|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਸ਼ੁੱਕਰਵਾਰ ਨੂੰ ਕੋਰੋਨਾ ਦੇ 217 ਨਵੇਂ ਮਾਮਲੇ ਆਏ ਸਾਹਮਣੇ

ਅੰਮ੍ਰਿਤਸਰ (ਐਨ.ਆਰ.ਆਈ ਮੀਡਿਆ) : ਪੰਜਾਬ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 217 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7357 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2153 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 187 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ 217 ਨਵੇਂ ਮਾਮਲਿਆਂ ਵਿੱਚੋਂ 16 ਅੰਮ੍ਰਿਤਸਰ, 41 ਲੁਧਿਆਣਾ, 61 ਜਲੰਧ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ ਮੀਡਿਆ) : ਪੰਜਾਬ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 217 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7357 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2153 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 187 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ 217 ਨਵੇਂ ਮਾਮਲਿਆਂ ਵਿੱਚੋਂ 16 ਅੰਮ੍ਰਿਤਸਰ, 41 ਲੁਧਿਆਣਾ, 61 ਜਲੰਧਰ, 22 ਪਟਿਆਲਾ, 13 ਸਗੰਰੂਰ, 8 ਗੁਰਦਾਸਪੁਰ, 22 ਮੋਹਾਲੀ, 4 ਪਠਾਨਕੋਟ, 3 ਹੁਸ਼ਿਆਰਪੁਰ, 5 ਐਸਬੀਐਸ ਨਗਰ, 1 ਮੁਕਤਸਰ, 3 ਤਰਨਤਾਰਨ, 1 ਮੋਗਾ, 2 ਫ਼ਤਿਹਗੜ੍ਹ ਸਾਹਿਬ, 3 ਰੋਪੜ, 1 ਫ਼ਰੀਦਕੋਟ, 4 ਫਿਰੋਜ਼ਪੁਰ, 5 ਬਠਿੰਡਾ, 1 ਫਾਜ਼ਿਲਕਾ, 1 ਬਰਨਾਲਾ ਤੋਂ ਮਾਮਲੇ ਸਾਹਮਣੇ ਆਏ ਹਨ।

ਸੰਬੰਧਿਤ ਖ਼ਬਰਾਂ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 7357 ਮਰੀਜ਼ਾਂ ਵਿੱਚੋਂ 5017 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 2153 ਐਕਟਿਵ ਮਾਮਲੇ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,78,045 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 7357 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!