|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਾਪਾਨ 'ਚ ਵਿਅਕਤੀ ਨੇ ਭੀੜ 'ਤੇ ਕੀਤਾ ਚਾਕੂ ਨਾਲ ਹਮਲਾ, 2 ਮੌਤਾਂ 17 ਜ਼ਖ਼ਮੀ

ਟੋਕਿਓ ਡੈਸਕ (ਵਿਕਰਮ ਸਹਿਜਪਾਲ) : ਜਾਪਾਨ ਵਿੱਚ ਇੱਕ ਵਿਅਕਤੀ ਨੇ ਕਰੀਬ 20 ਲੋਕਾਂ ਉੱਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਨੂੰ ਜਾਪਾਨ ਦੇ ਕਾਵਾਸਾਕੀ ਸ਼ਹਿਰ ਦੇ ਇੱਕ ਪਾਰਕ ਦੇ ਬਾਹਰ ਅੰਜਾਮ ਦਿੱਤਾ ਗਿਆ। ਇਸ ਹਮਲੇ ਦੇ ਪਿੱਛੇ ਦੇ ਕਾਰਨ ਦਾ ਅਜੇ ਸਾਫ਼ ਨਹੀਂ ਹੋ ਸਕਿਆ ਹੈ। ਸੂਤਰਾਂ ਦੇ ਮੁਤਾਬਕ ਹਮਲੇ ਵਿੱਚ ਇੱਕ ਬੱਚੇ ਸਮੇਤ ਦੋ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਘਟਨਾ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਟੋਕਿਓ ਡੈਸਕ (ਵਿਕਰਮ ਸਹਿਜਪਾਲ) : ਜਾਪਾਨ ਵਿੱਚ ਇੱਕ ਵਿਅਕਤੀ ਨੇ ਕਰੀਬ 20 ਲੋਕਾਂ ਉੱਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਨੂੰ ਜਾਪਾਨ ਦੇ ਕਾਵਾਸਾਕੀ ਸ਼ਹਿਰ ਦੇ ਇੱਕ ਪਾਰਕ ਦੇ ਬਾਹਰ ਅੰਜਾਮ ਦਿੱਤਾ ਗਿਆ। ਇਸ ਹਮਲੇ ਦੇ ਪਿੱਛੇ ਦੇ ਕਾਰਨ ਦਾ ਅਜੇ ਸਾਫ਼ ਨਹੀਂ ਹੋ ਸਕਿਆ ਹੈ। ਸੂਤਰਾਂ ਦੇ ਮੁਤਾਬਕ ਹਮਲੇ ਵਿੱਚ ਇੱਕ ਬੱਚੇ ਸਮੇਤ ਦੋ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਘਟਨਾ ਵਾਪਰਣ ਤੋਂ ਬਾਅਦ ਮੁਲਜ਼ਮ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਮੁਤਾਬਕ ਹਮਲਾਵਰ ਤੋਂ ਦੋ ਚਾਕੂ ਬਰਾਮਦ ਹੋਏ ਹਨ। ਪੁਲਿਸ ਵਲੋਂ ਹਮਲਾਵਰ ਨੂੰ ਗਿਰਫਤਾਰ ਕਰਨ ਤੋਂ ਪਹਿਲਾਂ ਮੁਲਜ਼ਮ ਨੇ ਮੋਢੇ ਵਿੱਚ ਵੀ ਚਾਕੂ ਮਾਰ ਕੇ ਆਪਣੇ ਆਪ ਨੂੰ ਜਖ਼ਮੀ ਕਰ ਲਿਆ।

ਸੰਬੰਧਿਤ ਖ਼ਬਰਾਂ

ਕਾਵਾਸਾਕੀ ਫਾਇਰ ਡਿਪਾਰਟਮੇਂਟ ਦੇ ਪ੍ਰਵਕਤਾ ਨੇ ਨਿਊਜ਼ ਏਜੰਸੀ ਏਐਫਪੀ ਨੂੰ ਦੱਸਿਆ ਕਿ ਸਥਾਨਕ ਸਮੇਂ ਮੁਤਾਬਕ ਸਵੇਰੇ ਕਰੀਬ 8 ਵਜੇ ਸਾਨੂੰ ਇੱਕ ਇਮਰਜੇਂਸੀ ਫੋਣ ਆਇਆ ਸੀ। ਰਿਪੋਰਟ ਦੇ ਮੁਤਾਬਕ ਇੱਕ ਆਦਮੀ ਨੇ ਬੱਸ ਸਟਾਪ ਨੇੜੇ ਪੁੱਜਦੇ ਹੀ ਉੱਥੇ ਮੌਜੂਦ ਲੋਕਾਂ ਉੱਤੇ ਚਾਕੂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਨੂੰ ਕਾਬੂ ਵਿੱਚ ਲੈ ਲਿਆ ਹੈ। ਰਾਹਤ ਅਤੇ ਬਚਾਵ ਲਈ ਮੈਡੀਕਲ ਟੀਮ ਘਟਨਾ ਸਥਾਨ ਉੱਤੇ ਪਹੁੰਚ ਚੁੱਕੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!