|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਕਿ ਚੀਨ ਤੇ ਅਮਰੀਕਾ ਦੇ ਸੰਬੰਧ ਸੁਧਰਨ ਵਾਲੇ ਨੇ

ਵਾਸ਼ਿੰਗਟਨ:ਹੁਣ ਅਮਰੀਕੀ ਆਵਾਜਾਈ ਵਿਭਾਗ ਨੇ ਐਲਾਨ ਕੀਤਾ ਕਿ ਚੀਨ ਦੀ ਹਵਾਬਾਜ਼ੀ ਅਥਾਰਟੀ ਨੇ ਇਸ ਹਫਤੇ ਯੂਨਾਈਟਿਡ ਤੇ ਡੈਲਟਾ ਲਈ ਵਧੇਰੇ ਉਡਾਣਾਂ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ।ਚੀਨ ਉੱਪਰ ਦੁਨੀਆ ਵਿੱਚ ਕੋਰੋਨਾ ਫੈਲਾਉਣ ਦੇ ਇਲਜ਼ਾਮਾਂ ਤੋਂ ਬਾਅਦ ਚੀਨ-ਅਮਰੀਕਾ 'ਚ ਤਕਰਾਰ ਵਧ ਗਈ ਸੀ। ਟਰੰਪ ਨੇ ਖੁੱਲ੍ਹੇ ਮੰਚ ਤੋਂ ਕਈ ਵਾਰ ਚੀਨ ਨੂੰ ਕੋਰੋਨਾ ਫੈਲਾਉਣ ਲਈ ਜ਼ਿੰਮੇਵਾਰ ਠਹਿ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ:ਹੁਣ ਅਮਰੀਕੀ ਆਵਾਜਾਈ ਵਿਭਾਗ ਨੇ ਐਲਾਨ ਕੀਤਾ ਕਿ ਚੀਨ ਦੀ ਹਵਾਬਾਜ਼ੀ ਅਥਾਰਟੀ ਨੇ ਇਸ ਹਫਤੇ ਯੂਨਾਈਟਿਡ ਤੇ ਡੈਲਟਾ ਲਈ ਵਧੇਰੇ ਉਡਾਣਾਂ ਨੂੰ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ।ਚੀਨ ਉੱਪਰ ਦੁਨੀਆ ਵਿੱਚ ਕੋਰੋਨਾ ਫੈਲਾਉਣ ਦੇ ਇਲਜ਼ਾਮਾਂ ਤੋਂ ਬਾਅਦ ਚੀਨ-ਅਮਰੀਕਾ 'ਚ ਤਕਰਾਰ ਵਧ ਗਈ ਸੀ। ਟਰੰਪ ਨੇ ਖੁੱਲ੍ਹੇ ਮੰਚ ਤੋਂ ਕਈ ਵਾਰ ਚੀਨ ਨੂੰ ਕੋਰੋਨਾ ਫੈਲਾਉਣ ਲਈ ਜ਼ਿੰਮੇਵਾਰ ਠਹਿਰਾਇਆ ਸੀ। ਦੱਸ ਦਈਏ ਕਿ ਇਸ ਤੋਂ ਇਲਾਵਾ ਵਿਭਾਗ ਨੇ ਕਿਹਾ ਕਿ ਚੀਨੀ ਏਅਰਲਾਈਨਸ ਜੋ ਪਹਿਲਾਂ ਅਮਰੀਕਾ ਲਈ ਉਡਦੀਆਂ ਹਨ- ਏਅਰ ਚਾਈਨਾ, ਚਾਈਨਾ ਈਸਟਰਨ ਏਅਰਲਾਈਨਸ, ਚਾਈਨਾ ਸਾਊਥ ਏਅਰਲਾਈਨਸ, ਸ਼ਿਆਮੇਨ ਏਅਰਲਾਈਨਸ ਨੂੰ ਚਾਰ ਦੀ ਥਾਂ ਹਰ ਹਫ਼ਤੇ 8 ਰਾਊਂਡ ਟ੍ਰਿਪ ਕਰਨ ਦੀ ਇਜਾਜ਼ਤ ਹੋਏਗੀ।ਹੁਣ ਇੱਕ ਵਾਰ ਫੇਰ ਤੋਂ ਅਮਰੀਕਾ ਤੇ ਚੀਨ ਦੋਵੇਂ ਦੇਸ਼ ਇੱਕ-ਦੂਜੇ ਦੀਆਂ ਹਵਾਈ ਕੰਪਨੀਆਂ ਦੀਆਂ ਉਡਾਣਾਂ ਨੂੰ ਦੁਗਣਾ ਕਰਨ 'ਤੇ ਸਹਿਮਤ ਹੋਏ ਹਨ। ਮੰਨਿਆ ਜਾ ਰਿਹਾ ਕਿ ਇਸ ਸਮਝੌਤੇ ਨਾਲ ਕੋਵਿਡ-19 ਮਹਾਮਾਰੀ ਦੌਰਾਨ ਲਗਾਈ ਗਈ ਯਾਤਰਾ ਪਾਬੰਦੀ ਨੂੰ ਲੈ ਕੇ ਦੁਨੀਆ ਦੀਆਂ ਦੋ ਵੱਡੀਆਂ ਅਰਥਵਿਵਸਥਾਵਾਂ ਦਰਮਿਆਨ ਖੜੋਤ ਨੂੰ ਘੱਟ ਕੀਤਾ ਜਾਏਗਾ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!