|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਨਾਜਾਇਜ਼ ਮਾਈਨਿੰਗ ਮਾਮਲਾ : ਚੰਨੀ ਦਾ ਭਾਣਜਾ ਭੁਪਿੰਦਰ ਹਨੀ ਅਦਾਲਤ ’ਚ ਪੇਸ਼

ਨਿਊਜ਼ ਡੈਸਕ (ਜਸਕਮਲ) : ਐਨਫੋਰਸਮੈਂਟ ਡਾਇਰੈਕਟੋਰੇਟ ( ਈਡੀ) ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਨ ਮਗਰੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਘਰੋਂ 10 ਕਰੋੜ ਰੁਪਏ ਦੀ ਨਕਦੀ, ਰੋਲੈਕਸ ਘੜੀ ਤੇ ਸੋਨਾ ਬਰਾਮਦ ਹੋਇਆ ਸੀ, ਜਿਸ ਤੋਂ ਬਾਅਦ ਹਨੀ ਦੀ ਪੈੜ ਨੱਪਦਿਆਂ ਈਡੀ ਨੇ ਪੁੱਛਗਿੱਛ ਤੋਂ ਬਾਅਦ ਹਨੀ ਨੂੰ ਜਲੰਧਰ ਤੋਂ ਗ੍ਰਿਫਤਾਰ ਕਰ ਲਿਆ

NRI Post Desk · 1752 ਦਿਨ ਪਹਿਲਾਂ · ਅੱਪਡੇਟ 1728 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਾਜਾਇਜ਼ ਮਾਈਨਿੰਗ ਮਾਮਲਾ : ਚੰਨੀ ਦਾ ਭਾਣਜਾ ਭੁਪਿੰਦਰ ਹਨੀ ਅਦਾਲਤ ’ਚ ਪੇਸ਼
📷 NRI Post Desk

ਨਿਊਜ਼ ਡੈਸਕ (ਜਸਕਮਲ) : ਐਨਫੋਰਸਮੈਂਟ ਡਾਇਰੈਕਟੋਰੇਟ ( ਈਡੀ) ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਨ ਮਗਰੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਘਰੋਂ 10 ਕਰੋੜ ਰੁਪਏ ਦੀ ਨਕਦੀ, ਰੋਲੈਕਸ ਘੜੀ ਤੇ ਸੋਨਾ ਬਰਾਮਦ ਹੋਇਆ ਸੀ, ਜਿਸ ਤੋਂ ਬਾਅਦ ਹਨੀ ਦੀ ਪੈੜ ਨੱਪਦਿਆਂ ਈਡੀ ਨੇ ਪੁੱਛਗਿੱਛ ਤੋਂ ਬਾਅਦ ਹਨੀ ਨੂੰ ਜਲੰਧਰ ਤੋਂ ਗ੍ਰਿਫਤਾਰ ਕਰ ਲਿਆ ਸੀ।

ਸੰਬੰਧਿਤ ਖ਼ਬਰਾਂ

ਜਾਣਕਰੀ ਅਨੁਸਾਰ ਹੁਣ ਤੱਕ ਦੀ ਪੁੱਛਗਿੱਛ ’ਚ ਇਸ ਗੱਲ ਦੇ ਸੰਕੇਤ ਮਿਲ ਰਹੇ ਹਨ ਕਿ ਇਹ ਰੁਪਏ ਨਾਜਾਇਜ਼ ਮਾਈਨਿੰਗ ਦੇ ਕਾਰੋਬਾਰ ਤੋਂ ਮਿਲੇ ਸੀ ।

ਨਾਲ ਹੀ ਕੁਝ ਰਾਸ਼ੀ ਅਧਿਕਾਰੀਆਂ ਦੇ ਤਬਾਦਲਿਆਂ ਨਾਲ ਸਬੰਧਤ ਵੀ ਹੋ ਸਕਦੀ ਹੈ। ਈਡੀ ਵੱਲੋਂ ਭੁਪਿੰਦਰ ਹਨੀ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ। ਹਨੀ ਦਾ 4 ਫਰਵਰੀ ਤੱਕ ਰਿਮਾਂਡ ਸੀ। ਸਵੇਰੇ 10.45 ’ਤੇ ਉਸ ਨੂੰ ਅਦਾਲਤ ਅੰਦਰ ਲੈ ਕੇ ਗਏ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!