|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ’ਚੋਂ 16 ਕਿਸਾਨ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ 16 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕੀਤਾ। ਦੱਸ ਦੇਈਏ ਕਿ ਮੀਟਿੰਗ ’ਚ ਸੰਯੁਕਤ ਕ

NRI Post Desk · 1689 ਦਿਨ ਪਹਿਲਾਂ · ਅੱਪਡੇਟ 1689 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ’ਚੋਂ 16 ਕਿਸਾਨ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ 16 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕੀਤਾ। ਦੱਸ ਦੇਈਏ ਕਿ ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਐੱਮ. ਐੱਸ. ਪੀ. ਸਮੇਤ ਹੋਰ ਕਿਸਾਨ ਮੰਗਾਂ ਨੂੰ ਲੈ ਕੇ ਮਨਾਏਜਾ ਰਹੇ ਪ੍ਰਚਾਰ ਹਫ਼ਤੇ ਨੂੰ ਲਾਗੂ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ।

ਸੰਬੰਧਿਤ ਖ਼ਬਰਾਂ

ਮੀਟਿੰਗ ’ਚ 9 ਕਿਸਾਨ ਜਥੇਬੰਦੀਆਂ ਦੀ ਅਪੀਲ ਉਪਰ ਹੁੰਗਾਰਾ ਭਰਦੇ ਹੋਏ ਦੇਸ਼ ਦੀ ਕਿਸਾਨ ਲਹਿਰ ਨੂੰ ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਦੇ ਟਾਕਰੇ ਲਈ ਮਜ਼ਬੂਤ ਜਨਤਕ ਲਹਿਰ ਦੀ ਲੋੜ ਨੂੰ ਮਹਿਸੂਸ ਕਰਦਿਆਂ 16 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਫ਼ੈਸਲਾ ਕਰਦੇ ਹੋਏ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕੀਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!