|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਇਮਰਾਨ ਖ਼ਾਨ ਨੇ PM ਮੋਦੀ ਨਾਲ ਫੋਨ 'ਤੇ ਕੀਤੀ ਗੱਲਬਾਤ, ਇਕੱਠਿਆਂ ਕੰਮ ਕਰਨ ਦੀ ਜਤਾਈ ਇੱਛਾ

ਇਸਲਾਮਾਬਾਦ (ਵਿਕਰਮ ਸਹਿਜਪਾਲ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ 'ਤੇ ਗੱਲ ਕੀਤੀ ਤੇ ਦੋਹਾਂ ਦੇਸ਼ਾ ਦੇ ਲੋਕਾਂ ਦੀ ਬਹਿਤਰੀ ਲਈ ਮਿਲ ਕੇ ਕੰਮ ਕਰਨ ਦੀ ਇੱਛਾ ਜਤਾਈ। ਵਿਦੇਸ਼ ਮੰਤਰਾਲੇ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਪਾਕਿ ਪ੍ਰਧਾਨ ਮੰਤਰੀ ਨੇ ਲੋਕ ਸਭਾ ਚੋਣਾਂ 'ਚ ਪ੍ਰਧਾਨ ਮੰਤਰੀ ਮੋਦ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਇਸਲਾਮਾਬਾਦ (ਵਿਕਰਮ ਸਹਿਜਪਾਲ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ 'ਤੇ ਗੱਲ ਕੀਤੀ ਤੇ ਦੋਹਾਂ ਦੇਸ਼ਾ ਦੇ ਲੋਕਾਂ ਦੀ ਬਹਿਤਰੀ ਲਈ ਮਿਲ ਕੇ ਕੰਮ ਕਰਨ ਦੀ ਇੱਛਾ ਜਤਾਈ। ਵਿਦੇਸ਼ ਮੰਤਰਾਲੇ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਪਾਕਿ ਪ੍ਰਧਾਨ ਮੰਤਰੀ ਨੇ ਲੋਕ ਸਭਾ ਚੋਣਾਂ 'ਚ ਪ੍ਰਧਾਨ ਮੰਤਰੀ ਮੋਦੀ ਦੀ ਸ਼ਾਨਦਾਰ ਜਿੱਤ 'ਤੇ ਟਵੀਟ ਕਰਕੇ ਵਧਾਈ ਦਿੱਤੀ ਸੀ। ਪਾਕਿਸਤਾਨ ਦੇ ਵਿਦੇਸ਼ ਦਫਤਰ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ ਕਿ ਇਮਰਾਨ ਖ਼ਾਨ ਨੇ ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਜਿੱਤ 'ਤੇ ਮੋਦੀ ਨੂੰ ਵਧਾਈ ਦਿੱਤੀ ਸੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਦੱਖਣੀ ਏਸ਼ੀਆ 'ਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀ ਇੱਛਾ ਨੂੰ ਦਹੁਰਾਉਂਦਿਆਂ ਇਮਰਾਨ ਨੇ ਕਿਹਾ ਕਿ ਉਹ ਇਨ੍ਹਾਂ ਮੰਤਵਾਂ ਨੂੰ ਅੱਗੇ ਵਧਾਉਣ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਮਿਲ ਕੇ ਕੰਮ ਕਰਨ ਲਈ ਆਸ਼ਾਵਾਦੀ ਹਨ। ਫੈਜ਼ਲ ਨੇ ਕਿਹਾ ਕਿ ਇਮਰਾਨ ਨੇ ਇੱਛਾ ਜਤਾਈ ਹੈ ਕਿ ਦੋਵੇਂ ਮੁਲ਼ਕ ਆਪਣੇ ਲੋਕਾਂ ਦੀ ਬਹਿਤਰੀ ਲਈ ਮਿਲ ਕੇ ਕੰਮ ਕਰਨ। ਭਾਰਤ ਦੇ ਲੋਕ ਸਭਾ ਚੋਣਾਂ ਦੇ ਨਤੀਜੇ ਪਾਕਿਸਤਾਨ ਲਈ ਬੜੇ ਮਹੱਤਵਪੂਰਨ ਸਨ, ਕਿਉਂਕਿ ਨਵੀਂ ਸਰਕਾਰ ਭਾਰਤ-ਪਾਕਿ ਸੰਬੰਧਾਂ ਦੇ ਰਵੱਈਏ ਨੂੰ ਤੈਅ ਕਰੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!