|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਹੁਰੇ ਪਰਿਵਾਰ ਕਰਦਾ ਸੀ ਤੰਗ, 20 ਸਾਲਾਂ ਨੌਜਵਾਨ ਕੀਤੀ ਆਤਮਹੱਤਿਆ

ਨਾਭਾ (ਐਨ.ਆਰ.ਆਈ.ਮੀਡਿਆ) : ਪਤੀ ਪਤਨੀ ਦਾ ਰਿਸ਼ਤਾ ਸਭ ਤੋਂ ਪਵਿੱਤਰ ਮੰਨਿਆ ਜਾਂਦਾ ਹੈ।ਪਰ ਇਸ ਪਵਿੱਤਰ ਰਿਸ਼ਤੇ ਵਿੱਚ ਲਗਾਤਾਰ ਤਰੇੜਾਂ ਪੈਂਦੀਆਂ ਜਾ ਰਹੀਆਂ ਹਨ। ਪਤੀ ਪਤਨੀ ਦੀ ਆਪਸੀ ਤਕਰਾਰ ਦੇ ਚੱਲਦੇ ਹਰ ਰੋਜ਼ ਆਤਮ-ਹੱਤਿਆ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਰਿਹਾ ਜਾ ਰਿਹਾ ਹੈ। ਇਸ ਤਰ੍ਹਾਂ ਦੀ ਦਰਦਨਾਕ ਘਟਨਾ ਵਾਪਰੀ ਨਾਭਾ ਦੀ ਗੋਬਿੰਦ ਨਗਰ ਕਾਲੋਨੀ ਵਿਖੇ ਜਿੱਥੇ

NRI Post Desk · 2260 ਦਿਨ ਪਹਿਲਾਂ · ਅੱਪਡੇਟ 2256 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਾਭਾ (ਐਨ.ਆਰ.ਆਈ.ਮੀਡਿਆ) : ਪਤੀ ਪਤਨੀ ਦਾ ਰਿਸ਼ਤਾ ਸਭ ਤੋਂ ਪਵਿੱਤਰ ਮੰਨਿਆ ਜਾਂਦਾ ਹੈ।ਪਰ ਇਸ ਪਵਿੱਤਰ ਰਿਸ਼ਤੇ ਵਿੱਚ ਲਗਾਤਾਰ ਤਰੇੜਾਂ ਪੈਂਦੀਆਂ ਜਾ ਰਹੀਆਂ ਹਨ। ਪਤੀ ਪਤਨੀ ਦੀ ਆਪਸੀ ਤਕਰਾਰ ਦੇ ਚੱਲਦੇ ਹਰ ਰੋਜ਼ ਆਤਮ-ਹੱਤਿਆ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਰਿਹਾ ਜਾ ਰਿਹਾ ਹੈ। ਇਸ ਤਰ੍ਹਾਂ ਦੀ ਦਰਦਨਾਕ ਘਟਨਾ ਵਾਪਰੀ ਨਾਭਾ ਦੀ ਗੋਬਿੰਦ ਨਗਰ ਕਾਲੋਨੀ ਵਿਖੇ ਜਿੱਥੇ 20 ਸਾਲਾ ਨੌਜਵਾਨ ਜਤਿੰਦਰ ਸਿੰਘ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਹੋ ਕੇ ਘਰ ਵਿਚ ਹੀ ਆਤਮ ਹੱਤਿਆ ਕਰ ਲਈ, ਪੁਲੀਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਮਾਮੇ ਦੇ ਖਿਲਾਫ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਜਤਿੰਦਰ ਸਿੰਘ 6 ਦਿਨ ਪਹਿਲਾਂ ਪਟਿਆਲਾ ਦੇ ਅਬਲੋਵਾਲ ਵਿਖੇ ਮਾਮੇ ਸਹੁਰੇ ਪਰਿਵਾਰ ਦੇ ਕੁਝ ਮੈਂਬਰਾਂ ਨੇ ਜ਼ਬਰਦਸਤੀ ਘਰ ਵਿੱਚ ਰੱਖ ਲਿਆ ਸੀ ਅਤੇ ਮ੍ਰਿਤਕ ਜਤਿੰਦਰ ਸਿੰਘ ਦੇ ਮਾਤਾ-ਪਿਤਾ ਨੂੰ ਜਦੋਂ ਇਸ ਗੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਪਟਿਆਲਾ ਦੇ ਐਸ.ਐਸ.ਪੀ ਨੂੰ ਦਰਖਾਸਤ ਦਿੱਤੀ ਸੀ, ਪਰ ਛੇ ਦਿਨ ਤੋਂ ਬਾਅਦ ਵੀ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ। ਜਿਸ ਤੋਂ ਬਾਅਦ ਅੱਜ ਜਤਿੰਦਰ ਨੇ ਆਪਣੇ ਘਰ ਛੱਤ ਤੇ ਲੱਗੀ ਹੁੱਕ ਤੇ ਲਟਕ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਜਤਿੰਦਰ ਦੇ ਮਾਤਾ-ਪਿਤਾ ਨੇ ਦੱਸਿਆ ਕਿ ਲੜਕੀ ਦਾ ਮਾਮਾ ਮੇਰੇ ਬੇਟੇ ਨੂੰ ਅਕਸਰ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ ਅਤੇ ਜਦੋਂ ਉਸ ਨੂੰ ਪੰਜ ਦਿਨ ਆਪਣੀ ਹਿਰਾਸਤ ਵਿੱਚ ਰੱਖ ਕੇ ਉਸ ਨੂੰ ਛੱਡਿਆ ਤਾਂ ਉਸ ਨੇ ਘਰ ਵਿੱਚ ਆ ਕੇ ਆਤਮ ਹੱਤਿਆ ਕਰ ਲਈ।

ਮ੍ਰਿਤਕ ਜਤਿੰਦਰ ਦਾ ਵਿਆਹ ਦੋ ਸਾਲ ਪਹਿਲਾਂ ਹੋਇਆ ਸੀ ਅਤੇ ਘਰੇਲੂ ਕਾਰਨਾਂ ਕਰਕੇ ਅਕਸਰ ਹੀ ਲੜਾਈ ਝਗੜਾ ਰਹਿੰਦਾ ਸੀ ਜਿਸ ਦੇ ਚੱਲਦੇ ਜਤਿੰਦਰ ਸਿੰਘ ਨੇ ਆਪਣੀ ਜ਼ਿੰਦਗੀ ਤੋਂ ਤੰਗ ਆ ਕੇ ਜੀਵਨ ਲੀਲ੍ਹਾ ਹੀ ਸਮਾਪਤ ਕਰ ਲਈ, ਪੁਲਿਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਜਤਿੰਦਰ ਸਿੰਘ ਦੀ ਪਤਨੀ ਅਤੇ ਉਸ ਦੇ ਮਾਮੇ ਸਹੁਰੇ ਦੇ ਖ਼ਿਲਾਫ਼ ਧਾਰਾ 306, 506 ਆਈਪੀਸੀ ਦੀ ਧਾਰਾ ਦੇ ਤਹਿਤ ਮਾਮਲਾ ਦਰਜ ਕਰ ਲਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!