|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਵਿੱਚ 234 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ, ਕੁਲ 183 ਲੋਕਾਂ ਦੀ ਮੌਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 234 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7140 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2012 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 183 ਲੋਕਾਂ ਦੀ ਮੌਤ ਹੋਈ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਵੀਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 234 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7140 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 2012 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 183 ਲੋਕਾਂ ਦੀ ਮੌਤ ਹੋਈ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ 234 ਨਵੇਂ ਮਾਮਲਿਆਂ ਵਿੱਚੋਂ 14 ਅੰਮ੍ਰਿਤਸਰ, 57 ਲੁਧਿਆਣਾ, 34 ਜਲੰਧਰ, 42 ਪਟਿਆਲਾ, 16 ਸਗੰਰੂਰ, 7 ਗੁਰਦਾਸਪੁਰ , 10 ਮੋਹਾਲੀ, 2 ਪਠਾਨਕੋਟ, 3 ਹੁਸ਼ਿਆਰਪੁਰ, 4 ਐਸਬੀਐਸ ਨਗਰ, 3, ਮੁਕਤਸਰ, 9 ਤਰਨਤਾਰਨ, 3,ਮੋਗਾ, 8 ਫ਼ਤਿਹਗੜ੍ਹ ਸਾਹਿਬ, 3 ਰੋਪੜ, 2 ਫ਼ਰੀਦਕੋਟ, 9 ਫਿਰੋਜ਼ਪੁਰ, 1 ਬਠਿੰਡਾ, 2 ਮਾਨਸਾ, 5 ਕਪੂਰਥਲਾ ਤੋਂ ਮਾਮਲੇ ਸਾਹਮਣੇ ਆਏ ਹਨ।

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 7140 ਮਰੀਜ਼ਾਂ ਵਿੱਚੋਂ 4945 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 2012 ਐਕਟਿਵ ਮਾਮਲੇ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 3,69,425 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 7140 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!