|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਇਮਰਾਨ ਖ਼ਾਨ ਬੋਲੇ ਭਾਰਤੀ ਹਵਾਈ ਖ਼ੇਤਰ ਦੀ ਵਰਤੋਂ ਨਹੀਂ ਕਰਨਗੇ ਪਾਕਿ

ਇਸਲਾਮਾਬਾਦ (Nri Media) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਸੋਮਵਾਰ ਨੂੰ ਮਲੇਸ਼ੀਆ ਦੇ ਦੋ ਦਿਨੀਂ ਦੌਰੇ ਲਈ ਰਵਾਨਾ ਹੋਣਗੇ। ਇਸ ਦੌਰਾਨ ਇਮਰਾਨ ਖ਼ਾਨ ਮਲੇਸ਼ੀਆ ਜਾਣ ਲਈ ਭਾਰਤੀ ਹਵਾਈ ਖ਼ੇਤਰ ਦੀ ਵਰਤੋਂ ਨਹੀਂ ਕਰਨਗੇ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਇਸਲਾਮਾਬਾਦ (Nri Media) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਸੋਮਵਾਰ ਨੂੰ ਮਲੇਸ਼ੀਆ ਦੇ ਦੋ ਦਿਨੀਂ ਦੌਰੇ ਲਈ ਰਵਾਨਾ ਹੋਣਗੇ। ਇਸ ਦੌਰਾਨ ਇਮਰਾਨ ਖ਼ਾਨ ਮਲੇਸ਼ੀਆ ਜਾਣ ਲਈ ਭਾਰਤੀ ਹਵਾਈ ਖ਼ੇਤਰ ਦੀ ਵਰਤੋਂ ਨਹੀਂ ਕਰਨਗੇ।

ਪੁਲਾਵਾਮਾ ਹਮਲੇ ਤੋਂ ਬਾਅਦ ਤਣਾਅ ਦੀ ਸਥਿਤੀ

ਬੀਤੇ ਸਾਲ ਫਰਵਰੀ 'ਚ ਜੰਮੂ ਕਸ਼ਮੀਰ ਵਿਖੇ ਸੀਆਰਪੀਐਫ ਦੇ ਕਾਫਿਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਇਹ ਹਮਲਾ ਪਾਕਿਸਤਾਨ 'ਚ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਕੀਤਾ ਗਿਆ ਸੀ।

ਇਸ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 40 ਜਵਾਨ ਸ਼ਹੀਦ ਹੋਏ ਸਨ। ਇਸ ਤੋਂ ਬਾਅਦ ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕਰਦੇ ਪਾਕਿਸਤਾਨ ਦੇ ਅੱਤਵਾਦੀ ਠਿਕਾਣੀਆਂ 'ਤੇ ਏਅਰ ਸਟ੍ਰਾਈਕ ਕੀਤੀ ਸੀ। ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਵੱਧ ਗਿਆ।

ਸੰਬੰਧਿਤ ਖ਼ਬਰਾਂ

ਪਾਕਿ ਵੱਲੋਂ ਹਵਾਈ ਖ਼ੇਤਰ ਦੀ ਵਰਤੋਂ ਲਈ ਗਈ ਰੋਕ

ਇਸ ਤੋਂ ਬਾਅਦ ਪਾਕਿਸਤਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਹੋਰਨਾਂ ਭਾਰਤੀ ਨੇਤਾਵਾਂ ਦੀ ਵਿਦੇਸ਼ ਯਾਤਰਾ ਦੇ ਦੌਰਾਨ ਆਪਣੇ ਹਵਾਈ ਖ਼ੇਤਰ ਦੀ ਵਰਤੋਂ ਕੀਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਭਾਰਤ ਨੇ ਆਈਸੀਏਓ 'ਚ ਚੁੱਕਿਆ ਮੁੱਦਾ

ਬੀਤੇ ਸਾਲ ਅਕਤੂਬਰ 'ਚ ਪਾਕਿਸਤਾਨ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖ਼ਾਸ ਉਡਾਣ ਲਈ ਵੀ ਆਪਣੇ ਹਵਾਈ ਖ਼ੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਇਸ ਤੋਂ ਬਾਅਦ ਹੀ ਭਾਰਤ ਨੇ ਅੰਤਰਰਾਸ਼ਟਰੀ ਸਿਵਲ ਹਵਾਬਾਜ਼ੀ ਸੰਗਠਨ (ਆਈਸੀਏਓ) 'ਚ ਇਹ ਮੁੱਦਾ ਚੁੱਕਿਆ ਸੀ।

ਉਕਤ ਘਟਨਾਵਾਂ ਤੋਂ ਇਹ ਸਪਸ਼ਟ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦਾ ਸਿਰਫ ਇੱਕ ਕਾਰਨ ਨਹੀਂ ਹੈ। ਕਈ ਮੁੱਦਿਆਂ ਨੂੰ ਲੈ ਕੇ ਦੋਹਾਂ ਦੇਸ਼ਾਂ ਵਿਚਾਲੇ ਲਗਾਤਾਰ ਤਣਾਅ ਦੀ ਸਥਿਤੀ ਬਣੀ ਹੋਈ ਹੈ। ਇਸ ਤੋਂ ਇਲਾਵਾ ਪਾਕਿਸਤਾਨ ਤੋਂ ਸੰਚਾਲਤ ਹੋਣ ਵਾਲੀ ਅੱਤਵਾਦੀ ਗਤੀਵਿਧੀਆਂ ਇਸ ਤਣਾਅ ਦਾ ਸਭ ਤੋਂ ਵੱਡਾ ਕਾਰਨ ਹਨ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!