|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਸ਼ਰਾਬ ਦੇ ਨਸ਼ੇ ਵਿਚ ਟੱਲੀ ਪੰਜਾਬੀ ਡਰਾਈਵਰ ਨੇ ਠੋਕੀ ਗੱਡੀ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਓਂਟਾਰੀਓ ਦੇ ਗੁਐਲਫ਼ ਸ਼ਹਿਰ ਵਿਚ ਡਰਾਈਵਰਾਂ ਦੀ ਚੈਕਿੰਗ ਚੱਲ ਰਹੀ ਸੀ ਜਦੋਂ ਸ਼ਰਾਬ ਦੇ ਨਸ਼ੇ ਵਿਚ ਟੱਲੀ ਪੰਜਾਬੀ ਡਰਾਈਵਰ ਨੇ ਪੁਲਿਸ ਵੱਲੋਂ ਰੋਕੀ ਗੱਡੀ ਵਿਚ ਆਪਣੀ ਕਾਰ ਠੋਕ ਦਿਤੀ। ਓਂਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਡਰਾਈਵਰ ਵਿਰੁੱਧ ਤੈਅਸ਼ੁਦਾ ਹੱਦ ਤੋਂ ਜ਼ਿਆਦਾ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਦੇ ਦੋਸ਼ ਆਇਦ ਕਰ ਦਿਤਾ। ਡਰਾਈਵਰ ਦਾ ਨਾਮ ਅੰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਓਂਟਾਰੀਓ ਦੇ ਗੁਐਲਫ਼ ਸ਼ਹਿਰ ਵਿਚ ਡਰਾਈਵਰਾਂ ਦੀ ਚੈਕਿੰਗ ਚੱਲ ਰਹੀ ਸੀ ਜਦੋਂ ਸ਼ਰਾਬ ਦੇ ਨਸ਼ੇ ਵਿਚ ਟੱਲੀ ਪੰਜਾਬੀ ਡਰਾਈਵਰ ਨੇ ਪੁਲਿਸ ਵੱਲੋਂ ਰੋਕੀ ਗੱਡੀ ਵਿਚ ਆਪਣੀ ਕਾਰ ਠੋਕ ਦਿਤੀ। ਓਂਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਡਰਾਈਵਰ ਵਿਰੁੱਧ ਤੈਅਸ਼ੁਦਾ ਹੱਦ ਤੋਂ ਜ਼ਿਆਦਾ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਦੇ ਦੋਸ਼ ਆਇਦ ਕਰ ਦਿਤਾ। ਡਰਾਈਵਰ ਦਾ ਨਾਮ ਅੰਮ੍ਰਿਤਪਾਲ ਸਿੰਘ (23) ਹੈ ਉਸ ਦਾ ਡਰਾਈਵਿੰਗ ਲਾਇਸੰਸ 90 ਦਿਨ ਲਈ ਮੁਅੱਤਲ ਰਹੇਗਾ ਜਦਕਿ ਗੱਡੀ ਸੱਤ ਦਿਨ ਲਈ ਜ਼ਬਤ ਹੋ ਗਈ।

ਸੰਬੰਧਿਤ ਖ਼ਬਰਾਂ

ਪੁਲਿਸ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਵਿਰੁੱਧ ਲੱਗੇ ਦੋਸ਼ਾਂ ਬਾਰੇ ਜਵਾਬ ਦੇਣ ਲਈ 9 ਅਗਸਤ ਨੂੰ ਗੁਐਲਫ਼ ਦੀ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿਤੇ ਗਏ ਹਨ। ਵੈਲਿੰਗਟਨ ਕਾਊਂਟੀ ਦੀ ਓਂਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਦੱਸਿਆ ਕਿ ਗੁਐਲਫ਼ ਦੇ ਕਾਲਜ ਐਵੇਨਿਊ ਨੇੜੇ ਹੈਨਲੌਨ ਐਕਸਪ੍ਰੈਸਵੇਅ 'ਤੇ ਰਾਈਡ ਚੈੱਕ ਨਾਕਾ ਲਾਇਆ ਗਿਆ ਸੀ ਕਿ ਅਚਾਨਕ ਇਕ ਤੇਜ਼ ਰਫ਼ਤਾਰ ਗੱਡੀ ਨੇ ਚੈਕਿੰਗ ਲਈ ਕਤਾਰ ਵਿਚ ਲੱਗੀ ਕਾਰ ਵਿਚ ਟੱਕਰ ਮਾਰ ਦਿਤੀ ਜਿਸ ਦੇ ਸਿੱਟੇ ਵਜੋਂ ਇਹ ਕਾਰ ਅੱਗੇ ਖੜੀ ਕਾਰ ਨਾਲ ਟਕਰਾਅ ਗਈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!