|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਕਾਂਗਰਸ ਦੀ ਦਿੱਲੀ ’ਚ ਅੱਜ ਅਹੰਮ ਮੀਟਿੰਗ

ਨਵੀਂ ਦਿੱਲੀ (ਨੇਹਾ): ਪੰਜਾਬ ਕਾਂਗਰਸ ਦੀ ਅਹਿਮ ਬੈਠਕ 13 ਮਾਰਚ ਨੂੰ ਦਿੱਲੀ ’ਚ ਹੋਵੇਗੀ। ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੂਪੇਸ਼ ਬਘੇਲ ਨੇ ਇਹ ਮੀਟਿੰਗ ਸੱਦੀ ਹੈ, ਜਿਸ ਵਿਚ ਪੰਜਾਬ ਕਾਂਗਰਸ ਦੇ ਰਾਜਸੀ ਮਾਮਲਿਆਂ ਨਾਲ ਸਬੰਧਤ ਕਮੇਟੀ ਦੇ ਮੈਂਬਰ ਸ਼ਾਮਲ ਹੋਣਗੇ।

NRI Post Desk · 310 ਦਿਨ ਪਹਿਲਾਂ · ਅੱਪਡੇਟ 310 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਕਾਂਗਰਸ ਦੀ ਦਿੱਲੀ ’ਚ ਅੱਜ ਅਹੰਮ ਮੀਟਿੰਗ
📷 NRI Post Desk

ਨਵੀਂ ਦਿੱਲੀ (ਨੇਹਾ): ਪੰਜਾਬ ਕਾਂਗਰਸ ਦੀ ਅਹਿਮ ਬੈਠਕ 13 ਮਾਰਚ ਨੂੰ ਦਿੱਲੀ ’ਚ ਹੋਵੇਗੀ। ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਭੂਪੇਸ਼ ਬਘੇਲ ਨੇ ਇਹ ਮੀਟਿੰਗ ਸੱਦੀ ਹੈ, ਜਿਸ ਵਿਚ ਪੰਜਾਬ ਕਾਂਗਰਸ ਦੇ ਰਾਜਸੀ ਮਾਮਲਿਆਂ ਨਾਲ ਸਬੰਧਤ ਕਮੇਟੀ ਦੇ ਮੈਂਬਰ ਸ਼ਾਮਲ ਹੋਣਗੇ।

ਸੰਬੰਧਿਤ ਖ਼ਬਰਾਂ

ਸੂਤਰਾਂ ਮੁਤਾਬਕ ਭਲਕ ਦੀ ਮੀਟਿੰਗ ਵਿੱਚ ਪੰਜਾਬ ’ਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸਿਆਸੀ ਮੰਥਨ ਹੋਵੇਗਾ। ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂ ਵੀ ਸ਼ਾਮਲ ਹੋਣਗੇ। ਮੀਟਿੰਗ ਵਿੱਚ ਕਾਂਗਰਸੀ ਨੇਤਾਵਾਂ ਦੀ ਆਪਸੀ ਧੜੇਬੰਦੀ ਨੂੰ ਲੈ ਕੇ ਵੀ ਤਾੜਨਾ ਕੀਤੇ ਜਾਣ ਦੀ ਸੰਭਾਵਨਾ ਹੈ। ਭੂਪੇਸ਼ ਬਘੇਲ ਨੇ ਪੰਜਾਬ ਦੇ ਪਲੇਠੇ ਦੌਰੇ ਦੌਰਾਨ ਪਾਰਟੀ ’ਚ ਅਨੁਸ਼ਾਸਨ ਕਾਇਮ ਰੱਖੇ ਜਾਣ ਦਾ ਸਬਕ ਦਿੱਤਾ ਸੀ। ਪਿਛਲੇ ਦਿਨਾਂ ਤੋਂ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਜਨਤਕ ਤੌਰ ’ਤੇ ਪਾਰਟੀ ਦੇ ਹੀ ਵਿਧਾਇਕ ਰਾਣਾ ਗੁਰਜੀਤ ਸਿੰਘ ’ਤੇ ਉਂਗਲ ਉਠਾ ਰਹੇ ਹਨ। ਇਹ ਮਾਮਲਾ ਵੀ ਭਲਕੇ ਦੀ ਮੀਟਿੰਗ ਵਿੱਚ ਵਿਚਾਰਿਆ ਜਾ ਸਕਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ ਕਾਂਗਰਸ ਦੀ ਦਿੱਲੀ ’ਚ ਅੱਜ ਅਹੰਮ ਮੀਟਿੰਗ — NRI Post