨਾਜਾਇਜ਼ ਸ਼ਰਾਬ ਕੱਢਣ ਦਾ ਸਿਲਸਿਲਾ ਪੁਲਿਸ ਸਖਤੀ ਦੇ ਬਾਵਜੂਦ ਬਾਦਸਤੂਰ ਜਾਰੀ ਹੈ। ਵੀਰਵਾਰ ਨੂੰ ਐੱਸਐੱਸਪੀ ਵਰਿੰਦਰ ਸਿੰਘ ਬਰਾੜ ਦੇ ਨਿਰਦੇਸ਼ਾਂ 'ਤੇ ਸੀਆਈਏ ਸਟਾਫ਼ ਦੇ ਮੁਖੀ ਇੰਸਪੈਕਟਰ ਇਕਬਾਲ ਹੁਸੈਨ ਤੇ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਇੰਦਰਪਾਲ ਸਿੰਘ ਦੀ ਅਗਵਾਈ 'ਚ ਪੁਲਿਸ ਫੋਰਸ ਨੇ ਫਿਰ ਸਿੱਧਵਾਂ ਬੇਟ ਏਰੀਏ ਦੇ ਪਿੰਡ ਕੋਟਉਮਰਾ ਇਲਾਕੇ ਵਿਚ ਸਰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਗਰਾਓਂ : ਸਤਲੁਜ ਦਰਿਆ ਕੰਢੇ ਨਾਜਾਇਜ਼ ਸ਼ਰਾਬ ਕੱਢਣ ਦਾ ਸਿਲਸਿਲਾ ਪੁਲਿਸ ਸਖਤੀ ਦੇ ਬਾਵਜੂਦ ਬਾਦਸਤੂਰ ਜਾਰੀ ਹੈ। ਵੀਰਵਾਰ ਨੂੰ ਐੱਸਐੱਸਪੀ ਵਰਿੰਦਰ ਸਿੰਘ ਬਰਾੜ ਦੇ ਨਿਰਦੇਸ਼ਾਂ 'ਤੇ ਸੀਆਈਏ ਸਟਾਫ਼ ਦੇ ਮੁਖੀ ਇੰਸਪੈਕਟਰ ਇਕਬਾਲ ਹੁਸੈਨ ਤੇ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਇੰਦਰਪਾਲ ਸਿੰਘ ਦੀ ਅਗਵਾਈ 'ਚ ਪੁਲਿਸ ਫੋਰਸ ਨੇ ਫਿਰ ਸਿੱਧਵਾਂ ਬੇਟ ਏਰੀਏ ਦੇ ਪਿੰਡ ਕੋਟਉਮਰਾ ਇਲਾਕੇ ਵਿਚ ਸਰਚ ਅਭਿਆਨ ਛੇੜਿਆ। ਇਸ ਦੌਰਾਨ ਏਐੱਸਆਈ ਕਰਮਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਦਰਿਆ ਸਤਲੁਜ ਦੇ ਅੰਦਰ ਜ਼ਮੀਨ ਵਿਚ ਟੋਏ ਪੁੱਟ ਕੇ ਡਿੱਗੀਆਂ ਬਣਾ ਕੇ ਨਾਜਾਇਜ਼ ਸ਼ਰਾਬ ਕਸੀਦ ਕਰਨ ਲਈ ਰੱਖੀ 23 ਹਜ਼ਾਰ ਕਿੱਲੋ ਲਾਹਣ ਬਰਾਮਦ ਹੋਈ।

ਸੰਬੰਧਿਤ ਖ਼ਬਰਾਂ

ਇਸੇ ਥਾਂ ਤੋਂ ਪੁਲਿਸ ਫੋਰਸ ਨੂੰ 510 ਬੋਤਲਾਂ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀਆਂ ਗਈਆਂ। ਹੌਲਦਾਰ ਗੀਤਇੰਦਰਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੂੰ ਦੇਖ ਕੇ ਗੁਲਜ਼ਾਰ ਸਿੰਘ ਉਰਫ ਬੰਟੀ ਨਾਜਾਇਜ਼ ਸ਼ਰਾਬ ਦੀਆਂ 120 ਬੋਤਲਾਂ ਸ਼ਰਾਬ ਛੱਡ ਕੇ ਫ਼ਰਾਰ ਹੋ ਗਿਆ। ਇਸ ਮਾਮਲੇ ਵਿਚ ਪੁਲਿਸ ਨੇ ਵੱਖ-ਵੱਖ ਮੁਕੱਦਮੇ ਦਰਜ ਕੀਤੇ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!