|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਾਈਜਰ 'ਚ ਫੌਜੀ ਕੈਂਪ 'ਤੇ ਹਮਲੇ 63 ‘ਅੱਤਵਾਦੀ’ ਅਤੇ 25 ਹੋਰ ਮਰੇ : ਰੱਖਿਆ ਮੰਤਰਾਲਾ

ਨਿਆਮੇ (Nri Media) : ਅਫਰੀਕੀ ਦੇਸ਼ ਨਾਈਜਰ ਵਿੱਚ ਇੱਕ ਫੌਜੀ ਕੈਂਪ 'ਤੇ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਹਮਲਾ ਬੋਲ ਦਿੱਤਾ, ਜਿਸ ਵਿੱਚ 25 ਲੋਕਾਂ ਦੀ ਮੌਤ ਹੋ ਗਈ ਜਦਕਿ ਮੁਕਾਬਲੇ ਵਿੱਚ 63 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ। ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਸੁਲੇਮਾਨੀ ਗਾਜੋਬੀ ਨੇ ਟੈਲੀਵਿਜ਼ਨ 'ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਮਾਮਲਾ ਮਾਲੀ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਆਮੇ (Nri Media) : ਅਫਰੀਕੀ ਦੇਸ਼ ਨਾਈਜਰ ਵਿੱਚ ਇੱਕ ਫੌਜੀ ਕੈਂਪ 'ਤੇ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਹਮਲਾ ਬੋਲ ਦਿੱਤਾ, ਜਿਸ ਵਿੱਚ 25 ਲੋਕਾਂ ਦੀ ਮੌਤ ਹੋ ਗਈ ਜਦਕਿ ਮੁਕਾਬਲੇ ਵਿੱਚ 63 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ। ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਸੁਲੇਮਾਨੀ ਗਾਜੋਬੀ ਨੇ ਟੈਲੀਵਿਜ਼ਨ 'ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਮਾਮਲਾ ਮਾਲੀ ਦੀ ਸਰਹੱਦ ਨਾਲ ਲੱਗਦੇ ਬੇਹੱਦ ਸੰਵੇਦਨਸ਼ੀਲ ਇਲਾਕੇ ਵਿੱਚ ਹੋਇਆ। ਹਮਲਾਵਰ ਕਾਰਾਂ ਤੇ ਮੋਟਰਸਾਈਕਲਾਂ 'ਤੇ ਆਏ ਸਨ। ਇਹ ਘਟਨਾ ਪੱਛਮੀ ਤਿਲਾਬੇਰੀ ਦੇ ਚਿਨੇਗੋਦਾਰ ਖੇਤਰ ਵਿੱਚ ਵਾਪਰੀ।

ਸੰਬੰਧਿਤ ਖ਼ਬਰਾਂ

ਇਹ ਇਲਾਕਾ ਬੁਰਕਿਨਾ ਫਾਸੋ ਦੀ ਸਰਹੱਦ ਨਾਲ ਲੱਗਦਾ ਹੈ ਜਿਥੇ ਪਹਿਲਾ ਹੀ ਕਈ ਅੱਤਵਾਦੀ ਹਮਲੇ ਦੇਖੇ ਗਏ ਹਨ। ਰੱਖਿਆ ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਨਾਈਜਰ ਹਵਾਈ ਫੌਜ ਅਤੇ ਸਹਿਯੋਗੀਆਂ ਦੀ ਮਦਦ ਨਾਲ ਅੱਤਵਾਦੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਹਮਲੇ ਵਿੱਚ 25 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋ ਗਏ। ਉਥੇ ਹੀ ਮੁਕਾਬਲੇ ਵਿੱਚ 63 ਅੱਤਵਾਦੀ ਢੇਰ ਕਰ ਦਿੱਤੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!