|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਬਰ-ਜਨਾਹ ਦੇ ਮਾਮਲੇ 'ਚ ਜੇਲ੍ਹ ਬੰਦ ਟਿਊਟਰ ਨੇ ਫਾਹਾ ਲਾ ਕੀਤੀ ਖ਼ੁਦਕੁਸ਼ੀ

ਸ੍ਰੀ ਮੁਕਤਸਰ ਸਾਹਿਬ : ਜਬਰ-ਜਨਾਹ ਦੇ ਮਾਮਲੇ 'ਚ ਜੇਲ੍ਹ ਬੰਦ ਟਿਊਟਰ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਸ੍ਰੀ ਮੁਕਤਸਰ ਸਾਹਿਬ ਦੀ ਇਕ ਲੜਕੀ ਨੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੂੰ ਦੱਸਿਆ ਸੀ ਕਿ ਉਹ ਤਰਲੋਚਨ ਸਿੰਘ ਵਾਸੀ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਕੋਲ ਟਿਊਸ਼ਨ ਪੜ੍ਹਦੀ ਸੀ। ਉਸ ਦੇ ਟਿਊਟਰ ਨੇ ਉਸ ਨੂੰ ਟਿਊਸ਼ਨ ਪੜ੍ਹਾਉਣ ਲਈ ਉੱਪਰਲੀ ਮੰਜ਼ਿਲ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸ੍ਰੀ ਮੁਕਤਸਰ ਸਾਹਿਬ : ਜਬਰ-ਜਨਾਹ ਦੇ ਮਾਮਲੇ 'ਚ ਜੇਲ੍ਹ ਬੰਦ ਟਿਊਟਰ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਸ੍ਰੀ ਮੁਕਤਸਰ ਸਾਹਿਬ ਦੀ ਇਕ ਲੜਕੀ ਨੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੂੰ ਦੱਸਿਆ ਸੀ ਕਿ ਉਹ ਤਰਲੋਚਨ ਸਿੰਘ ਵਾਸੀ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਕੋਲ ਟਿਊਸ਼ਨ ਪੜ੍ਹਦੀ ਸੀ। ਉਸ ਦੇ ਟਿਊਟਰ ਨੇ ਉਸ ਨੂੰ ਟਿਊਸ਼ਨ ਪੜ੍ਹਾਉਣ ਲਈ ਉੱਪਰਲੀ ਮੰਜ਼ਿਲ 'ਤੇ ਬੁਲਾ ਲਿਆ ਤੇ ਉਸ ਨਾਲ ਜਬਰ-ਜਨਾਹ ਕੀਤਾ।ਥਾਣਾ ਸਿਟੀ ਦੀ ਪੁਲਿਸ ਨੇ ਮਿਤੀ 12 ਅਪ੍ਰੈਲ 2019 ਨੂੰ ਪੀੜਤ ਲੜਕੀ ਦੇ ਬਿਆਨਾਂ 'ਤੇ ਟਿਊਟਰ ਤਰਲੋਚਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਸੰਬੰਧਿਤ ਖ਼ਬਰਾਂ

ਇਸ ਸਮੇਂ ਤਰਲੋਚਨ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ 'ਚ ਬੰਦ ਸੀ ਪਰ ਉਹ ਮਾਨਸਿਕ ਤੌਰ ਤੇ ਪਰੇਸ਼ਾਨ ਰਹਿੰਦਾ ਸੀ।ਸ਼ਨਿਚਰਵਾਰ ਸਵੇਰੇ 9.45 ਵਜੇ ਉਸ ਨੇ ਆਪਣੇ ਕਮਰੇ ਦੀ ਖਿੜਕੀ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!