|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਹੁਣ ਬੰਗਾਲ 'ਚ ਮੋਦੀ ਦੀ ਥਾਂ ਦੀਦੀ ਦੀ ਫੋਟੋ ਲਗੇਗੀ ਕੋਰੋਨਾ (Vaccination certificate) ਉੱਤੇ

ਵੇਸ੍ਟ ਬੰਗਾਲ (ਦੇਵ ਇੰਦਰਜੀਤ) : ਦੇਸ਼ ਭਰ ਵਿੱਚ ਕੋਰੋਨਾ ਟੀਕਾ ਲਗਵਾਉਣ ਤੋਂ ਬਾਅਦ ਇੱਕ ਸਰਟੀਫਿਕੇਟ ਦਿੱਤਾ ਜਾਂਦਾ ਹੈ। ਇਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਹੈ, ਹਾਲਾਂਕਿ ਬੰਗਾਲ ਵਿਚ ਹੁਣ ਇਸ ਸਰਟੀਫਿਕੇਟ ਤੋਂ ਪੀਐਮ ਮੋਦੀ ਦੀ ਤਸਵੀਰ ਹਟਾ ਦਿੱਤੀ ਗਈ ਹੈ ਅਤੇ ਮਮਤਾ ਬੈਨਰਜੀ ਦੀ ਤਸਵੀਰ ਲਗਾਈ ਗਈ ਹੈ।

NRI Post Desk · 2000 ਦਿਨ ਪਹਿਲਾਂ · ਅੱਪਡੇਟ 2000 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਹੁਣ ਬੰਗਾਲ 'ਚ ਮੋਦੀ ਦੀ ਥਾਂ ਦੀਦੀ ਦੀ ਫੋਟੋ ਲਗੇਗੀ ਕੋਰੋਨਾ (Vaccination certificate) ਉੱਤੇ
📷 NRI Post Desk

ਵੇਸ੍ਟ ਬੰਗਾਲ (ਦੇਵ ਇੰਦਰਜੀਤ) : ਦੇਸ਼ ਭਰ ਵਿੱਚ ਕੋਰੋਨਾ ਟੀਕਾ ਲਗਵਾਉਣ ਤੋਂ ਬਾਅਦ ਇੱਕ ਸਰਟੀਫਿਕੇਟ ਦਿੱਤਾ ਜਾਂਦਾ ਹੈ। ਇਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਹੈ, ਹਾਲਾਂਕਿ ਬੰਗਾਲ ਵਿਚ ਹੁਣ ਇਸ ਸਰਟੀਫਿਕੇਟ ਤੋਂ ਪੀਐਮ ਮੋਦੀ ਦੀ ਤਸਵੀਰ ਹਟਾ ਦਿੱਤੀ ਗਈ ਹੈ ਅਤੇ ਮਮਤਾ ਬੈਨਰਜੀ ਦੀ ਤਸਵੀਰ ਲਗਾਈ ਗਈ ਹੈ।

ਕੇਂਦਰ ਸਰਕਾਰ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਰਮਿਆਨ ਤਕਰਾਰ ਪਿਛਲੇ ਕੁਝ ਮਹੀਨਿਆਂ ਤੋਂ ਸੁਰਖੀਆਂ ਵਿੱਚ ਰਹੀ ਹੈ। ਹੁਣ ਦੋਵੇਂ ਕੋਰੋਨਾ ਟੀਕਾਕਰਨ ਸਰਟੀਫਿਕੇਟ (Vaccination certificate) ਸਬੰਧੀ ਆਹਮੋ ਸਾਹਮਣੇ ਹਨ।

ਸੰਬੰਧਿਤ ਖ਼ਬਰਾਂ

ਭਾਜਪਾ ਨੇ ਇਸ ‘ਤੇ ਇਤਰਾਜ਼ ਜਤਾਇਆ ਹੈ। ਭਾਜਪਾ ਦੇ ਬੁਲਾਰੇ ਸਮਿਕ ਭੱਟਾਚਾਰੀਆ ਨੇ ਤ੍ਰਿਣਮੂਲ ਕਾਂਗਰਸ ਦੀ ਅਲੋਚਨਾ ਕੀਤੀ ਹੈ। ਇਸ ਦੇ ਨਾਲ ਹੀ ਬੰਗਾਲ ਦੇ ਮੰਤਰੀ ਫ਼ਿਰਹਾਦ ਹਕੀਮ ਨੇ ਸਰਕਾਰ ਦੇ ਇਸ ਕਦਮ ਨੂੰ ਜਾਇਜ਼ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਸਰਟੀਫਿਕੇਟ ‘ਤੇ ਰਾਜ ਦੇ ਮੁੱਖ ਮੰਤਰੀ ਦੀ ਫੋਟੋ ਰੱਖਣ ਵਿੱਚ ਕੁਝ ਗਲਤ ਨਹੀਂ ਹੈ।

ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਤ੍ਰਿਣਮੂਲ ਕਾਂਗਰਸ ਨੇ ਟੀਕਾਕਰਨ ਸਰਟੀਫਿਕੇਟ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ‘ਤੇ ਸਵਾਲ ਖੜੇ ਕੀਤੇ ਸਨ। ਇੰਨਾ ਹੀ ਨਹੀਂ, ਟੀਐਮਸੀ ਨੇ ਇਸ ਮੁੱਦੇ ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਵੀ ਕੀਤੀ ਸੀ। ਪਾਰਟੀ ਨੇ ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੱਸਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!