|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਕਾਂਸਟੇਬਲਾਂ ਦੀ ਭਰਤੀ ਨੂੰ ਲੈ ਕੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ

ਨਿਊਜ਼ ਡੈਸਕ : ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਪਿਛਲੀ ਸੂਬਾ ਸਰਕਾਰ ਵੱਲੋਂ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਵਾਉਣ ਲਈ ਵੱਡੀ ਗਿਣਤੀ 'ਚ ਨੌਜਵਾਨ ਧਰਨਾ ਦੇਣ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਪੁੱਜੇ। ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

NRI Post Desk · 1708 ਦਿਨ ਪਹਿਲਾਂ · ਅੱਪਡੇਟ 1708 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕਾਂਸਟੇਬਲਾਂ ਦੀ ਭਰਤੀ ਨੂੰ ਲੈ ਕੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ
📷 NRI Post Desk

ਨਿਊਜ਼ ਡੈਸਕ : ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਪਿਛਲੀ ਸੂਬਾ ਸਰਕਾਰ ਵੱਲੋਂ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਪੂਰੀ ਕਰਵਾਉਣ ਲਈ ਵੱਡੀ ਗਿਣਤੀ 'ਚ ਨੌਜਵਾਨ ਧਰਨਾ ਦੇਣ ਲਈ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਪੁੱਜੇ। ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਵੱਡੀ ਗਿਣਤੀ 'ਚ ਨੌਜਵਾਨਾਂ ਲਈ ਕਾਂਸਟੇਬਲਾਂ ਦੀ ਆਸਾਮੀਆਂ ਕੱਢੀਆਂ ਸਨ ਤੇ ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਆ ਗਈਆਂ ਤੇ ਇਹ ਭਰਤੀ ਪ੍ਰਕਿਰਿਆ ਅੱਧ ਵਿਚਕਾਰ ਹੀ ਲਟਕ ਗਈ।

ਸੰਬੰਧਿਤ ਖ਼ਬਰਾਂ

ਇਸ ਭਰਤੀ 'ਚ ਵੱਡੀ ਗਿਣਤੀ ਵਿਚ ਨੌਜਵਾਨ ਮੁੰਡੇ-ਕੁੜੀਆਂ ਨੇ ਹਿੱਸਾ ਲਿਆ ਸੀ ਤੇ ਹੁਣ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਰਹੇ ਹਨ ਕਿ ਇਹ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇ ਅਤੇ ਜਲਦ ਜੁਆਇਨਿੰਗ ਕਰਵਾਈ ਜਾਵੇ। ਇਸ ਮੌਕੇ ਪੰਜਾਬ ਸਰਕਾਰ ਨੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹੋਏ ਹਨ। ਪ੍ਰਦਰਸ਼ਨਕਾਰੀਆਂ ਨੂੰ ਰਿਹਾਇਸ਼ ਤੋਂ ਦੂਰ ਹੀ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਦੀ ਮੰਗ ਕਰ ਰਹੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!