|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਗਰਾਓਂ ਹਲਕੇ ਵਿਚ 179446 ਵੋਟਾਂ ਵਿਚੋਂ 113346 ਵੋਟਾਂ ਪੋਲ

ਜਗਰਾਓਂ : ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਤਿੰਨੋਂ ਵਿਧਾਨ ਸਭਾ ਹਲਕਿਆਂ ਵਿਚ ਲੋਕ ਸਭਾ ਚੋਣਾਂ ਦਾ ਕੰਮ ਅਮਨ ਸ਼ਾਂਤੀ ਨਾਲ ਨੇਪਰੇ ਚੜਿ੍ਹਆ। ਲੁਧਿਆਣਾ ਲੋਕ ਸਭਾ ਵਿਚ ਪੈਂਦੇ ਵਿਧਾਨ ਸਭਾ ਹਲਕਾ ਜਗਰਾਓਂ ਵਿਚ 63 ਫ਼ੀਸਦੀ ਅਤੇ ਸ੍ਰੀ ਫਤਹਿਗੜ੍ਹ ਸਾਹਿਬ 'ਚ ਪੈਂਦੇ ਹਲਕਾ ਰਾਏਕੋਟ ਵਿਖੇ 65 ਫੀਸਦੀ ਵੋਟਾਂ ਪਈਆਂ। ਐੱਸਐੱਸਪੀ ਵਰਿੰਦਰ ਸਿੰਘ ਬਰਾੜ ਨੇ ਚੋਣਾਂ ਦੌਰਾਨ ਅਮਨ ਸ਼ਾਂਤ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਗਰਾਓਂ : ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਤਿੰਨੋਂ ਵਿਧਾਨ ਸਭਾ ਹਲਕਿਆਂ ਵਿਚ ਲੋਕ ਸਭਾ ਚੋਣਾਂ ਦਾ ਕੰਮ ਅਮਨ ਸ਼ਾਂਤੀ ਨਾਲ ਨੇਪਰੇ ਚੜਿ੍ਹਆ। ਲੁਧਿਆਣਾ ਲੋਕ ਸਭਾ ਵਿਚ ਪੈਂਦੇ ਵਿਧਾਨ ਸਭਾ ਹਲਕਾ ਜਗਰਾਓਂ ਵਿਚ 63 ਫ਼ੀਸਦੀ ਅਤੇ ਸ੍ਰੀ ਫਤਹਿਗੜ੍ਹ ਸਾਹਿਬ 'ਚ ਪੈਂਦੇ ਹਲਕਾ ਰਾਏਕੋਟ ਵਿਖੇ 65 ਫੀਸਦੀ ਵੋਟਾਂ ਪਈਆਂ। ਐੱਸਐੱਸਪੀ ਵਰਿੰਦਰ ਸਿੰਘ ਬਰਾੜ ਨੇ ਚੋਣਾਂ ਦੌਰਾਨ ਅਮਨ ਸ਼ਾਂਤੀ ਬਹਾਲ ਰੱਖਣ ਲਈ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਪੰਜਾਬ ਪੁਲਿਸ ਅਤੇ ਨੀਮ ਫੌਜੀ ਦਲਾਂ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ।

ਸੰਬੰਧਿਤ ਖ਼ਬਰਾਂ

ਜਗਰਾਓਂ ਹਲਕੇ ਵਿਚ ਕੁੱਲ 179446 ਵੋਟਾਂ ਵਿਚੋਂ 113346 ਵੋਟਾਂ ਪੋਲ ਹੋਈਆਂ। ਇਸੇ ਤਰ੍ਹਾਂ ਸ੍ਰੀ ਫਤਹਿਗੜ੍ਹ ਸਾਹਿਬ (ਰਿਜ਼ਰਵ) ਅਧੀਨ ਪੈਂਦੇ ਹਲਕਾ ਰਾਏਕੋਟ 'ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ। ਵੋਟਾਂ ਪਾਉਣ ਦਾ ਕੰਮ ਅੱਜ ਸਵੇਰੇ ਸੱਤ ਵਜ਼ੇ ਸ਼ੁਰੂ ਹੋਇਆ, ਜੋ ਕਿ ਸ਼ਾਮ ਛੇ ਵਜ਼ੇ ਤਕ ਚੱਲਿਆ। ਮਿਲੀ ਜਾਣਕਾਰੀ ਮੁਤਾਬਕ ਹਲਕਾ ਰਾਏਕੋਟ ਵਿੱਚ 65 ਫੀਸਦੀ ਵੋਟ ਪੋਲਿੰਗ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!